ਸੁਰਜੀਤ ਸਿੰਘ ਰੱਖੜਾ ਵੱਲੋਂ ਡਾ. ਦਰਸ਼ਨ ਸਿੰਘ ‘ਆਸ਼ਟ’ ਦੀ ਪੁਸਤਕ ‘ਪਾਪਾ ਅਬ ਐਸਾ ਨਹੀਂ ਹੋਗਾ’ ਨੂੰ ਸਰਬੋਤਮ ਪੁਰਸਕਾਰ

photo papa ab aisa lang deptt lr

ਭਾਸ਼ਾ ਵਿਭਾਗ,ਪੰਜਾਬ ਵੱਲੋਂ ਪਟਿਆਲਾ ਦੇ ਭਾਸ਼ਾ ਭਵਨ ਵਿਖੇ ਪੰਜਾਬੀ ਸਪਤਾਹ ਦੌਰਾਨ ਕੱਲ੍ਹ ਸ਼ਾਮੀਂ ਪੰਜਾਬ ਦੇ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਸਰਦਾਰ ਸੁਰਜੀਤ ਸਿੰਘ ਰੱਖੜਾ ਵੱਲੋਂ ਸ਼੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ ਡਾ. ਦਰਸ਼ਨ ਸਿੰਘ ‘ਆਸ਼ਟ’ ਦੀ ਹਿੰਦੀ ਬਾਲ ਪੁਸਤਕ ‘ਪਾਪਾ ਅਬ ਐਸਾ ਨਹੀਂ ਹੋਗਾ’ ਨੂੰ ਸਾਲ 2013 ਲਈ ਸਰਵੋਤਮ ਬਾਲ ਸਾਹਿਤ ਪੁਰਸਕਾਰ ਪ੍ਰਦਾਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਇਹ ਪੁਸਤਕ ਬਿਹਾਰ ਦੀ ਮੈਥਿਲੀ ਭਾਸ਼ਾ ਵਿਚ ਵੀ ਅਨੁਵਾਦ ਹੋ ਚੁੱਕੀ ਹੈ। ਡਾ. ਆਸ਼ਟ ਨੂੰ ਇਹ ਪੁਰਸਕਾਰ ਪ੍ਰਦਾਨ ਕਰ ਸਮੇਂ ਭਾਸ਼ਾ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਗੁਰਸ਼ਰਨ ਕੌਰ ਵਾਲੀਆ, ਉਘੇ ਪੰਜਾਬੀ ਸਾਹਿਤਕਾਰ ਡਾ. ਰਤਨ ਸਿੰਘ ਜੱਗੀ, ਸਾਬਕਾ ਮੰਤਰੀ ਸ. ਸੁਰਜੀਤ ਸਿੰਘ ਕੋਹਲੀ, ਪ੍ਰੋ. ਬਲਦੇਵ ਸਿੰਘ ਬੱਲੂਆਣਾ ਅਤੇ ਸ. ਗੁਰਦੀਪ ਸਿੰਘ ਵਾਲੀਆ ਆਦਿ ਸ਼ਖਸੀਅਤਾਂ ਵੀ ਮੌਜੂਦ ਸਨ।

Welcome to Punjabi Akhbar

Install Punjabi Akhbar
×
Enable Notifications    OK No thanks