ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਰਿਸ਼ਤੇਦਾਰ ਅਤੇ ਸਾਬਕਾ ਸੰਸਦ ਮੈਂਬਰ ਕ੍ਰਿਸ਼ਨਾ ਬੋਸ ਦਾ ਦੇਹਾਂਤ

ਸਾਬਕਾ ਸੰਸਦ ਮੈਂਬਰ ਕ੍ਰਿਸ਼ਨਾ ਬੋਸ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। 89 ਸਾਲਾ ਬੋਸ ਉਮਰ ਸੰਬੰਧੀ ਬਿਮਾਰੀਆਂ ਤੋਂ ਪੀੜਤ ਸਨ ਅਤੇ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦਾ ਦੇਹਾਂਤ ਹੋਇਆ। ਉਨ੍ਹਾਂ ਦਾ ਕੋਲਕਾਤਾ ਦੇ ਇੱਕ ਨਿੱਜੀ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ। ਦੱਸਣਯੋਗ ਹੈ ਕ੍ਰਿਸ਼ਨਾ ਬੋਸ ਆਜ਼ਾਦ ਹਿੰਦ ਫੌਜ ਦੇ ਸੰਸਥਾਪਕ ਅਤੇ ਮਹਾਨ ਸੁਤੰਤਰਤਾ ਸੈਨਾਨੀ ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਵੱਡੇ ਭਰਾ ਸ਼ਰਤ ਚੰਦਰ ਬੋਸ ਦੀ ਨੂੰਹ ਸੀ।

ਧੰਨਵਾਦ ਸਹਿਤ (ਅਜੀਤ)

Install Punjabi Akhbar App

Install
×