ਖੁਰਾਕ ਤੇ ਜਨਤਕ ਵੰਡ ਬਾਰੇ ਮੰਤਰਾਲੇ ਨੇ ਪੰਜਾਬ ਨੂੰ ਆਨਲਾਈਨ ਖਰੀਦ ਤੇ ਭੁਗਤਾਨ ਪ੍ਰਣਾਲੀ ਦੇ ਲਾਗੂ ਕਰਨ ਤੋਂ ਦਿੱਤੀ ਇਕਮੁਸ਼ਤ ਛੋਟ

ਪੰਜਾਬ ਸਰਕਾਰ ਦੀ ਮੰਗ ਨੂੰ ਮੁੱਖ ਰੱਖਦਿਆਂ ਭਾਰਤ ਸਰਕਾਰ ਦੇ ਖਪਤਕਾਰ ਮਾਮਲੇ, ਖੁਰਾਕ ਤੇ ਜਨਤਕ ਵੰਡ ਬਾਰੇ ਮੰਤਰਾਲੇ ਨੇ ਸੂਬੇ ਨੂੰ ਆਨਲਾਈਨ ਖਰੀਦ ਤੇ ਭੁਗਤਾਨ ਪ੍ਰਣਾਲੀ ਦੇ ਲਾਗੂ ਕਰਨ ਤੋਂ ਇਕਮੁਸ਼ਤ ਛੋਟ ਦੇ ਦਿੱਤੀ ਹੈ ਅਤੇ ਐਫ.ਸੀ.ਆਈ. ਨੂੰ ਸਾਊਣੀ ਮੰਡੀਕਰਨ ਸੀਜ਼ਨ 2019-20 ਲਈ ਕਸਟਮ ਮਿਲਡ ਰਾਈਸ ਸਵੀਕਾਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਹ ਜਾਣਕਾਰੀ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਡਾਇਰੈਕਟਰ ਅਨਿੰਦਿਤਾ ਮਿੱਤਰਾ ਨੇ ਦਿੱਤੀ।

ਧੰਨਵਾਦ ਸਹਿਤ (ਰੌਜ਼ਾਨਾ ਅਜੀਤ)