ਜ਼ਿਲ੍ਹਾ ਪੱਧਰੀ ਪੰਚਾਇਤੀ ਰਾਜ ਖੇਡ ਟੂਰਨਾਮੈਂਟ ਦਾ ਉਦਘਾਟਨ ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ ਰਜਵੰਤ ਕੌਰ ਅਤੇ ਵਧੀਕ ਡਿਪਟੀ ਕਮਿਸ਼ਨਰ ਸ. ਰਣਬੀਰ ਸਿੰਘ ਮੂਧਲ ਨੇ ਸਾਂਝੇ ਤੌਰ ਤੇ ਕੀਤਾ। ਇਸ ਟੂਰਨਾਮੈਂਟ ਦੀ ਸ਼ੁਰੂਆਤ ਆਸਮਾਨ ਵਿਚ ਗੁਬਾਰੇ ਛੱਡ ਕੇ ਅਤੇ ਖਿਡਾਰੀਆਂ ਨਾਲ ਜਾਣ ਪਹਿਚਾਣ ਕਰਨ ਉਪਰੰਤ ਹੋਈ। ਤਰਨਤਾਰਨ ਦੇ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਵਿਖੇ ਸ਼ੁਰੂ ਹੋਏ ਜ਼ਿਲ੍ਹਾ ਪੱਧਰੀ ਪੰਚਾਇਤੀ ਰਾਜ ਖੇਡ ਟੂਰਨਾਮੈਂਟ ਵਿਚ ਤਰਨਤਾਰਨ ਜ਼ਿਲ੍ਹੇ ਦੇ ਅੱਠ ਬਲਾਕਾਂ ਦੇ 600 ਦੇ ਕਰੀਬ ਖਿਡਾਰੀਆਂ ਨੇ ਹਿੱਸਾ ਲਿਆ ਅਤੇ ਇਸ ਟੂਰਨਾਮੈਂਟ ਵਿਚ ਜੇਤੁ ਰਹਿਣ ਵਾਲੇ ਖਿਡਾਰੀ ਰਾਜ ਪੱਧਰੀ ਖੇਡ ਮੁਕਾਬਲਿਆਂ ਵਿਚ ਹਿੱਸਾ ਲੈਣਗੇ। ਇਸ ਮੌਕੇ ਤੇ ਬੋਲਦਿਆਂ ਚੇਅਰਪਰਸਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਜਿਹੇ ਖੇਡ ਟੂਰਨਾਮੈਂਟ ਕਰਵਾ ਕੇ ਖਿਡਾਰੀਆਂ ਦੇ ਮਨੋਬਲ ਨੂੰ ਉਚਾ ਚੁੱਕਣ ਲਈ ਜੋ ਕੰਮ ਕੀਤਾ ਗਿਆ ਹੈ ਉਹ ਸ਼ਲਾਂਘਾਯੋਗ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਅੰਦਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੋਈ ਵੀ ਕਸਰ ਨਹੀਂ ਛੱਡੀ ਅਤੇ ਜੇਤੂ ਖਿਡਾਰੀਆਂ ਨੂੰ ਨਕਰ ਇਨਾਮ ਦੇ ਕੇ ਉਨ੍ਹਾਂ ਦੇ ਮਨੋਬਲ ਨੂੰ ਹੋਰ ਉਚਾ ਚੁੱਕਿਆ ਹੈ। ਇਸ ਮੌਕੇ ਤੇ ਬੋਲਦਿਆਂ ਸ. ਰਣਬੀਰ ਸਿੰਘ ਮੂਧਲ ਨੇ ਕਿਹਾ ਕਿ ਖੇਡਾਂ ਇਨਸਾਨ ਦੀ ਜਿੰਦਗੀ ਦਾ ਅਹਿਮ ਹਿਸਾ ਹਨ ਅਤੇ ਖੇਡਾਂ ਵਿਚ ਹਿੱਸਾ ਲੈ ਕੇ ਖਿਡਾਰੀ ਜਿੱਥੇ ਆਪਣੇ ਸ਼ਰੀਰ ਨੂੰ ਤੰਦਰੁਸਤ ਰੱਖਦਾ ਹੈ ਉਥੇ ਦੇਸ਼ ਕੌਮ ਦਾ ਨਾਮ ਵੀ ਰੌਸ਼ਨ ਕਰਦਾ ਹੈ। ਉਨ੍ਹਾਂ ਕਿਹਾ ਕਿ ਹਰੇਕ ਖਿਡਾਰੀ ਨੂੰ ਪੂਰੀ ਖੇਡ ਭਾਵਨਾ ਨਾਲ ਖੇਡਣਾ ਚਾਹੀਦਾ ਹੈ ਅਤੇ ਅਹਿਮ ਪ੍ਰਾਪਤੀਆਂ ਕਰਦੇ ਹੋਏ ਵਿਸ਼ਵ ਵਿਚ ਨਾਮਨਾ ਖੱਟਣਾ ਚਾਹੀਦਾ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਪੰਚਾਇਤੀ ਰਾਜ ਖੇਡ ਟੂਰਨਾਮੈਂਟ ਦੀ ਸਮਾਪਤੀ ਸਮੇਂ 10 ਮਾਰਚ ਨੂੰ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਸ. ਬਲਵਿੰਦਰ ਸਿੰਘ ਧਾਲੀਵਾਲ ਡਿਪਟੀ ਕਮਿਸ਼ਨਰ ਵਲੋਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿਚ ਕਖੱਡੀ, ਰੱਸਾ ਕਸੀ, ਵਾਲੀਬਾਲ ਅਤੇ ਅਥਲੈਟਿਕਸ ਦੀਆਂ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ‘ਤੇ ਹੋਰਨਾ ਤੋਂ ਇਲਾਵਾ ਸ. ਹਰਵੰਤ ਸਿੰਘ ਚੇਅਰਮੈਨ, ਸ. ਅੰਮ੍ਰਿਤਪਾਲ ਸਿੰਘ ਸੁਪਰਡੰਟ, ਸ. ਸਰੂਪ ਸਿੰਘ ਕੋਚ ਅਤੇ 8 ਬਲਾਕਾਂ ਦੇ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀ ਹਾਜਰ ਸਨ।
ਤਰਨਤਾਰਨ, 9 ਮਾਰਚ (ਪਵਨ ਕੁਮਾਰ ਬੁੱਗੀ)
pawan5058