ਪੰਜਾਬੀ ਸਾਹਿਤ ਸਭਾ ਪਟਿਆਲਾ ਵੱਲੋਂ ਡਾ. ਇੰਦਰਜੀਤ ਸਿੰਘ ਚੀਮਾ ਦਾ ਸਨਮਾਨ 

photo cheema

(ਪਟਿਆਲਾ) ਬੀਤੇ ਦਿਨੀਂ ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਅਤੇ ਕੇਂਦਰੀ ਮਿੰਨੀ ਕਹਾਣੀ ਲੇਖਕ ਮੰਚ ਪੰਜਾਬ ਵੱਲੋਂ ਭਾਸ਼ਾ ਵਿਭਾਗ ਪਟਿਆਲਾ ਵਿਖੇ ਸਮਾਗਮ ਕਰਵਾਇਆ ਗਿਆ ਜਿਸ ਵਿਚ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਦੇ ਪੰਜਾਬੀ ਵਿਭਾਗ ਦੇ ਪ੍ਰੋਫੈਸਰ ਡਾ. ਇੰਦਰਜੀਤ ਸਿੰਘ ਚੀਮਾ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਤੇ ਬੋਲਦਿਆਂ ਪੰਜਾਬੀ ਸਾਹਿਤ ਸਭਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ ‘ਆਸ਼ਟ’ ਨੇ ਕਿਹਾ ਕਿ ਡਾ. ਚੀਮਾ ਨੇ ਪੰਜਾਬੀ ਭਾਸ਼ਾ ਦੇ ਖੇਤਰ ਵਿਚ ਅਧਿਆਪਨ ਅਤੇ ਖੋਜ ਕਾਰਜ ਦੇ ਖੇਤਰ ਵਿਚ ਉਸਾਰੂ ਯੋਗਦਾਨ ਪਾ ਕੇ ਵਿਦਿਆਰਥੀਆਂ ਦੀ ਸੁਚੱਜੀ ਅਗਵਾਈ ਕੀਤੀ ਹੈ। ਕੇਂਦਰੀ ਪੰਜਾਬੀ ਮਿੰਨੀ ਕਹਾਣੀ ਲੇਖਕ ਮੰਚ ਪੰਜਾਬ ਦੇ ਪ੍ਰਧਾਨ ਹਰਪ੍ਰੀਤ ਸਿੰਘ ਰਾਣਾ ਨੇ ਕਿਹਾ ਕਿ ਉਹਨਾਂ ਨੇ ਡਾ. ਚੀਮਾ ਦੀ ਅਗਵਾਈ ਅਧੀਨ ਪੰਜਾਬੀ ਮਿੰਨੀ ਕਹਾਣੀ ਖੇਤਰ ਵਿਚ ਖੋਜ ਕਾਰਜ ਕੀਤਾ ਹੈ ਜੋ ਇਸ ਖੇਤਰ ਵਿਚ ਇਹ ਪਹਿਲੀ ਖੋਜ ਹੈ। ਡਾ. ਇੰਦਰਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬੀ ਸਾਹਿਤ ਸਭਾ ਪਟਿਆਲਾ ਅਤੇ ਮਿੰਨੀ ਕਹਾਣੀ ਲੇਖਕ ਮੰਚ ਵੱਲੋਂ ਉਹਨਾਂ ਨੂੰ ਇਹ ਸਨਮਾਨ ਪ੍ਰਦਾਨ ਕਰਕੇ ਉਹਨਾਂ ਦੀ ਪੰਜਾਬੀ ਭਾਸ਼ਾ, ਖੋਜ, ਅਧਿਆਪਨ ਅਤੇ ਸਾਹਿਤ ਪ੍ਰਤੀ ਜਿੰਮੇਵਾਰੀ ਵਿਚ ਹੋਰ ਵਾਧਾ ਕਰ ਦਿੱਤਾ ਹੈ ਜਿਸ ਨੂੰ ਉਹ ਹੋਰ ਮਿਹਨਤ ਅਤੇ ਸ਼ਿੱਦਤ ਨਾਲ ਨਿਭਾਉਣ ਦਾ ਪ੍ਰਯਤਨ ਕਰਨਗੇ। ਇਸ ਅਵਸਰ ਡਾ. ਅਮਰ ਕੋਮਲ, ਕੁਲਵੰਤ ਸਿੰਘ, ਗੁਰਬਚਨ ਸਿੰਘ ਰਾਹੀ, ਕਹਾਣੀਕਾਰ ਬਾਬੂ ਸਿੰਘ ਰੈਹਲ, ਡਾ. ਹਰਨੇਕ ਸਿੰਘ ਕੈਲੇ, ਦਵਿੰਦਰ ਪਟਿਆਲਵੀ, ਨਵਦੀਪ ਸਿੰਘ ਮੁੰਡੀ ਲੇਖਕ ਵੀਪ ਸ਼ਾਮਿਲ ਸਨ। ਇਸ ਅਵਸਰ ਤੇ ਸ੍ਰੀ ਸੁਖਦੇਵ ਸਿੰਘ ਸ਼ਾਂਤ ਵੱਲੋਂ ਪੰਜਾਬੀ ਸਾਹਿਤ ਸਭਾ ਪਟਿਆਲਾ ਦੀ ਮਾਇਕ ਮਦਦ ਕਰਨ ਲਈ ਉਹਨਾਂ ਦਾ ਧੰਨਵਾਦ ਵੀ ਕੀਤਾ ਗਿਆ।

Install Punjabi Akhbar App

Install
×