ਡਾ. ਸਰਬਜੀਤ ਕੌਰ ਸੋਹਲ ਤੇ ਰਮਿੰਦਰ ਵਾਲੀਆ ਵਰਲਡ ਪੰਜਾਬੀ ਕਾਨਫ਼ਰੰਸ ਦੇ ਸਲਾਹਕਾਰ ਨਿਯੁਕਤ

(ਸਰੀ) -ਟੋਰਾਂਟੋ ਵਿਚ ਹੋਣ ਵਾਲੀ ਵਿਸ਼ਵ ਪੰਜਾਬੀ ਕਾਨਫਰੰਸ ਦੇ ਚੇਅਰਮੈਨ ਅਜੈਬ ਸਿੰਘ ਚੱਠਾ ਅਤੇ ਸਮੁੱਚੀ ਕਮੇਟੀ ਵੱਲੋਂ ਡਾ. ਸਰਬਜੀਤ ਕੌਰ ਸੋਹਲ ਤੇ ਰਮਿੰਦਰ ਵਾਲੀਆ (ਰਮਿੰਦਰ ਰਮੀ) ਨੂੰ ਵਰਲਡ ਪੰਜਾਬੀ ਕਾਨਫ਼ਰੰਸ ਦੇ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਸ. ਚੱਠਾ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਇਹਨਾਂ ਦੇ ਸਲਾਹਕਾਰ ਬਨਣ ਨਾਲ ਵਰਲਡ ਪੰਜਾਬੀ ਕਾਨਫ਼ਰੰਸ ਵਿਚ ਨਵੀਂ ਰੂਹ ਫੂਕੀ ਗਈ ਹੈ, ਕਿਉਂਕਿ ਇਹਨਾਂ ਦੋਹਾਂ ਸ਼ਖ਼ਸੀਅਤਾਂ ਦਾ ਸਾਹਿਤ ਵਿਚ ਲੰਬੇ ਸਮੇਂ ਦਾ ਤਜਰਬਾ ਹੈ। ਡਾ. ਸਰਬਜੀਤ ਕੌਰ ਸੋਹਲ ਪੰਜਾਬ ਸਾਹਿਤ ਅਕਾਦਮੀ ਦੇ ਪ੍ਰਧਾਨ ਹਨ ਅਤੇ ਰਮਿੰਦਰ ਰਮੀ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦੇ ਪ੍ਰਧਾਨ ਹਨ। ਇਹਨਾਂ ਦੋਹਾਂ ਸ਼ਖ਼ਸੀਅਤਾਂ ਦੇ ਵਰਲਡ ਪੰਜਾਬੀ ਕਾਨਫ਼ਰੰਸ ਦੇ ਸਲਾਹਕਾਰ ਬਨਣ ਨਾਲ ਕਾਨਫਰੰਸ ਦੇ ਮੈਂਬਰ ਵੀ ਬੇਹੱਦ ਖੁਸ਼ ਹਨ।

(ਹਰਦਮ ਮਾਨ)
+1 604 308 6663
maanbabushahi@gmail.com

Install Punjabi Akhbar App

Install
×