ਫੋਟੋ ਵੋਟਰ ਸੂਚੀ ਦੀ ਸੁਧਾਈ-2017 ਦੌਰਾਨ ਜ਼ਿਲ੍ਹੇ ਦੇ 18 ਸਾਲ ਤੱਕ ਦੀ ਉਮਰ ਦੇ ਵਿਦਿਆਰਥੀਆਂ ਦੀ ਵੋਟ ਬਣਾਉਣਾ ਯਕੀਨੀ ਬਣਾਇਆ ਜਾਵੇ-ਏਡੀਸੀ ਬਾਂਸਲ

3

ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਮਨਦੀਪ ਬਾਂਸਲ ਦੀ ਪ੍ਰਧਾਨਗੀ ਹੇਠ ਸਵੀਪ ਗਤੀਵਿਧੀਆਂ ਦੀ ਇੰਪਲੀਮੈਂਨਟੇਸ਼ਨ ਸਬੰਧੀ ਮੀਟਿੰਗ ਸਥਾਨਕ ਮੀਟਿੰਗ ਹਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਵੀਪ ਗਤੀਵਿਧੀਆਂ ਨੂੰ ਇੰਪਲੀਮੈਂਨਟੇਸ਼ਨ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ/ਸੈਕੰਡਰੀ ਨੂੰ ਹਦਾਇਤ ਕੀਤੀ ਕਿ ਉਹ ਸਵੀਪ ਗਤੀਵਿਧੀਆਂ ਤਹਿਤ ਫੋਟੋ ਵੋਟਰ ਸੂਚੀ ਦੀ ਸੁਧਾਈ-2017 ਦੌਰਾਨ ਜ਼ਿਲ੍ਹੇ ਦੇ ਸਮੂਹ ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦੇ ਮੁਖੀਆਂ ਨੂੰ ਹਦਾਇਤ ਜਾਰੀ ਕਰਨ ਕਿ ਜਿੰਨ੍ਹਾਂ 18 ਸਾਲ ਤੱਕ ਦੀ ਉਮਰ ਦੇ ਵਿਦਿਆਰਥੀਆਂ ਨੇ ਵੋਟਾਂ ਨਹੀਂ ਬਣਾਈਆਂ, ਉਹ ਫਾਰਮ ਨੰ: 6 ਭਰਵਾ ਕੇ ਨਵੀਆਂ ਵੋਟਾਂ ਬਣਵਾਉਣ। ਵਿਦਿਆਰਥੀਆਂ ਨੂੰ ਵੋਟਾਂ ਬਣਾਉਣ ਅਤੇ ਚੋਣਾਂ ਸਮੇਂ ਵੋਟਾਂ ਪਾਉਣ ਲਈ ਜਾਗਰੂਕ ਕਰਨ ਬਾਰੇ ਸਕੂਲਾਂ ਵਿਚ ਨੁੱਕੜ ਨਾਟਕ ਆਦਿ ਦਿਖਾਉਣ। ਉਨ੍ਹਾਂ ਕਿਹਾ ਕਿ ਫੋਟੋ ਵੋਟਰ ਸੂਚੀ ਦੀ ਸੁਧਾਈ-2017 ਦੌਰਾਨ ਸਕੂਲਾਂ/ਕਾਲਜਾਂ/ਯੂਨੀਵਰਸਿਟੀਆਂ ਅਤੇ ਹੋਰ ਵਿੱਦਿਅਕ ਸੰਸਥਾਵਾਂ ਵਿੱਚ ਪੜਾਈ ਕਰਦੇ ਸਾਰੇ ਵਿਦਿਆਰਥੀ ਜਿੰਨ੍ਹਾਂ ਦੀ ਉਮਰ 1 ਜਨਵਰੀ 2017 ਨੂੰ 18 ਸਾਲ ਜਾਂ ਇਸ ਤੋਂ ਵੱਧ ਹੈ, ਉਨ੍ਹਾਂ ਸਾਰਿਆਂ ਦੀਆਂ ਫਾਰਮ ਨੰਬਰ 6 ਭਰਵਾਏ ਜਾਣ ਅਤੇ ਕਾਲਜ ਦੇ ਮੁਖੀ ਤੋਂ ਵੈਰੀਫਾਈ ਕਰਨ ਉਪਰੰਤ ਸਬੰਧਤ ਚੋਣਕਾਰ ਰਜਿਸਟਰੇਸ਼ਨ ਦੇ ਦਫ਼ਤਰ ਜਮ੍ਹਾਂ ਕਰਵਾਉਣਗੇ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਅਸੈਬੰਲੀ ਦੌਰਾਨ ਵਿਦਿਆਰਥੀਆਂ ਨੂੰ ਵੋਟ ਬਣਾਉਣ ਅਤੇ ਚੋਣਾਂ ਸਮੇਂ ਵੋਟ ਦੀ ਵਰਤੋਂ ਪ੍ਰਤੀ ਜਾਗਰੂਕ ਕੀਤਾ ਜਾਵੇ।
