ਸਮਾਜਸੇਵੀ ਸੁਸਾਇਟੀ ਦੇ ਉਪਰਾਲੇ ਨਾਲ ਸਰਕਾਰੀ ਸਕੂਲਾਂ ਦੇ ਨਤੀਜਿਆਂ ‘ਚ ਸੁਧਾਰ: ਪਰਮਿੰਦਰ ਕੌਰ

ਸਰਕਾਰੀ ਸਕੂਲਾਂ ਦੇ ਬੱਚਿਆਂ ਦੇ ਗਿਆਨ ਵਿੱਚ ਵਾਧਾ ਕਰਨਾ ਸਮੇਂ ਦੀ ਲੋੜ: ਬਰਾੜ

(ਗਿਆਨ ਵਿੱਚ ਵਾਧਾ ਕਰਨ ਲਈ ਪੁੱਛੇ ਗਏ ਸਵਾਲਾਂ ਦਾ ਸਹੀ ਜਵਾਬ ਦੇਣ ਵਾਲੇ ਬੱਚਿਆਂ ਦਾ ਵਿਸ਼ੇਸ਼ ਸਨਮਾਨ ਕਰਨ ਸਮੇਂ ਮੁੱਖ ਮਹਿਮਾਨ ਬੱਚਿਆਂ ਸਮੇਤ। ਤਸਵੀਰ ਗੁਰਭੇਜ ਸਿੰਘ ਚੌਹਾਨ)

