ਕੈਂਸਰ ਪੀੜਤਾਂ ਤੇ ਹੋਰ ਲੋੜਵੰਦ ਮਰੀਜ਼ਾਂ ਨੂੰ ਇਲਾਜ ਲਈ ਦਿੱਤੀ ਮੱਦਦ

ਫਰੀਦਕੋਟ :-ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਵਲੋਂ ਕੈਂਸਰ ਪੀੜ੍ਹਤ ਤੇ ਹੋਰ ਲੋੜਵੰਦ 7 ਮਰੀਜ਼ਾਂ ਨੂੰ ਇਲਾਜ ਲਈ ਸਹਾਇਤਾ ਕੀਤੀ ਗਈ, ਇਸ ਸਮੇਂ ਗੁਰਪ੍ਰੀਤ ਸਿੰਘ ਚੰਦਬਾਜਾ ਸੰਸਥਾਪਕ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਅਤੇ ਕਾਰਜਕਾਰੀ ਪ੍ਰਧਾਨ ਮੱਘਰ ਸਿੰਘ ਨੇ ਦੱਸਿਆ ਕਿ ਪਰਮਪਾਲ ਸਿੰਘ ਬਰਾੜ ਆਸਟ੍ਰੇਲੀਆ ਦੇ ਸਹਿਯੋਗ ਨਾਲ ਇਹ ਕਾਰਜ ਕੀਤਾ ਗਿਆ। ਉਨਾਂ ਦੱਸਿਆ ਕਿ ਬਰਾੜ ਪਰਿਵਾਰ ਦੀਆਂ ਹਦਾਇਤਾਂ ਮੁਤਾਬਿਕ ਪਹਿਲਾਂ ਲੋੜਵੰਦ ਮਰੀਜਾਂ ਦੀ ਭਾਲ ਕਰਕੇ ਜਾਂਚ ਕੀਤੀ ਜਾਂਦੀ ਹੈ ਤਾਂ ਜੋ ਸਿਰਫ ਲੋੜਵੰਦ ਮਰੀਜ ਹੀ ਇਸ ਦਾ ਫਾਇਦਾ ਲੈ ਸਕਣ। ਕਿਉਂਕਿ ਗਲਤ ਵਿਅਕਤੀ ਦੀ ਕੀਤੀ ਮੱਦਦ ਨਾਲ ਕਈ ਵਾਰ ਅਤਿ ਲੋੜਵੰਦ ਮਰੀਜ ਉਕਤ ਸਹਾਇਤਾ ਰਾਸ਼ੀ ਤੋਂ ਵਾਂਝੇ ਰਹਿ ਜਾਂਦੇ ਹਨ। ਹਰਵਿੰਦਰ ਸਿੰਘ ਮਰਵਾਹ ਅਤੇ ਹਰੀਸ਼ ਵਰਮਾ ਨੇ ਕਿਹਾ ਮਰੀਜਾਂ ਦੀ ਸੇਵਾ ਦੇ ਨਾਲ-ਨਾਲ ਬੱਚਿਆਂ ਨੂੰ ਮੁਫਤ ਕੰਪਿਊਟਰ ਸਿੱਖਿਆ, ਸਕੂਲਾਂ ‘ਚ ਜਾਗਰੂਕਤਾ ਸੈਮੀਨਾਰ ਅਤੇ ਵਾਤਾਵਰਣ ਦੀ ਸ਼ੁੱਧਤਾ ਲਈ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜ ਜਾਰੀ ਰਹਿਣਗੇ। ਇੰਜੀ. ਵਿਜੇਂਦਰ ਵਿਨਾਇਕ ਨੇ ਸੁਸਾਇਟੀ ਵਲੋਂ ਦਾਨੀ ਵੀਰ/ਭੈਣਾ ਦਾ ਧੰਨਵਾਦ ਕੀਤਾ, ਜਿਨ੍ਹਾਂ ਦੇ ਸਹਿਯੋਗ ਸਦਕੇ ਸੇਵਾ ਨਿਰੰਤਰ ਜਾਰੀ ਹੈ। ਇਸ ਮੌਕੇ ਉਪਰੋਕਤ ਤੋਂ ਇਲਾਵਾ ਗੁਰਨਾਮ ਸਿੰਘ ਬਰਾੜ, ਜਗਤਾਰ ਸਿੰਘ ਗਿੱਲ, ਰਵਿੰਦਰ ਸਿੰਘ ਬੁਗਰਾ ਆਦਿ ਵੀ ਹਾਜਰ ਸਨ।

Welcome to Punjabi Akhbar

Install Punjabi Akhbar
×
Enable Notifications    OK No thanks