ਡਾ. ਸੁਰਿੰਦਰ ਸਿੰਘ ਗਿੱਲ ਨੇ ਕੀਤੀ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ ਤੇ ਮੁਲਾਕਾਤ

ਸ. ਪ੍ਰਕਾਸ਼ ਸਿੰਘ ਬਾਦਲ ਦੀ ਸਿਹਤਯਾਬੀ ਤੇ ਕਰਤਾਰਪੁਰ ਲਾਂਘੇ ਸੰਬੰਧੀ ਕੀਤੀਆਂ ਵਿਚਾਰਾਂ
ਸ਼੍ਰੋਮਣੀ ਕਮੇਟੀ ਧਾਰਮਿਕ ਯਾਦਗਾਰਾਂ ਨੂੰ ਸਕੂਲਾਂ ਦੇ ਸਲੇਬਲ ਦਾ ਹਿੱਸਾ ਬਣਾਵੇ : ਬਾਦਲ
ਬਾਦਲ ਸਾਹਿਬ ਅੱਜ ਵੀ ਪੰਜਾਬ ਦੀ ਬਿਹਤਰੀ ਲਈ ਤਤਪਰ : ਗਿੱਲ
ਪੰਜਾਬ ਦੀ ਬੇਹਤਰੀ ਲਈ ਕੇਵਲ ਸ਼੍ਰੋਮਣੀ ਅਕਾਲੀ ਦਲ ਹੀ ਜੂਝ ਸਕਦੈ : ਪ੍ਰਕਾਸ਼ ਸਿੰਘ ਬਾਦਲ

(ਸ. ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪੰਜਾਬ ਨਾਲ ਵਿਚਾਰਾਂ ਕਰਦੇ ਹੋਏ ਡਾ. ਸੁਰਿੰਦਰ ਸਿੰਘ ਗਿੱਲ ਡਾਇਰੈਕਟਰ ਸਿੱਖਸ ਆਫ ਅਮਰੀਕਾ ਤੇ ਨਾਲ ਹਨ ਪ੍ਰਿੰ. ਐੱਸ. ਐੱਸ ਸੰਘਾ ਦਸਮੇਸ਼ ਗਰਲਜ ਕਾਲਜ਼ ਬਾਦਲ)

