ਨੰਗੇ ਹਥਿਆਰ ਲੈ ਕੇ ਮਾਰਚ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ

jaito-congress-mangpatter

ਜ਼ਿਲ੍ਹੇ ਦੇ ਸ਼ਹਿਰ ਜੈਤੋ ਵਿਖੇ ਕੁੱਝ ਦਿਨ ਪਹਿਲਾਂ ਆਰ.ਐੱਸ.ਐੱਸ. ਦੇ ਵਰਕਰਾਂ ਵੱਲੋਂ ਨੰਗੇ ਹਥਿਆਰ ਸ਼ਰੇਆਮ ਲੈ ਕੇ ਸ਼ਹਿਰ ‘ਚ ਮਾਰਚ ਕਰਨ ਦੇ ਮਾਮਲੇ ਨੂੰ ਲੈ ਕੇ ਫ਼ਰੀਦਕੋਟ ਜ਼ਿਲ੍ਹਾ ਕਾਂਗਰਸ ਨੇ ਗੰਭੀਰਤਾ ਨਾਲ ਲਿਆ ਹੈ। ਇਸ ਸਬੰਧੀ ਬਣਦੀ ਕਾਰਵਾਈ ਕਰਨ ਲਈ ਬਕਾਇਦਾ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਵਿਧਾਇਕ ਜੈਤੋ ਦੀ ਅਗਵਾਈ ਇਕੱਠੇ ਹੋਏ ਕਾਂਗਰਸੀ ਆਗੂਆਂ ਨੇ ਸੀਨੀਅਰ ਪੁਲਿਸ ਕਪਤਾਨ ਸੁਖਦੇਵ ਸਿੰਘ ਕਾਹਲੋਂ ਤੇ ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਨੂੰ ਲਿਖਤੀ ਸ਼ਿਕਾਇਤ ਪੇਸ਼ ਕੀਤੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅਗਰ ਇਸ ਮਾਮਲੇ ‘ਚ ਜ਼ਿਲ੍ਹਾ ਪ੍ਰਸ਼ਾਸਨ ਨੇ ਬਣਦੀ ਕਾਰਵਾਈ ਨਾ ਕੀਤੀ ਤਾਂ ਕਾਂਗਰਸ ਵੱਲੋਂ ਜ਼ੋਰਦਾਰ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਵਿਧਾਇਕ ਜੋਗਿੰਦਰ ਸਿੰਘ ਨੇ ਦੱਸਿਆ ਕਿ ਜੈਤੋ ਵਿਖੇ ਕੁੱਝ ਦਿਨ ਪਹਿਲਾਂ ਆਰ. ਐੱਸ.ਐੱਸ. ਦੇ ਵਰਕਰਾਂ ਨੇ ਸ਼ਹਿਰ ਅੰਦਰ ਨੰਗੇ ਹਥਿਆਰ ਲੈ ਕੇ ਮਾਰਚ ਕੀਤਾ ਤੇ ਸ਼ਹਿਰ ਅੰਦਰ ਦਹਿਸ਼ਤ ਬਣਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਪਹਿਲਾਂ ਧਾਰਾ 144 ਲੱਗੀ ਹੋਈ ਤੇ ਕਿਸੇ ਵੀ ਤਰ੍ਹਾਂ ਦੇ ਹਥਿਆਰ ਲੈ ਕੇ ਚੱਲਣ ‘ਤੇ ਪਾਬੰਦੀ ਲੱਗੀ ਹੋਈ ਹੈ ਪਰ ਇਸ ਦੇ ਬਾਵਜੂਦ ਸ਼ਰੇਆਮ ਇਨ੍ਹਾਂ ਹੁਕਮਾਂ ਦੀ ਉਲੰਘਣਾ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਨਾਲ ਅਮਨ ਕਾਨੂੰਨ ਦੀ ਸਥਿਤੀ ਨੂੰ ਖ਼ਤਰਾ ਪੈਦਾ ਹੋਇਆ ਹੈ। ਉਨ੍ਹਾਂ ਮੰਗ ਕੀਤੀ ਇਸ ਕਾਰਵਾਈ ਨੂੰ ਅੰਜਾਮ ਦੇਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਇਸ ਸਬੰਧੀ ਮਨਜ਼ੂਰੀ ਦੇਣ ਵਾਲੇ ਅਧਿਕਾਰੀ ਖ਼ਿਲਾਫ਼ ਵੀ ਬਣਦੀ ਕਾਰਵਾਈ ਕੀਤੀ ਜਾਵੇ।

(ਹਰਮਿੰਦਰ ਸਿੰਘ ਮਿੰਦਾ)

Welcome to Punjabi Akhbar

Install Punjabi Akhbar
×