ਇਨ੍ਹਾਂ ਪੰਜ ਹਥਿਆਰਾਂ ਦੇ ਜਰੀਏ ਕੋਰੋਨਾ ਨਾਲ ਲੜ ਰਹੀ ਹੈ ਕੇਜਰੀਵਾਲ ਸਰਕਾਰ

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੋਰਨਾ ਵਾਇਰਸ ਦੇ ਖ਼ਿਲਾਫ਼ ਉਨ੍ਹਾਂ ਦੀ ਸਰਕਾਰ ਵੱਲੋਂ ਲੜੀ ਜਾ ਰਹੀ ਜੰਗ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਪੰਜ ਹਥਿਆਰਾਂ ਬਾਰੇ ਦੱਸਿਆ ਜਿਨ੍ਹਾਂ ਦੇ ਜਰੀਏ ਕੋਰੋਨਾ ਦੇ ਫੈਲਣ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਖ਼ਿਲਾਫ਼ ਦਿੱਲੀ ਦੀ ਲੜਾਈ ਮਾਰਚ 2020 ‘ਚ ਸ਼ੁਰੂ ਹੋਈ। ਜਿਸ ‘ਤੇ ਕਾਬੂ ਪਾਉਣ ਲਈ ਦਿੱਲੀ ਸਰਕਾਰ ਨੇ ਇਨ੍ਹਾਂ ਪੰਜ ਹਥਿਆਰਾਂ ਦੀ ਵਰਤੋਂ ਨਾਲ ਕੋਰੋਨਾ ‘ਤੇ ਕਾਬੂ ਪਾਉਣ ‘ਤੇ ਕੋਸ਼ਿਸ਼ ਕੀਤੀ ਹੈ। ਸਭ ਤੋਂ ਪਹਿਲਾਂ ਦਿੱਲੀ ‘ਚ ਹਸਪਤਾਲਾਂ ‘ਚ ਬੈੱਡ ਦੀ ਗਿਣਤੀ ‘ਚ ਵਾਧਾ ਕੀਤਾ ਗਿਆ। ਉਸ ਤੋਂ ਬਾਅਦ ਟੈਸਟਿੰਗ ਅਤੇ ਕੋਰੋਨਾ ਦੇ ਮਰੀਜ਼ਾਂ ਨੂੰ ਆਈਸੋਲੇਟ ਕਰਨ ‘ਤੇ ਫੋਕਸ ਕੀਤਾ ਗਿਆ। ਇਸ ਦੇ ਨਾਲ ਹੀ ਆਕਸੀਮੀਟਰ ਅਤੇ ਆਕਸੀਜਨ ਕਾਂਸਟਰੇਟਰ ਦੀ ਗਿਣਤੀ ਵਧਾਉਣ ਦਾ ਕੰਮ ਚਲ ਰਿਹਾ ਹੈ। ਪਲਾਜ਼ਮਾ ਥੈਰੇਪੀ ਵੀ ਕੋਰੋਨਾ ਮਰੀਜ਼ਾਂ ਨੂੰ ਠੀਕ ਕਰਨ ‘ਚ ਅਹਿਮ ਰੋਲ ਅਦਾ ਕਰ ਰਹੀ ਹੈ। ਕੇਜਰੀਵਾਲ ਨੇ ਦੱਸਿਆ ਕਿ ਗੰਭੀਰ ਰੂਪ ‘ਚ ਬਿਮਾਰ ਲੋਕਾਂ ‘ਤੇ ਦੇਸ਼ ‘ਚ ਸਭ ਤੋਂ ਪਹਿਲਾਂ ਪਲਾਜ਼ਮਾ ਥੈਰੇਪੀ ਦਾ ਟੈਸਟ ਦਿੱਲੀ ‘ਚ ਕੀਤਾ ਗਿਆ। ਉੱਥੇ ਹੀ ਕੇਜਰੀਵਾਲ ਨੇ ਕਿਹਾ ਕਿ ਦਿੱਲੀ ‘ਚ ਅੱਜ ਸੀਰੋਲੌਜੀਕਲ ਸਰਵੇਖਣ ਸਰਵੇ ਸ਼ੁਰੂ ਹੋ ਰਿਹਾ ਹੈ ਜਿਸ ਨਾਲ ਕੋਰੋਨਾ ਦੀ ਸਥਿਤੀ ਦਾ ਪਤਾ ਲਗਾਉਣ ‘ਚ ਸਹਾਇਤਾ ਮਿਲੇਗੀ। ਇਸ ਦੇ ਨਾਲ ਹੀ ਦਿਲੀ ‘ਚ ਸਕਰੀਨਿੰਗ ਦੀ ਯੋਜਨਾ ਹੈ ਜਿਸ ਨਾਲ ਕੋਰੋਨਾ ਤੋਂ ਜੰਗ ਜਿੱਤਣ ‘ਚ ਸਹਾਇਤਾ ਮਿਲੇਗੀ।

ਧੰਨਵਾਦ ਸਹਿਤ (ਅਜੀਤ)

Install Punjabi Akhbar App

Install
×