ਡਾ. ਦਲੀਪ ਕੌਰ ਟਿਵਾਣਾ ਦਾ ਦਿਹਾਂਤ-ਪੰਜਾਬੀ ਮਾਂ ਬੋਲੀ ਲਈ ਅਸਹਿ ਘਾਟਾ -ਡਾ. ਦਰਸ਼ਨ ਸਿੰਘ ‘ਆਸ਼ਟ’

(ਫਾਈਲ ਫੋਟੋ) ਪਟਿਆਲਾ ਦੇ ਤਤਕਾਲੀਨ ਡਿਪਟੀ ਕਮਿਸ਼ਨਰ ਸ੍ਰੀ ਜੀ.ਕੇ.ਸਿੰਘ, ਆਈ.ਏ.ਐਸ. ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਅਤੇ ਪੰਜਾਬੀ ਸਾਹਿਤ ਸਭਾ ਪਟਿਆਲਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ ‘ਆਸ਼ਟ’ ਡਾ. ਦਲੀਪ ਕੌਰ ਟਿਵਾਣਾ ਨੂੰ 13 ਅਕਤੂਬਰ 2012 ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪੰਜਾਬ ਸਰਕਾਰ ਦੀ ਤਰਫ਼ੋਂ ਸਨਮਾਨਿਤ ਕਰਦੇ ਹੋਏ।

ਪਦਮਸ੍ਰੀ, ਸਾਹਿਤ ਅਕਾਦਮੀ ਅਤੇ ਸਰਸਵਤੀ ਪੁਰਸਕਾਰ ਵਰਗੇ ਐਵਾਰਡਾਂ ਨਾਲ ਸਨਮਾਨਿਤ ਡਾ. ਦਲੀਪ ਕੌਰ ਟਿਵਾਣਾ ਦੇ ਦਿਹਾਂਤ ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪੰਜਾਬੀ ਸਾਹਿਤ ਸਭਾ ਪਟਿਆਲਾ ਦੇ ਪ੍ਰਧਾਨ ਅਤੇ ਸਾਹਿਤ ਅਕਾਦਮੀ ਐਵਾਰਡੀ ਡਾ. ਦਰਸ਼ਨ ਸਿੰਘ ‘ਆਸ਼ਟ’ ਨੇ ਕਿਹਾ ਕਿ ਡਾ. ਦਲੀਪ ਕੌਰ ਟਿਵਾਣਾ ਦੇ ਦਿਹਾਂਤ ਨਾਲ ਪੰਜਾਬੀ ਮਾਂ ਬੋਲੀ ਨੂੰ ਅਸਹਿ ਘਾਟਾ ਪਿਆ ਹੈ ਅਤੇ ਉਹਨਾਂ ਦੇ ਜ਼ਿਕਰ ਤੋਂ ਬਿਨਾਂ ਪੰਜਾਬੀ ਸਾਹਿਤ ਦਾ ਇਤਿਹਾਸ ਹਮੇਸ਼ਾ ਅਧੂਰਾ ਰਹੇਗਾ। ਡਾ. ‘ਆਸ਼ਟ’ ਨੇ ਉਹਨਾਂ ਦੀ ਪੰਜਾਬੀ ਅਫ਼ਸਾਨਾਨਿਗਾਰੀ ਨੂੰ ਇਤਿਹਾਸਕ ਦੇਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਹਨਾਂ ਨੇ ਆਪਣੇ ਨਾਵਲਾਂ ਅਤੇ ਕਹਾਣੀ ਸੰਗ੍ਰਹਿਆਂ ਤੋਂ ਇਲਾਵਾ ਸਵੈ ਜੀਵਨੀ ਅਤੇ ਪੰਜਾਬੀ ਬਾਲ ਸਾਹਿਤ ਨਾਲ ਪੰਜਾਬੀ ਮਾਤ ਭਾਸ਼ਾ ਦੇ ਵਿਕਾਸ ਹਿਤ ਮੀਲ ਪੱਥਰ ਸਥਾਪਿਤ ਕੀਤੇ ਅਤੇ ਔਰਤ ਦੇ ਦਰਦ ਨੂੰ ਬੜੀ ਬਾਰੀਕਬੀਨੀ ਨਾਲ ਪ੍ਰਸਤੁੱਤ ਕਰਕੇ ਪੰਜਾਬੀ ਸਾਹਿਤ ਨੂੰ ਨਿੱਗਰ ਦਿਸ਼ਾ ਅਤੇ ਦਸ਼ਾ ਪ੍ਰਦਾਨ ਕੀਤੀ। ਉਹਨਾਂ ਦੀ ਪੰਜਾਬੀ ਮਾਂ ਬੋਲੀ ਅਤੇ ਸਾਹਿਤ ਦੇ ਅਹਿਮ ਯੋਗਦਾਨ ਨੂੰ ਮੁੱਖ ਰੱਖਦਿਆਂ ਪਟਿਆਲਾ ਦੇ ਤਤਕਾਲੀਨ ਡਿਪਟੀ ਕਮਿਸ਼ਨਰ ਸ੍ਰੀ ਜੀ.ਕੇ.ਸਿੰਘ, ਆਈ.ਏ.ਐਸ. ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਵਿਸ਼ੇਸ਼ ਤੌਰ ਤੇ ਪੁੱਜ ਕੇ ਪੰਜਾਬ ਸਰਕਾਰ ਦੀ ਤਰਫ਼ੋਂ ਸਨਮਾਨਿਤ ਵੀ ਕੀਤਾ ਸੀ। ਡਾ. ਆਸ਼ਟ’ ਨੇ ਦੱਸਿਆ ਕਿ ਪੰਜਾਬੀ ਸਾਹਿਤ ਸਭਾ ਪਟਿਆਲਾ ਦਾ 9 ਫਰਵਰੀ 2020 ਨੂੰ ਹੋਣ ਵਾਲਾ ਇਜਲਾਸ ਡਾ. ਦਲੀਪ ਕੌਰ ਟਿਵਾਣਾ ਨੂੰ ਸਮਰਪਿਤ ਕੀਤਾ ਜਾਵੇਗਾ।
ਅੱਜ ਦੀ ਸ਼ੋਕ ਸਭਾ ਵਿਚ ਸਭਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ ‘ਆਸ਼ਟ’ ਤੋਂ ਇਲਾਵਾ ਸਭਾ ਦੇ ਸਰਪ੍ਰਸਤ ਕੁਲਵੰਤ ਸਿੰਘ, ਡਾ. ਗੁਰਬਚਨ ਸਿੰਘ ਰਾਹੀ, ਡਾ. ਰਾਜਵੰਤ ਕੌਰ ਪੰਜਾਬੀ, ਪ੍ਰੋਫੈਸਰ ਕੁਲਵੰਤ ਸਿੰਘ ਗਰੇਵਾਲ, ਬਾਬੂ ਸਿੰਘ ਰੈਹਲ, ਦਵਿੰਦਰ ਪਟਿਆਲਵੀ ਅਤੇ ਨਵਦੀਪ ਸਿੰਘ ਮੁੰਡੀ ਆਦਿ ਵੀ ਸ਼ਾਮਿਲ ਸਨ।

Install Punjabi Akhbar App

Install
×