ਇਸ ਮੌਕੇ ਸ੍ਰੀ ਬਾਂਸਲ ਨੇ ਸਿਵਲ ਸਰਜਨ ਨੂੰ ਕਿਹਾ ਕਿ ਉਹ ਸਵੀਪ ਗਤੀਵਿਧੀਆਂ ਅਧੀਨ ਆਸ਼ਾ ਵਰਕਰਾਂ ਰਾਹੀਂ ਫੋਟੋ ਵੋਟਰ ਸੂਚੀ ਦੀ ਸੁਧਾਈ-2017 ਦੌਰਾਨ ਪਿੰਡਾਂ ਵਿੱਚ ਜਿੰਨ੍ਹਾਂ 18 ਸਾਲ ਦੀ ਉਮਰ ਤੱਕ ਦੇ ਵਿਅਕਤੀਆਂ ਨੇ ਵੋਟਾਂ ਨਹੀਂ ਬਣਾਈਆਂ, ਉਨ੍ਹਾਂ ਤੋਂ ਫਾਰਮ ਨੰ. 6 ਭਰਵਾ ਕੇ ਨਵੀਆਂ ਵੋਟਾਂ ਬਣਾਉਣ ਲਈ ਪ੍ਰੇਰਿਤ ਕਰਨਗੇ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਸੀ.ਐਸ.ਓਜ਼/ਐਨ.ਜੀ.ਓਜ਼ ਦੀ ਸਹਾਇਤਾ ਨਾਲ ਰਹਿੰਦੇ ਵਿਅਕਤੀਆਂ ਦੀਆਂ ਵੋਟਾਂ/ਵੋਟਰ ਕਾਰਡ ਬਣਾਏ ਜਾਣ। ਉਨ੍ਹਾਂ ਕਿਹਾ ਕਿ ਹਰੇਕ ਵਿੱਦਿਅਕ ਅਦਾਰੇ ਦਾ ਨੋਡਲ ਅਫ਼ਸਰ ਆਪਣੀ-ਆਪਣੀ ਸੰਸਥਾ ਦੇ ਕੈਂਪਸ ਅੰਬੈਸਡਰਾਂ ਨਾਲ ਤਾਲਮੇਲ ਕਰਨਗੇ ਅਤੇ ਬਾਕੀ ਰਹਿੰਦੇ ਵਿਦਿਆਰਥੀਆਂ ਤੋਂ ਵੋਟਾਂ ਬਣਾਉਣ ਸਬੰਧੀ ਫਾਰਮ ਨੰ. 6 ਭਰਵਾ ਕੇ ਸਬੰਧਤ ਈ.ਆਰ.ਓ. ਦੇ ਦਫ਼ਤਰ ਜਮ੍ਹਾਂ ਕਰਵਾਉਣ ਦੇ ਜੁੰਮੇਵਾਰ ਹੋਣਗੇ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਿਵਲ ਸਰਜਨ ਡਾ. ਕੌਸ਼ਲ ਸਿੰਘ ਸੈਣੀ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀਮਤੀ ਹਰਕੰਵਲਜੀਤ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ. ਮੇਜਰ ਸਿੰਘ, ਚੋਣ ਤਹਿਸੀਲਦਾਰ ਮੈਡਮ ਨਰੇਸ ਕਿਰਨ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਡਾ:ਅਮੀਤਾ (ਬਰਨਾਲਾ )

mworld8384@yahoo.com

Install Punjabi Akhbar App

Install
×