ਭਾਈ ਘਨੱਈਆ ਦੀ ਯਾਦ ‘ਚ 20 ਕੈਂਸਰ ਪੀੜਤ ਮਰੀਜ਼ਾਂ ਨੂੰ ਇਲਾਜ ਲਈ ਸਹਾਇਤਾ ਰਾਸ਼ੀ ਸੌਂਪੀ

ਫਰੀਦਕੋਟ :-ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫਰੀਦਕੋਟ ਵਲੋਂ ਕੈਂਸਰ ਪੀੜ੍ਹਤ ਤੇ ਹੋਰ ਲੋੜਵੰਦ 20 ਮਰੀਜ਼ਾਂ ਨੂੰ ਇਲਾਜ ਲਈ ਸਹਾਇਤਾ ਕੀਤੀ ਗਈ। ਇਸ ਸਮੇਂ ਗੁਰਪ੍ਰੀਤ ਸਿੰਘ ਚੰਦਬਾਜਾ ਸੰਸਥਾਪਕ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਅਤੇ ਕਾਰਜਕਾਰੀ ਪ੍ਰਧਾਨ ਮੱਘਰ ਸਿੰਘ ਨੇ ਦੱਸਿਆ ਕਿ ਪਰਮਪਾਲ ਸਿੰਘ ਬਰਾੜ ਆਸਟ੍ਰੇਲੀਆ ਦੇ ਸਹਿਯੋਗ ਸਦਕਾ ਅੱਜ ਦਾ ਇਹ ਸਮਾਗਮ ਭਾਈ ਘਨੱਈਆ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਕੀਤਾ ਗਿਆ। ਉਨਾਂ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫਰੀਦਕੋਟ ਵਿਖੇ ਜੇਰੇ ਇਲਾਜ ਫਰੀਦਕੋਟ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਕਪੂਰਥਲਾ, ਮਾਨਸਾ ਜ਼ਿਲਿਆਂ ਨਾਲ ਸਬੰਧਤ ਮਰੀਜਾਂ ਨੂੰ ਸਹਾਇਤਾ ਦਿੱਤੀ ਗਈ। ਗੁਰਮੀਤ ਸਿੰਘ ਸੰਧੂ ਅਤੇ ਹਰੀਸ਼ ਵਰਮਾ ਨੇ ਕਿਹਾ ਕਿ ਮਰੀਜਾਂ ਦੀ ਸੇਵਾ ਦੇ ਨਾਲ-ਨਾਲ ਬੱਚਿਆਂ ਨੂੰ ਮੁਫਤ ਕੰਪਿਊਟਰ ਸਿੱਖਿਆ, ਸਕੂਲਾਂ ‘ਚ ਜਾਗਰੂਕਤਾ ਸੈਮੀਨਾਰ ਅਤੇ ਵਾਤਾਵਰਣ ਦੀ ਸ਼ੁੱਧਤਾ ਲਈ ਕਾਰਜ ਜਾਰੀ ਰਹਿਣਗੇ। ਸੁਸਾਇਟੀ ਦੇ ਸਰਗਰਮ ਮੈਂਬਰਾਂ ਹਰਵਿੰਦਰ ਸਿੰਘ ਮਰਵਾਹ, ਇੰਜੀ. ਵਿਜੇਂਦਰ ਵਿਨਾਇਕ, ਜਗਪਾਲ ਸਿੰਘ ਬਰਾੜ, ਨਪਿੰਦਰ ਸਿੰਘ, ਜਗਤਾਰ ਸਿੰਘ ਗਿੱਲ ਮੁਤਾਬਿਕ ਸੁਸਾਇਟੀ ਵਲੋਂ ਦਾਨੀ ਸੱਜਣਾ ਦੇ ਸਹਿਯੋਗ ਨਾਲ ਜਿਲਾ ਫਰੀਦਕੋਟ ਦੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ‘ਚ ਸਥਿੱਤ ਸਰਕਾਰੀ ਸਕੂਲਾਂ ਵਿੱਚ ਜਾਗਰੂਕਤਾ ਵਾਲੀਆਂ ਅਜਿਹੀਆਂ ਕਾਪੀਆਂ ਮੁਫ਼ਤ ਵੰਡੀਆਂ ਜਾ ਰਹੀਆਂ ਹਨ, ਜਿਸ ਉੱਪਰ ਬੱਚਿਆਂ ਦੇ ਗਿਆਨ ‘ਚ ਵਾਧਾ ਕਰਨ ਅਤੇ ਜਾਗਰੂਕਤਾ ਵਧਾਉਣ ਸਬੰਧੀ ਬਹੁਤ ਕੁਝ ਅਜਿਹਾ ਅੰਕਿਤ ਕੀਤਾ ਗਿਆ ਹੈ, ਜੋ ਵਿਦਿਆਰਥੀਆਂ ਦੇ ਨਾਲ-ਨਾਲ ਅਧਿਆਪਕ ਵੀ ਪਸੰਦ ਕਰ ਰਹੇ ਹਨ। ਕਿਉਂਕਿ ਅਜਿਹੀਆਂ ਕਾਪੀਆਂ ਬਜਾਰਾਂ ਵਿੱਚ ਨਹੀਂ ਮਿਲਦੀਆਂ।

Install Punjabi Akhbar App

Install
×