ਵਾਸ਼ਿੰਗਟਨ ਡੀ.ਸ਼ੀ 20 ਨਵੰਬਰ – ਸਿੱਖਸ ਆਫ ਅਮਰੀਕਾ ਦੇ ਡਾਇਰੈਕਟਰ ਡਾ. ਸੁਰਿੰਦਰ ਸਿੰਘ ਗਿੱਲ ਨੇ ਸਿਆਸਤ ਦੇ ਬਾਬਾ ਬੋਹੜ ਸ. ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ ਤੇ ਉਨ੍ਹਾਂ ਦੀ ਸਿਹਤ ਦਾ ਪਤਾ ਲੈਣ ਗਏ, ਜਿੱਥੇ ਡਾ. ਗਿੱਲ ਨੇ ਉਨ੍ਹਾਂ ਦੀ ਚੜ੍ਹਦੀ ਕਲਾ ਅਤੇ ਸਿਹਤਯਾਬੀ ਦੀ ਕਾਮਨਾ ਕੀਤੀ, ਉੱਥੇ ਕਰਤਾਰਪੁਰ ਸਾਹਿਬ ਕੋਰੀਡੋਰ ਸਬੰਧੀ ਵੀ ਡੂੰਘੀਆਂ ਵਿਚਾਰਾਂ ਕੀਤੀਆਂ। ਕਰਤਾਰਪੁਰ ਕੋਰੀਡੋਰ ਰਾਹੀਂ ਨਾਨਕ ਨਾਮ ਲੇਵਾ ਸੰਗਤਾਂ ਦੀ ਗਿਣਤੀ ਵਧਾਉਣ ਸਬੰਧੀ ਜ਼ਿਕਰ ਵੀ ਕੀਤਾ। ਇਸ ਸਬੰਧੀ ਪ੍ਰਕਾਸ਼ ਸਿੰਘ ਬਾਦਲ ਨੇ ਤੁਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਕਿਹਾ ਕਿ ਉਹ ਹਰ ਰੋਜ਼ ਮੁਫਤ ਨਾਨਕ ਨਾਮ ਲੇਵਾ ਸੰਗਤਾਂ ਨੂੰ ਰਜਿਸਟ੍ਰੇਸ਼ਨ ਕਰਨ ਅਤੇ ਪੰਜਾਹ ਵਿਅਕਤੀਆਂ ਦੀ ਗਿਣਤੀ ਉਪਰੰਤ ਉਨ੍ਹਾਂ ਨੂੰ ਬੱਸ ਸੇਵਾ ਪ੍ਰਦਾਨ ਕਰਕੇ ਸੰਗਤਾਂ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਵਾਉਣ ਲਈ ਵਚਨਬੱਧ ਹੋਣ।ਜ਼ਿਕਰਯੋਗ ਹੈ ਕਿ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਹਰ ਰੋਜ਼ ਕਿੰਨੇ ਵਿਅਤਕੀ ਰਜਿਸਟਡ ਹੁੰਦੇ ਹਨ, ਉਨ੍ਹਾਂ ਦੇ ਵੇਰਵੇ ਦਰਜ ਕਰਕੇ ਹਰ ਰੋਜ਼ ਉਨ੍ਹਾਂ ਨੂੰ ਸੂਚਨਾ ਭੇਜਣ। ਉਨ੍ਹਾਂ ਕਿਹਾ ਕਿ ਹਰ ਰੋਜ਼ ਪੰਜ ਹਜ਼ਾਰ ਨਾਨਕ ਨਾਮ ਲੇਵਾ ਸੰਗਤ ਦਾ ਪ੍ਰਵੇਸ਼ ਕਰਤਾਰਪੁਰ ਲਾਂਘੇ ਰਾਹੀਂ ਯਕੀਨੀ ਬਣਾਉਣ। ਉਨ੍ਹਾਂ ਇਹ ਵੀ ਕਿਹਾ ਕਿ ਸੰਗਤਾਂ ਨੂੰ ਹਰ ਸਹੂਲਤ ਦਿੱਤੀ ਜਾਵੇ ਤਾਂ ਜੋ ਸੰਗਤਾਂ ਖੁਸ਼ੀ-ਖੁਸ਼ੀ ਦਰਸ਼ਨ ਕਰਕੇ ਬਾਬੇ ਨਾਨਕ ਦੀਆਂ ਰਹਿਮਤਾਂ ਪ੍ਰਾਪਤ ਕਰਨ।ਬਾਦਲ ਸਾਹਿਬ ਨੇ ਕਿਹਾ ਕਿ ਸਿੱਖਸ ਆਫ ਅਮਰੀਕਾ ਜਸਦੀਪ ਸਿੰਘ ਜੱਸੀ ਚੇਅਰਮੈਨ ਦੀ ਅਗਵਾਈ ਵਿੱਚ ਸ਼ਲਾਘਾਯੋਗ ਕੰਮ ਕਰ ਰਿਹਾ ਹੈ। ਮੇਰੀ ਦਿਲੀ ਇੱਛਾ ਹੈ ਕਿ ਡਾ. ਸੁਰਿੰਦਰ ਸਿੰਘ ਗਿੱਲ ਡਾਇਰੈਕਟਰ ਜਿੰਨਾ ਚਿਰ ਪੰਜਾਬ ਵਿੱਚ ਹਨ, ਉਹ ਸੁਪਰਵਾਈਜ਼ਰ ਦਾ ਕੰਮ ਕਰਨ ਅਤੇ ਦਮਦਮਾ ਸਾਹਿਬ ਤੋਂ ਜਾਣ ਵਾਲੀਆਂ ਸੰਗਤਾਂ ਦਾ ਰਿਕਾਡਰ ਰੋਜ਼ਾਨਾ ਤਰਤੀਬ ਵਾਰ ਤਿਆਰ ਕਰਨ ਤਾਂ ਜੋ ਦੂਸਰੇ ਕੇਂਦਰ ਕਰਤਾਰਪੁਰ ਲਾਂਘੇ ਰਾਹੀਂ ਕਰਤਾਰਪੁਰ ਸਾਹਿਬ ਜਾਣ ਅਤੇ ਪਾਕਿਸਤਾਨ ਵਲੋਂ ਉਸਾਰੇ ਸੰਸਾਰ ਦੇ ਇੱਕ ਨੰਬਰ ਅਸਥਾਨ ਦੇ ਦਰਸ਼ਨ ਕਰਕੇ ਜੀਵਨ ਸਫਲਾ ਕਰਨ।
 ਡਾ. ਸੁਰਿੰਦਰ ਸਿੰਘ ਗਿੱਲ ਡਾਇਰੈਕਟਰ ਸਿੱਖਸ ਆਫ ਅਮਰੀਕਾ ਨੇ ਸਾਬਕਾ ਮੁੱਖ ਮੰਤਰੀ ਪੰਜਾਬ ਸ੍ਰ. ਪ੍ਰਕਾਸ਼ ਸਿੰਘ ਬਾਦਲ ਨਾਲ ਉਨ੍ਹਾਂ ਕੈਰੀਅਰ ਕੋਰਸਾਂ ਸੰਬੰਧੀ ਵੀ ਵਿਚਾਰਾਂ ਕੀਤੀਆਂ ਤਾਂ ਜੋ ਸਕੂਲੀ ਬੱਚੇ ਪੜ੍ਹਾਈ ਖਤਮ ਕਰਕੇ ਆਪਣੇ ਪੈਰਾਂ ਤੇ ਖੜ੍ਹੇ ਹੋ ਸਕਣ। ਬਾਕੀ ਦੀ ਪੜ੍ਹਾਈ ਉਹ ਆਨ-ਲਾਈਨ ਜਾਂ ਪ੍ਰਾਈਵੇਟ ਕਰਕੇ ਆਪਣੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਤੇ ਮਜ਼ਬੂਤ ਕਰਨ। ਇਸ ਸਮੇਂ ਉਨ੍ਹਾਂ ਨਾਲ ਪ੍ਰਿਸੀਪਲ ਐੱਸ. ਐੱਸ ਸੰਘਾ ਦਸਮੇਸ਼ ਗਰਲਜ਼ ਕਾਲਜ ਬਾਦਲ ਵੀ ਮੌਜੂਦ ਸਨ।