ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਵਿਖੇ ਡਾ. ਸਵੈਮਾਨ ਸਿੰਘ ਦਾ ਸਨਮਾਨ

(ਸਰੀ) -ਭਾਰਤ ਦੇ ਕਿਸਾਨ ਅੰਦੋਲਨ ਵਿਚ ਲਗਾਤਾਰ ਨਿਸ਼ਕਾਮ ਸਿਹਤ ਸੇਵਾਵਾਂ ਪ੍ਰਦਾਨ ਕਰਕੇ ਬਹੁਤ ਹੀ ਮਹੱਤਵਪੂਰਨ ਯੋਗਦਾਨ ਪਾਉਣ ਵਾਲੇ ਅਮਰੀਕਾ ਦੇ ਡਾ. ਸਵੈਮਾਨ ਸਿੰਘ ਦਾ ਵੈਨਕੂਵਰ ਦੀ ਸਿੱਖ ਸੰਗਤ ਸਨਮਾਨ ਕੀਤਾ ਗਿਆ। ਇਸ ਸੰਬੰਧ ਵਿਚ ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਵਿਖੇ ਸਮਾਗਮ ਕਰਵਾਇਆ ਗਿਆ।

ਇਸ ਮੌਕੇ ਬੋਲਦਿਆਂ ਡਾ. ਸਵੈਮਾਨ ਸਿੰਘ ਨੇ ਕਿਹਾ ਕਿ ਕਿਸਾਨ ਅੰਦੋਲਨ ਇਤਿਹਾਸਕ ਸੀ ਅਤੇ ਪੰਜਾਬ ਦੇ ਲੋਕਾਂ ਨੇ ਦੇਸ਼, ਵਿਦੇਸ਼ ਤੋਂ ਇਸ ਸੰਘਰਸ਼ ਆਪੋ ਆਪਣੇ ਪੱਧਰ ਤੇ ਬਣਦਾ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਸਿਰਫ ਕਿਸਾਨਾਂ ਜਾਂ ਸਿੱਖਾਂ ਦਾ ਹੀ ਨਹੀਂ ਸੀ ਸਗੋਂ ਇਨਸਾਨੀਅਤ ਨੂੰ ਪਿਆਰ ਕਰਨ ਵਾਲੇ ਲੋਕਾਂ ਦਾ ਸੰਘਰਸ਼ ਸੀ। ਉਨ੍ਹਾਂ ਕੈਨੇਡਾ ਅਤੇ ਵਿਸ਼ੇਸ਼ ਤੌਰ ਤੇ ਸਰੀ ਵਿਚ ਪੰਜਾਬੀਆਂ ਵੱਲੋਂ ਕਿਸਾਨ ਅੰਦੋਲਨ ਵਿਚ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਨਾਲ ਹੀ ਕਿਹਾ ਕਿ ਪੰਜਾਬ ਦੇ ਲੋਕ ਸਰੀ ਵਰਗੇ ਸ਼ਹਿਰਾਂ ਵਿਚ ਵਸਦੇ ਪੰਜਾਬੀਆਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਨੂੰ ਬੇਹੱਦ ਗਹੁ ਨਾਲ ਵੇਖਦੇ ਹਨ ਅਤੇ ਬਾਹਰਲੇ ਲੋਕਾਂ ਦੀ ਅਗਵਾਈ ਵੀ ਕਬੂਲਦੇ ਹਨ। ਇਸ ਲਈ ਸਾਡਾ ਫਰਜ਼ ਬਣ ਜਾਂਦਾ ਹੈ ਕਿ ਅਸੀਂ ਅਜਿਹੇ ਕਾਰਜ ਕਰੀਏ ਜੋ ਉਨ੍ਹਾਂ ਲਈ ਇਕ ਚੰਗੀ ਮਿਸਾਲ ਬਣਨ। ਉਨ੍ਹਾਂ ਹਰ ਸਿੱਖ ਨੂੰ ਸ੍ਰੀ ਗੁਰੂ ਨਾਨਕ ਦੀਆਂ ਸਿੱਖਿਆਵਾਂ ‘ਤੇ ਚਲਦਿਆਂ ਕਿਰਤ ਕਰਨ ਤੇ ਵੰਡ ਛਕਣ ਦੇ ਫਲਸਫੇ ਉਪਰ ਪਹਿਰਾ ਦੇਣ ਦੀ ਅਪੀਲ ਕੀਤੀ।

ਜ਼ਿਕਰਯੋਗ ਹੈ ਕਿ ਡਾ. ਸਵੈਮਾਨ ਸਿੰਘ ਨੂੰ ਅਮਰੀਕਾ ਤੋਂ ਵੈਨਕੂਵਰ ਲਿਆਉਣ ਲਈ ਦੇਵ ਅਟਵਾਲ ਅਤੇ ਪਾਲ ਅਟਵਾਲ ਦਾ ਵਿਸ਼ੇਸ਼ ਯੋਗਦਾਨ ਰਿਹਾ।

(ਹਰਦਮ ਮਾਨ)
+1 604 308 6663
maanbabushahi@gmail.com

Install Punjabi Akhbar App

Install
×