ਕੈਪਟਨ ਸਰਕਾਰ ਨੇ ਵੈਕਸੀਨ ਪ੍ਰਾਈਵੇਟ ਹਸਪਤਾਲਾਂ ਨੂੰ ਵੇਚ ਕੇ ਗਰੀਬਾਂ ਨਾਲ ਕੀਤਾ ਧੋਖਾ: ਲੁਬਾਣਾ

ਭੁਲੱਥ —ਕੋਰੋਨਾ  ਮਹਾਂਮਾਰੀ ਦੌਰਾਨ ਜਦੋਂ ਪੂਰੀ ਦੁਨੀਆਂ ਦੀਆਂ ਸਰਕਾਰਾਂ ਆਪਣੇ ਲੋਕਾਂ ਨੂੰ ਸਹੂਲਤਾਂ ਦੇ ਰਹੀਆਂ ਹਨ  ਉੱਥੇ ਕੈਪਟਨ ਸਰਕਾਰ ਨੇ ਆਮ ਲੋਕਾਂ ਨੂੰ ਫ੍ਰੀ ਰਿਲੈਕਸ ਵੈਕਸੀਨ ਲਗਵਾਉਣ ਦੀ ਬਜਾਏ  ਪ੍ਰਾਈਵੇਟ ਹਸਪਤਾਲਾਂ ਨੂੰ ਮਹਿੰਗੀ ਵੈਕਸੀਨ ਵੇਚ ਕੇ  ਪੰਜਾਬ ਦੇ ਲੋਕਾਂ ਦੀ ਲੁੱਟ ਕਰਨ ਦਾ ਜੋ ਮੌਕਾ ਦਿੱਤਾ ਸੀ  ਭਾਵੇਂ ਕਿ ਆਮ ਆਦਮੀ ਪਾਰਟੀ ਦੇ ਵਿਰੋਧ ਕਾਰਨ ਇਸ ਫ਼ੈਸਲੇ ਨੂੰ ਸਰਕਾਰ ਨੇ ਰੱਦ ਕਰ ਦਿੱਤਾ ਹੈ  ਪਰ ਫਿਰ ਵੀ ਇਹ ਫ਼ੈਸਲਾ ਬਹੁਤ ਹੀ ਗ਼ੈਰ ਜ਼ਿੰਮੇਵਾਰਾਨਾ ਅਤੇ ਨਿੰਦਣਯੋਗ ਹੈ  ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਹਲਕਾ ਭੁਲੱਥ ਦੇ ਸੀਨੀਅਰ ਆਗੂ ਸਰਬਜੀਤ ਸਿੰਘ ਲੁਬਾਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ  . ਉਨ੍ਹਾਂ ਕਿਹਾ ਕਿ  ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਤੁਰੰਤ ਬਰਖਾਸਤ ਅਤੇ ਕੈਪਟਨ ਸਰਕਾਰ ਨੂੰ ਲੋਕਾਂ ਨਾਲ ਕੀਤੇ ਧੋਖੇ ਕਾਰਨ ਅਸਤੀਫਾ ਦੇਣਾ ਚਾਹੀਦਾ ਹੈ  . ਸਰਬਜੀਤ ਸਿੰਘ ਲੁਬਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ਉੱਤੇ ਫੇਲ੍ਹ ਹੋ ਰਹੀ ਹੈ ਅਤੇ ਪੰਜਾਬ ਦੇ ਲੋਕ ਤੀਜਾ ਬਦਲ ਚਾਹੁੰਦੇ ਹਨ  ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਪੰਜਾਬ ਵਿੱਚ ਲੋਟੂ ਰਵਾਇਤੀ ਪਾਰਟੀਆਂ ਨੂੰ ਭਜਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਉਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਮੁਲਤਾਨੀ ਤਜਿੰਦਰ ਸਿੰਘ ਰੈਂਪੀ ਸਰਕਲ ਇੰਚਾਰਜ ਹਰਵਿੰਦਰ ਸਿੰਘ ਮੁਲਤਾਨੀ ਮਨੋਜ ਵਰਮਾ  ਆਦਿ ਵਲੰਟੀਅਰ ਹਾਜ਼ਰ ਸਨ

Install Punjabi Akhbar App

Install
×