ਗੁਰਦੁਆਰਾ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਨਿਊਲਿਨ ਮੈਨੇਜਮੈਂਟ ਵੱਲੋਂ ਲਿਸਟ ਐਮ. ਪੀ. ਡਾ. ਪਰਮਜੀਤ ਕੌਰ ਪਰਮਾਰ ਦਾ ਸਨਮਾਨ ਕੀਤਾ ਗਿਆ। ਬੀਤੇ ਐਤਵਾਰ ਉਹ ਵਿਸ਼ੇਸ਼ ਤੌਰ ‘ਤੇ ਹਫਤਾਵਾਰੀ ਸਮਾਗਮ ਦੇ ਵਿਚ ਪਹੁੰਚੇ ਅਤੇ ਸੰਗਤਾਂ ਨੂੰ ਸੰਬੋਧਨ ਕੀਤਾ। ਪ੍ਰਬੰਧਕ ਕਮੇਟੀ ਵੱਲੋਂ ਸ. ਦਰਸ਼ਨ ਸਿੰਘ ਚੀਮਾ, ਸੁਰਿੰਦਰ ਸਿੰਘ, ਸੁਰਜੀਤ ਸਿੰਘ, ਸਤਿੰਦਰ ਸਿੰਘ ਚੌਹਾਨ, ਕੁਲਦੀਪ ਸਿੰਘ, ਹਰਦੀਪ ਸਿੰਘ, ਨਵਨੀਤ ਸਿੰਘ ਅਤੇ ਜਗਦੀਸ਼ ਸਿੰਘ ਵੱਲੋਂ ਡਾ. ਪਰਮਜੀਤ ਪਰਮਾਰ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਗੁਰੂ ਘਰ ਵੱਲੋਂ ਸੁੰਦਰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।