ਨਕਸਲੀਆਂ ਨਾਲ ਮੁਕਾਬਲੇ ‘ਚ ਸੀ. ਆਰ. ਪੀ. ਐਫ. ਜਵਾਨ ਸ਼ਹੀਦ

naxals

ਛੱਤੀਸਗੜ੍ਹ ਦੇ ਜ਼ਿਲ੍ਹਾ ਬੀਜਾਪੁਰ ‘ਚ ਨਕਸਲੀਆਂ ਨਾਲ ਹੋਏ ਮੁਕਾਬਲੇ ‘ਚ ਸੀ.ਆਰ.ਪੀ.ਐਫ. ਦਾ ਇਕ ਜਵਾਨ ਸ਼ਹੀਦ ਹੋ ਗਿਆ। ਇਕ ਸੀਨੀਅਰ ਪੁਲਿਸ ਅਧਿਕਾਰੀ ਦੀਪਾਂਸ਼ੂ ਖਬਰਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਹ ਘਟਨਾ ਮੁਰਦਾਂਦਾ ਪਿੰਡ ‘ਚ ਵਾਪਰੀ ਜਦੋਂ 168 ਬਟਾਲੀਅਨ ਦੀ ਸੀ.ਆਰ.ਪੀ.ਐਫ. ਟੀਮ ਇੱਥੋਂ ਲੰਘ ਰਹੀ ਸੀ ਤਾਂ ਨਕਸਲੀਆਂ ਨੇ ਅਚਾਨਕ ਇਨ੍ਹਾਂ ‘ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਇਕ ਜਵਾਨ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਇਸ ਹਮਲੇ ‘ਤੇ ਸੁਰੱਖਿਆ ਜਵਾਨਾਂ ਨੇ ਵੀ ਜਵਾਬੀ ਕਾਰਵਾਈ ਕੀਤੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਜਵਾਨ ਦੀ ਪਛਾਣ ਜਿਗਨੇਸ਼ ਪਟੇਲ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਮੌਕੇ ‘ਤੇ ਹੋਰ ਸੁਰੱਖਿਆ ਬਲ ਭੇਜੇ ਗਏ ਅਤੇ ਇਲਾਕੇ ‘ਚ ਨਕਸਲੀਆਂ ਵਿਰੁੱਧ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ।