ਵਾਤਾਵਰਣ ਦੀ ਸ਼ੁੱਧਤਾ, ਪਾਣੀ ਦੀ ਮਹੱਤਤਾ ਅਤੇ ਕੋਰੋਨਾ ਸਬੰਧੀ ਜਾਗਰੂਕਤਾ ਵਾਲੀਆਂ ਵੰਡੀਆਂ ਕਾਪੀਆਂ

ਕੋਰੋਨਾ ਦਾ ਕਹਿਰ ਘਟਿਆ ਹੈ ਪਰ ਅਜੇ ਖਤਮ ਨਹੀਂ ਹੋਇਆ : ਡਾ. ਭੰਡਾਰੀ

ਫਰੀਦਕੋਟ:- ਵਾਤਾਵਰਣ ਅਤੇ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਵਲੋਂ ਨੇੜਲੇ ਪਿੰਡ ਚੰਦਬਾਜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ ਸੈਮੀਨਾਰ ਦੌਰਾਨઠਡਾ. ਰਾਜੀਵ ਭੰਡਾਰੀ ਸੀਨੀਅਰ ਮੈਡੀਕਲ ਅਫਸਰ ਜੰਡ ਸਾਹਿਬઠਅਤੇ ਮੀਡੀਆ ਇੰਚਾਰਜ ਡਾ. ਪ੍ਰਭਦੀਪ ਸਿੰਘ ਚਾਵਲਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕੋਰੋਨਾ ਦਾ ਕਹਿਰ ਘਟਿਆ ਹੈ, ਖਤਮ ਨਹੀ ਹੋਇਆ। ਉਨਾਂ ਆਖਿਆ ਕਿ ਵਾਰ-ਵਾਰ ਹੱਥ ਧੋਣ, ਮਾਸਕ ਜਾਂ ਕੱਪੜੇ ਨਾਲ ਮੂੰਹ ਤੇ ਨੱਕ ਢੱਕ ਕੇ ਰੱਖਣ ਅਤੇ ਸਰੀਰਕ ਦੂਰੀ ਬਣਾ ਕੇ ਰੱਖਣਾ ਅਜੇ ਸਮੇਂ ਦੀ ਲੋੜ ਹੈ, ਸਾਰਿਆਂ ਦੇ ਸਹਿਯੋਗ ਨਾਲ ਹੀ ਕੋਰੋਨਾ ‘ਤੇ ਜਿੱਤ ਪ੍ਰਾਪਤ ਕੀਤੀ ਜਾ ਸਕਦੀ ਹੈ, ਜੇਕਰ ਕਿਸੇ ਵਿਅਕਤੀ ‘ਚ ਲੱਛਣ ਦਿਖਾਈ ਨਹੀਂ ਵੀ ਦੇ ਰਹੇ ਤਾਂ ਵੀ ਉਹ ਸ਼ੱਕ ਦੂਰ ਕਰਨ ਲਈ ਬਿਨਾ ਕਿਸੇ ਡਰ ਤੋਂ ਨੇੜੇ ਦੇ ਫਲੂ ਕਾਰਨਰ ‘ਤੇ ਕੋਰੋਨਾ ਸੈਂਪਲ ਦੇ ਸਕਦਾ ਹੈ। ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚੰਦਬਾਜਾ ਨੇ ਕਿਹਾ ਕਿઠਬੱਚਿਆਂ ਨੂੰ ਕੈਂਸਰ ਦੀ ਬਿਮਾਰੀ ਪ੍ਰਤੀ ਜਾਗਰੂਕ ਹੋਣਾ ਬਹੁਤ ਜਰੂਰੀ ਹੈ। ਉਨਾਂ ਆਖਿਆ ਕਿ ਸਾਡਾઠਵਾਤਾਵਰਣ ਹਰ ਪੱਖੋਂ ਜ਼ਹਿਰੀਲਾ ਹੋ ਰਿਹਾ ਹੈ, ਇਸ ਦੀ ਸਾਂਭ-ਸੰਭਾਲ ਕਰਨੀ ਸਾਡਾ ਸਾਰਿਆਂ ਦਾ ਮੁੱਢਲਾ ਫਰਜ਼ ਹੈ। ਬੱਚਿਆਂ ਨੂੰ ਰੁੱਖਾਂ ਦੀ ਸਾਂਭ-ਸੰਭਾਲ ਸਬੰਧੀ ਵੀ ਪ੍ਰੇਰਿਤ ਕਰਦਿਆਂ ਸਕੂਲ ਦੇ ਪ੍ਰਿੰਸੀਪਲઠਮੈਡਮ ਕਿਰਨਜੀਤ ਕੌਰ ਦਾਨੇਵਾਲੀਆ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਤੋਂ ਇਲਾਵਾ ‘ਕੋਟਕਪੂਰਾ ਗਰੁੱਪ ਆਫ ਫੈਮਿਲੀਜ਼ ਕੈਨੇਡਾ’ ਦੇ ਸਹਿਯੋਗ ਨਾਲ ਬੱਚਿਆਂ ਨੂੰ ਕੈਂਸਰ ਅਤੇ ਕੋਰੋਨਾ ਦੀ ਬਿਮਾਰੀ ਪ੍ਰਤੀ ਜਾਗਰੂਕਤਾ, ਵਾਤਾਵਰਣ ਦੀ ਸ਼ੁੱਧਤਾ, ਪਾਣੀਆਂ ਦੀ ਮਹੱਤਤਾ ਅਤੇ ਟ੍ਰੈਫਿਕ ਨਿਯਮਾਂ ਬਾਰੇ ਜਾਣਕਾਰੀ ਵਾਲੀਆਂ ਕਾਪੀਆਂઠਅਧਿਆਪਕਾਂ ਨੂੰ ਭੇਟ ਕੀਤੀਆਂ ਗਈਆਂ। ਇਸ ਮੌਕੇ ਉਪਰੋਕਤ ਤੋਂ ਇਲਾਵਾ ਮੱਘਰ ਸਿੰਘ, ਰਾਜਿੰਦਰ ਸਿੰਘ ਬਰਾੜ, ਗੁਰਮੀਤ ਸਿੰਘ ਸੰਧੂ, ਗੁਰਨਾਮ ਸਿੰਘ ਬਰਾੜ, ਜਗਤਾਰ ਸਿੰਘ ਗਿੱਲ ਸਮੇਤ ਸਕੂਲ ਦਾ ਸਮੁੱਚਾ ਸਟਾਫ ਵੀ ਹਾਜ਼ਰ ਸੀ।
ਸਬੰਧਤ ਤਸਵੀਰ ਵੀ।

Install Punjabi Akhbar App

Install
×