ਨਸ਼ਿਆਂ ਦੇ ਸੌਦਾਗਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਰਾਣਾ

ਭੁਲੱਥ —ਰਣਜੀਤ ਸਿੰਘ ਰਾਣਾ ਇੰਚਾਰਜ ਹਲਕਾ ਭੁਲੱਥ ਨੇ ਕਿਹਾ ਕਿ ਨੋਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚ ਫਸਾਉਣ ਵਾਲੇ ਨਸ਼ੇ ਦੇ ਸੌਦਾਗਰਾਂ ਨੂੰ ਹਰਗਿਜ਼ ਵੀ ਨਹੀਂ ਬਖਸ਼ਿਆ ਜਾਵੇਗਾ, ਉਨ੍ਹਾਂ ਨੇ ਕਿਹਾ ਇਨ੍ਹਾਂ ਨਸ਼ਿਆਂ ਨੇ ਪਤਾ ਹੀ ਨਹੀਂ ਕਿੰਨੇ ਘਰ ਬਰਬਾਦ ਕਰ ਦਿੱਤੇ ਹਨ ਤੇ ਕਈ ਮਾਵਾਂ ਦੀਆਂ ਝੋਲੀਆਂ ਵੀ ਸੁੰਨੀਆਂ ਕਰ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਨੌਜਵਾਨ ਜਿਆਦਾਤਰ ਨਸ਼ਿਆਂ ਤੋਂ ਪ੍ਰਭਾਵਿਤ ਹੋ ਰਹੇ ਹਨ ।ਨੌਜਵਾਨਾਂ ਦੀ ਸਿਹਤ ਤੇ ਉਨ੍ਹਾਂ ਦੇ ਭਵਿੱਖ ਤੇ ਮਾੜਾ ਅਸਰ ਪੈ ਰਿਹਾ ਹੈ ,ਉਨ੍ਹਾਂ ਨੇ ਆਖਿਆ ਕਿ ਨਸ਼ਿਆਂ ਨੇ ਆਪਣੇ ਪੈਰ ਪੂਰੇ ਦੇਸ਼ ਵਿਚ ਪਸਾਰ ਲਏ ਹਨ, ਤੇ ਇਨ੍ਹਾਂ ਨਸ਼ਿਆਂ ਨੂੰ ਨੱਥ ਪਾਉਣ ਲਈ ਸਖਤ ਕਾਨੂੰਨ ਬਣਾਏ ਜਾਣ, ਇਸ ਕਰਕੇ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਨਸ਼ਾ ਮੁਕਤ ਕੇਂਦਰ ਵੀ ਬਣਾਏ ਗਏ ਹਨ । ਉਨ੍ਹਾਂ ਨੇ ਕਿਹਾ ਕਿ ਨਸ਼ਾ ਵੇਚਣ ਵਾਲੇ ਅਤੇ ਨਸ਼ਾ ਖਰੀਦਣ ਵਾਲੇ  ਸੌਦਾਗਰਾਂ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ। ਰਾਣਾ ਜੀ ਨੇ ਕਿਹਾ ਕਿ ਨਸ਼ਿਆਂ ਨੂੰ ਖਤਮ ਕਰਨ ਲਈ ਸਾਨੂੰ ਪੁਲਿਸ ਦਾ ਪੂਰਾ ਸਾਥ ਦੇਣਾ ਚਾਹੀਦਾ ਹੈ, ਕਿ ਨਸ਼ਿਆਂ ਨੇ ਸਾਡੇ ਦੇਸ਼ ਦੇ ਨੌਜਵਾਨਾਂ ਨੂੰ ਨੋਚਕੇ ਖਾ ਲਿਆ ਹੈ ਤੇ ਉਨ੍ਹਾਂ ਨੂੰ ਖਤਰਨਾਕ ਬਿਮਾਰੀਆਂ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ, ਨਸ਼ਾ ਕਰਨ ਵਾਲੇ ਲੋਕ ਨਸ਼ੀਲੇ ਪਦਾਰਥਾਂ ਉਤੇ ਇੰਨਾ ਨਿਰਭਰ ਹੋ ਜਾਂਦੇ ਹਨ ਕਿ ਉਹ ਇਸ ਦੀ ਵਰਤੋਂ ਕੀਤੇ ਬਿਨਾ ਨਹੀਂ ਰਹਿ ਸਕਦੇ, ਨਸ਼ੀਲੇ ਪਦਾਰਥਾਂ ਨੂੰ ਖਰੀਦਣ ਲਈ ਬਹੁਤ ਸਾਰੇ ਪੈਸੇ ਖ਼ਰਚ ਕਰਦੇ ਹਨ,ਇਕ ਵਾਰੀ ਜਦੋਂ ਉਨ੍ਹਾਂ ਨੂੰ ਨਸ਼ੇ ਦੀ ਲੱਤ ਲੱਗ ਜਾਂਦੀ ਹੈ ਤਾਂ ਨਸ਼ੀਲੇ ਪਦਾਰਥ ਖਰੀਦਣ ਲਈ ਅਪਰਾਧ ਕਰਨ ਲਈ ਵੀ ਮਜ਼ਬੂਰ ਹੋ ਜਾਂਦੇ ਹਨ, ਉਨ੍ਹਾਂ ਨੇ ਕਿਹਾ ਕਿ ਸਮਾਜ ਵਿੱਚ ਹਰ ਇਕ ਵਿਅਕਤੀ ਨੂੰ ਨਸ਼ੇ ਤੋਂ ਦੂਰ ਰਹਿਣਾ ਚਾਹੀਦਾ ਹੈ, ਕਿਉਕਿ ਨਸ਼ੇ ਦੀ ਵਰਤੋਂ ਕਰਨ ਨਾਲ ਸਿਹਤ ਸੰਬੰਧੀ ਬਹੁਤ ਸਾਰੀਆਂ ਸਰੀਰਕ ਅਤੇ ਮਾਨਸਿਕ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਤੇ ਆਉਣ ਵਾਲੀ ਨਵੀਂ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਬਹੁਤ ਸਾਰੇ ਠੋਸ ਕਦਮ ਚੁੱਕੇ ਹਨ ਅਤੇ ਹੋਰ ਬਹੁਤ ਸਾਰੇ ਠੋਸ ਕਦਮ ਚੁੱਕੇ ਜਾਣਗੇ।

Install Punjabi Akhbar App

Install
×