ਦਰਸ਼ਨ ਸਿੰਘ ਧਾਲੀਵਾਲ ਨੂੰ ਪ੍ਰਵਾਸੀ ਭਾਰਤੀ ਸਨਮਾਨ ਲਈ ਚੁਣੇ ਜਾਣ ਦਾ ਭਰਵਾਂ ਸਵਾਗਤ

(ਸ. ਦਰਸ਼ਨ ਸਿੰਘ ਧਾਲੀਵਾਲ ਨੂੰ ਪੁਸਤਕ ਭੇਂਟ ਕਰਦੇ ਹੋਏ ਡਾ. ਭਗਵੰਤ ਸਿੰਘ ਤੇ ਪ੍ਰੋ. ਬਲਦੇਵ ਸਿੰਘ ਬੱਲੂਆਣਾ, ਨਾਲ ਸ. ਸੁਰਜੀਤ ਸਿੰਘ ਰੱਖੜਾ ਸਾਬਕਾ ਮੰਤਰੀ ਅਤੇ ਸੰਦੀਪ ਸਿੰਘ)

ਉੱਘੇ ਭਾਰਤੀ, ਅਮਰੀਕੀ ਸਮਾਜਸੇਵੀ, ਕਾਰੋਬਾਰੀ ਅਤੇ ਉਦਯੋਗਪਤੀ ਸ. ਦਰਸ਼ਨ ਸਿੰਘ ਧਾਲੀਵਾਲ ਨੂੰ ਭਾਰਤ ਸਰਕਾਰ ਵੱਲੋਂ ਭਾਰਤੀ ਮੂਲ ਦੇ ਲੋਕਾਂ ਨੂੰ ਦਿੱਤੇ ਜਾਣ ਵਾਲੇ ਸਭ ਤੋਂ ਉੱਚੇ ਪ੍ਰਵਾਸੀ—ਭਾਰਤੀ ਸਨਮਾਨ ਲਈ ਚੁਣੇ ਜਾਣ ਤੇ ਸਮਾਜਿਕ, ਸੱਭਿਆਚਾਰਕ, ਸਾਹਿਤਕ, ਧਾਰਮਿਕ, ਵਿਦਿਅਕ ਖੇਤਰਾਂ ਵਿੱਚ ਵਿਆਪਕ ਖੁਸ਼ੀ ਦੀ ਲਹਿਰ ਪਸਰ ਰਹੀ ਹੈ। ਇਸ ਬਾਰੇ ਸਿੱਖ ਬੁੱਧੀਜੀਵੀ ਕੌਂਸਲ, ਮਾਲਵਾ ਰਿਸਰਚ ਸੈਂਟਰ ਪਟਿਆਲਾ ਗੁਰਮਤਿ ਲੋਕਧਾਰਾ ਵਿਚਾਰਮੰਚ ਨੇ ਇਸ ਚੋਣ ਲਈ ਭਾਰਤ ਸਰਕਾਰ ਦਾ ਧੰਨਵਾਦ ਕਰਦੇ ਹੋਏ ਸ. ਧਾਲੀਵਾਲ ਨੂੰ ਵਧਾਈ ਦਿੱਤੀ ਹੈ। ਇਸ ਬਾਰੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸਿੱਖ ਬੁੱਧੀਜੀਵੀ ਕੌਂਸਲ ਦੇ ਪ੍ਰਧਾਨ ਪ੍ਰੋ. ਬਲਦੇਵ ਸਿੰਘ ਬੱਲੂਆਣਾ ਤੇ ਮਾਲਵਾ ਰਿਸਰਚ ਸੈਂਟਰ ਪਟਿਆਲਾ ਦੇ ਜਨਰਲ ਸਕੱਤਰ ਡਾ. ਭਗਵੰਤ ਸਿੰਘ ਨੇ ਦੱਸਿਆ ਕਿ ਰੱਖੜਾ ਪਰਿਵਾਰ ਨੇ ਸਮਾਜਿਕ, ਧਾਰਮਿਕ, ਸਾਹਿਤਕ, ਸੰਸਥਾਵਾਂ ਦੀ ਦਿਲ ਖੋਲ੍ਹ ਕੇ ਮਦਦ ਕੀਤੀ ਹੈ। ਅਮਰੀਕਾ ਦੀ ਵਿਸਕਾਨਸਨ ਯੂਨੀਵਰਸਿਟੀ ਵਿੱਚ ਇੱਕ ਚੇਅਰ ਸਥਾਪਿਤ ਕੀਤੀ ਹੈ, ਜਿਸ ਤਹਿਤ ਉਥੇ ਪੜ੍ਹਾਈ ਲਈ ਜਾਂਦੇ ਅਨੇਕਾਂ ਵਿਦਿਆਰਥੀਆਂ ਨੂੰ ਹਜ਼ਾਰਾਂ ਡਾਲਰ ਵਜ਼ੀਫ਼ਾ ਦਿੱਤਾ ਜਾਂਦਾ ਹੈ। ਆਨੰਦਪੁਰ ਸਾਹਿਬ ਵਿਖੇ ਦਸਮੇਸ਼ ਅਕਾਡਮੀ ਨੂੰ ਇੱਕ ਕਰੋੜ ਰੁਪਏ ਦੀ ਸਹਾਇਤਾ ਪ੍ਰਦਾਨ ਕੀਤੀ ਅਤੇ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਨੂੰ ਆਰਥਿਕ ਮਦਦ ਮੁਹੱਈਆ ਕਰਾਈ। ਤਿੰਨ ਖੇਤੀ ਕਾਨੂੰਨਾਂ ਵਿਰੁੱਧ ਚੱਲ ਕਿਸਾਨ ਅੰਦੋਲਨ ਦੌਰਾਨ ਲੰਗਰ ਲਗਾਏ ਗਏ। ਤਾਮਿਲਨਾਭੂ ਵਿੱਚ ਆਈ ਸੁਨਾਮੀ ਸਮੇਂ ਰੱਖੜਾ ਪਰਿਵਾਰ ਨੇ ਲੰਗਰ ਲਗਾਏ ਸਨ। ਇਸ ਪ੍ਰਕਾਰ ਅਨੇਕਾਂ ਸਾਹਿਤਕ, ਸਮਾਜਕ ਸੰਸਥਾਵਾਂ ਨੂੰ ਸਹਾਇਤਾ ਪ੍ਰਦਾਨ ਕਰਦੇ ਹਨ। ਇੰਨਾਂ ਨੇ ਹੋਰ ਕਿਹਾ ਕਿ ਪੰਜਾਬੀਆਂ ਅਤੇ ਸਿੱਖਾਂ ਲਈ ਇਹ ਸਨਮਾਨ ਬਹੁਤ ਹੀ ਮਾਣ ਦੀ ਗੱਲ ਹੈ। ਇਸ ਸਮੇਂ ਡਾ. ਸਵਰਾਜ ਸਿੰਘ ਵਿਸ਼ਵ ਚਿੰਤਕ, ਡਾ. ਤੇਜਵੰਤ ਮਾਨ ਪੰਜਾਬੀ ਸਾਹਿਤ ਰਤਨ, ਜਗਦੀਪ ਸਿੰਘ, ਦਰਬਾਰਾ ਸਿੰਘ, ਚਰਨ ਸਿੰਘ, ਗੁਰਨਾਮ ਸਿੰਘ, ਸੰਦੀਪ ਸਿੰਘ, ਡਾ. ਈਸ਼ਵਰਦਾਸ ਸਿੰਘ, ਅਮਰੀਕ ਸਿੰਘ, ਗੁਰਪਾਲ ਸਿੰਘ, ਹਰਦੀਪ ਸਿੰਘ, ਗੁਰਦੀਪ ਸਿੰਘ, ਗੁਰਮੁਖ ਸਿੰਘ, ਪ੍ਰੋ. ਅਮਰਪਾਲ, ਸਰਦਾਰਾ ਸਿੰਘ, ਡਾ. ਤੇਜਾ ਸਿੰਘ, ਚਰਨਜੀਤ ਸਿੰਘ ਆਦਿ ਅਨੇਕ ਬੁੱਧੀਜੀਵੀਆਂ ਨੇ ਸ. ਦਰਸ਼ਨ ਸਿੰਘ ਧਾਲੀਵਾਲ ਦੀ ਸਨਮਾਨ ਲਈ ਚੋਣ ਕਰਨ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਇਸ ਚੋਣ ਨੂੰ ਪੰਜਾਬੀ, ਪੰਜਾਬੀ ਅਤੇ ਪੰਜਾਬੀਅਤ ਦੇ ਵਰਤਮਾਨ ਤੇ ਭਵਿੱਖ ਲਈ ਸੁਨਹਿਰੀ ਕਿਰਨ ਦੱਸਿਆ।