ਬੀ.ਸੀ. ਵਿਚ ਤਿੰਨ ਦਿਨਾਂ ਦੌਰਾਨ ਕੋਵਿਡ-19 ਦੇ 2,239 ਨਵੇਂ ਕੇਸ ਅਤੇ 18 ਮੌਤਾਂ

ਸਰੀ -ਬੀ.ਸੀ. ਵਿਚ ਪਿਛਲੇ ਤਿੰਨ ਦਿਨਾਂ ਦੌਰਾਨ ਕੋਵਿਡ-19 ਦੇ 2,239 ਨਵੇਂ ਕੇਸ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ ਸ਼ੁੱਕਰਵਾਰ ਨੂੰ 876, ਸ਼ਨੀਵਾਰ ਨੂੰ 657 ਅਤੇ ਐਤਵਾਰ ਨੂੰ 706 ਕੇਸ ਦਰਜ ਹੋਏ ਹਨ। ਇਨ੍ਹਾਂ ਤਿੰਨਾਂ ਦਿਨਾਂ ਵਿਚ 18 ਵਾਇਰਸ ਪੀੜਤਾਂ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਗਈ ਹੈ।

ਬੀ.ਸੀ. ਦੀ ਸੂਬਾਈ ਸਿਹਤ ਅਫਸਰ ਡਾ. ਬੌਨੀ ਹੈਨਰੀ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਸੂਬੇ ਵਿਚ ਕੋਵਿਡ-19 ਦੇ ਕੁੱਲ ਕੇਸਾਂ ਦੀ ਗਿਣਤੀ 184,780 ਤੱਕ ਪਹੁੰਚ ਗਈ ਹੈ ਅਤੇ 1,940 ਮੌਤਾਂ ਹੋ ਚੁੱਕੀਆਂ ਹਨ। ਇਸ ਸਮੇਂ ਸੂਬੇ ਵਿਚ 6,098 ਕੇਸ ਐਕਟਿਵ ਹਨ ਜਿਨ੍ਹਾਂ ਵਿੱਚੋਂ 303 ਲੋਕ ਹਸਪਤਾਲਾਂ ਵਿਚ ਦਾਖ਼ਲ ਹਨ ਅਤੇ 141 ਨੂੰ ਆਈ.ਸੀ.ਯੂ. ਵਿਚ ਰੱਖਿਆ ਗਿਆ ਹੈ।

ਇਸੇ ਦੌਰਾਨ ਸੂਬੇ ਵਿਚ ਵੈਕਸੀਨ ਦੇ ਦੋਵੇਂ ਟੀਕੇ ਲਵਾਉਣ ਵਾਲਿਆਂ ਦੀ ਗਿਣਤੀ 80.5% ਹੋ ਗਈ ਹੈ ਅਤੇ 12 ਸਾਲ ਤੋਂ ਵੱਡੀ ਉਮਰ ਦੇ 87.7% ਲੋਕ ਵੈਕਸੀਨ ਦਾ ਇਕ ਇਕ ਟੀਕਾ ਲਵਾ ਚੁੱਕੇ ਹਨ।

(ਹਰਦਮ ਮਾਨ)
+1 604 308 6663
maanbabushahi@gmail.com

Install Punjabi Akhbar App

Install
×