ਕੋਵਿਡ ਕਾਲ ਦੌਰਾਨ ਸੇਵਾਵਾਂ ਨਿਭਾਉਣ ਵਾਲੇ ਡਾਕਟਰਾਂ ਅਤੇ ਹੋਰ ਸਟਾਫ ਦਾ ਸਨਮਾਨ

ਫਰੀਦਕੋਟ :- ਪਿਛਲੇ ਲੰਮੇ ਸਮੇਂ ਤੋਂ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਲਈ ਯਤਨਸ਼ੀਲ ਜਥੇਬੰਦੀ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਵਲੋਂ ਅੱਜ ਸਥਾਨਕ ਸਿਵਲ ਹਸਪਤਾਲ ਵਿਖੇ ਇਕ ਸਾਦੇ ਸਮਾਗਮ ਦੌਰਾਨ ‘ਕੋਰੋਨਾ ਕਾਲ’ ਵਿੱਚ ਫਰੰਟ ਲਾਈਨ ‘ਤੇ ਰਹਿ ਕੇ ਮਰੀਜਾਂ ਦੀ ਸੇਵਾ ਕਰਨ ਵਾਲੇ ਡਾਕਟਰਾਂ, ਨਰਸਾਂ ਅਤੇ ਦਰਜਾਚਾਰ ਕਰਮਚਾਰੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਿਵਲ ਸਰਜਨ ਡਾ. ਸੰਜੇ ਕਪੂਰ ਅਤੇ ਐੱਸਐੱਮਓ ਡਾ. ਚੰਦਰ ਸ਼ੇਖਰ ਦੀ ਮੌਜੂਦਗੀ ‘ਚ ਸਨਮਾਨ ਕਰਦਿਆਂ ਸੁਸਾਇਟੀ ਦੇ ਸੰਸਥਾਪਕ ਗੁਰਪ੍ਰੀਤ ਸਿੰਘ ਚੰਦਬਾਜਾ ਅਤੇ ਸੀਨੀ. ਮੀਤ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਵਿਧਾਇਕ ਨੇ ਉਪਰੋਕਤ ਸਟਾਫ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਮਰੀਜਾਂ ਦੀ ਸੇਵਾ ਕਰਨਾ ਉੱਚ ਦਰਜੇ ਦਾ ਵਿਸ਼ੇਸ਼ ਕਾਰਜ ਹੈ। ਉਨਾਂ ਦੱਸਿਆ ਕਿ ਸੁਸਾਇਟੀ ਵੱਲੋਂ ਅਕਸਰ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਮਨੁੱਖਤਾ ਦੀ ਭਲਾਈ ਕਰਨ ਵਾਲੇ ਯੋਧਿਆਂ ਦਾ ਸਨਮਾਨ ਕੀਤਾ ਜਾਂਦਾ ਹੈ। ਉਨਾ ਦੱਸਿਆ ਕਿ ਅੱਜ ਸਥਾਨਕ ਸਿਵਲ ਹਸਪਤਾਲ ਦੇ ਕੋਰੋਨਾ ਯੋਧਿਆਂ ਦਾ ਸਨਮਾਨ ਕਰਕੇ ਉਨਾ ਨੂੰ ਦਿਲੋਂ ਖੁਸ਼ੀ ਮਹਿਸੂਸ ਹੋ ਰਹੀ ਹੈ। ਇਸ ਮੌਕੇ ਉਪਰੋਕਤ ਤੋਂ ਇਲਾਵਾ ਮੱਘਰ ਸਿੰਘ, ਹਰਵਿੰਦਰ ਸਿੰਘ ਨਿਸ਼ਕਾਮ, ਡਾ. ਗਗਨ ਬਜਾਜ, ਡਾ. ਪੁਸ਼ਪਿੰਦਰ ਸਿੰਘ ਕੂਕਾ, ਹਰੀਸ਼ ਵਰਮਾ ਅਤੇ ਗੁਰਜੀਤ ਸਿੰਘ ਹੈਰੀ ਆਦਿ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

Install Punjabi Akhbar App

Install
×