ਫਰੀਦਕੋਟ:- ਨੇੜਲੇ ਪਿੰਡ ਮਚਾਕੀ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਰਾਮ ਮੁਹੰਮਦ ਸਿੰਘ ਅਜਾਦ ਵੈਲਫੇਅਰ ਸੁਸਾਇਟੀ ਵਲੋਂ ਹੁਸ਼ਿਆਰ ਬੱਚਿਆਂ ਦੇ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਇਸੇ ਸਕੂਲ ਦੇ ਵਿਦਿਆਰਥੀ ਰਹੇ ਕ੍ਰਮਵਾਰ ਮੈਡਮ ਪਰਮਿੰਦਰ ਕੌਰ ਅਤੇ ਸਰਪੰਚ ਗੁਰਸ਼ਵਿੰਦਰ ਸਿੰਘ ਬਰਾੜ ਨੇ ਬੱਚਿਆਂ ਨੂੰ ਪ੍ਰੇਰਨਾਮਈ ਤਕਰੀਰਾਂ ਨਾਲ ਸੰਬੋਧਨ ਕਰਦਿਆਂ ਆਖਿਆ ਕਿ ਸਾਨੂੰ ਖੁਦ ਨੂੰ ਯਾਦ ਆ ਰਿਹਾ ਹੈ ਕਿ ਅਸੀਂ ਵੀ ਤੁਹਾਡੇ ਵਾਂਗ ਇਸੇ ਤਰਾਂ ਕਤਾਰਾਂ ਵਿੱਚ ਬੈਠ ਕੇ ਬੁਲਾਰਿਆਂ ਦੇ ਵਿਚਾਰ ਬੜੇ ਧਿਆਨ ਨਾਲ ਸੁਣਦੇ ਰਹੇ ਹਾਂ। ਪਿੰਡ ਦੇ ਸਰਪੰਚ ਗੁਰਸ਼ਵਿੰਦਰ ਸਿੰਘ ਨੇ ਸਕੂਲ ਵਿੱਚ ਅਜਿਹੇ ਸਮਾਗਮਾ ਮੌਕੇ ਬੱਚਿਆਂ ਦੇ ਬੈਠਣ ਲਈ ਦਰੀਆਂ ਦਾ ਪ੍ਰਬੰਧ ਕਰਨ ਅਤੇ 23 ਮਾਰਚ ਸ਼ਹੀਦ ਭਗਤ ਸਿੰਘ, ਸੁਖਦੇਵ, ਰਾਜਗੁਰੂ ਆਦਿਕ ਸ਼ਹੀਦਾਂ ਦੀ ਯਾਦ ਵਿੱਚ ਵੱਡਾ ਸਮਾਗਮ ਕਰਾਉਣ ਦਾ ਐਲਾਨ ਵੀ ਕੀਤਾ। ਮੈਡਮ ਪਰਮਿੰਦਰ ਕੌਰ ਨੇ ਦੱਸਿਆ ਕਿ ਉਹ ਇਸੇ ਸਕੂਲ ਵਿੱਚ ਪੜ ਕੇ ਅੱਜ ਸਰਕਾਰੀ ਅਧਿਆਪਕ ਦੇ ਤੌਰ ‘ਤੇ ਸੇਵਾਵਾਂ ਨਿਭਾਅ ਰਹੀ ਹੈ। ਆਪਣੇ ਸੰਬੋਧਨ ਦੌਰਾਨ ਕੁਲਵੰਤ ਸਿੰਘ ਚਾਨੀ, ਗੁਰਿੰਦਰ ਸਿੰਘ ਮਹਿੰਦੀਰੱਤਾ, ਮਨਦੀਪ ਸਿੰਘ ਮਿੰਟੂ ਗਿੱਲ, ਸੋਮਇੰਦਰ ਸਿੰਘ ਸੁਨਾਮੀ ਆਦਿਕ ਬੁਲਾਰਿਆਂ ਨੇ ਜਿੱਥੇ ਬੱਚਿਆਂ ਨੂੰ ਨੈਤਿਕਤਾ ਦਾ ਪਾਠ ਪੜਾਉਂਦਿਆਂ ਸਮਾਜਿਕ ਕੁਰੀਤੀਆਂ ਤੋਂ ਬਚਣ ਅਤੇ ਉਨਾਂ ਦੇ ਖਾਤਮੇ ਲਈ ਯਤਨਸ਼ੀਲ ਰਹਿਣ ਦਾ ਸੱਦਾ ਦਿੱਤਾ, ਉੱਥੇ ਬੱਚਿਆਂ ਦੇ ਗਿਆਨ ਵਿੱਚ ਵਾਧਾ ਕਰਨ ਲਈ ਪੁੱਛੇ ਗਏ ਸਵਾਲਾਂ ਦਾ ਸਹੀ ਜਵਾਬ ਦੇਣ ਵਾਲੇ ਬੱਚਿਆਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਦਰਸ਼ਨ ਸਿੰਘ ਨੇ ਦੱਸਿਆ ਕਿ ਸੁਸਾਇਟੀ ਵਲੋਂ ਅੱਜ ਤੀਜੇ ਸਾਲ ਲਗਾਤਾਰ ਤੀਜਾ ਸਮਾਗਮ ਕੀਤਾ ਜਾ ਰਿਹਾ ਹੈ, ਜਿਸ ਨਾਲ ਬੱਚਿਆਂ ਦੇ ਗਿਆਨ ਵਿੱਚ ਵਾਧਾ ਹੋਣਾ ਸੁਭਾਵਿਕ ਹੈ। ਉਨਾ ਦੱਸਿਆ ਕਿ ਅਜਿਹੀਆਂ ਸੁਸਾਇਟੀਆਂ ਦੇ ਉਪਰਾਲੇ ਨਾਲ ਹੀ ਸਰਕਾਰੀ ਸਕੂਲਾਂ ਦੇ ਨਤੀਜੇ ਵਧੀਆ ਆਉਣੇ ਸ਼ੁਰੂ ਹੋ ਗਏ ਹਨ। ਅੰਤ ਵਿੱਚ ਹੁਸ਼ਿਆਰ ਬੱਚਿਆਂ ਸਮੇਤ ਮੁੱਖ ਮਹਿਮਾਨ ਅਤੇ ਪ੍ਰਿੰਸੀਪਲ ਦਾ ਵੀ ਵਿਸ਼ੇਸ਼ ਸਨਮਾਨ ਹੋਇਆ। ਇਸ ਮੌਕੇ ਉਪਰੋਕਤ ਤੋਂ ਇਲਾਵਾ ਸੁਖਦਰਸ਼ਨ ਸਿੰਘ ਗਿੱਲ, ਇਕਬਾਲ ਸਿੰਘ ਮੰਘੇੜਾ, ਰਾਜ ਕੁਮਾਰ ਧੀਂਗੜਾ ਸਮੇਤ ਭਾਰੀ ਗਿਣਤੀ ਵਿੱਚ ਪਿੰਡ ਦੇ ਹੋਰ ਪਤਵੰਤੇ ਵੀ ਹਾਜਰ ਸਨ।

Install Punjabi Akhbar App

Install
×