ਔਰਤਾਂ ਨੂੰ ਬੱਸਾਂ ਚ ਸਫ਼ਰ ਦੀ ਮੁਫ਼ਤ ਸਹੂਲਤਾਂ ਦੇਣਾ ਕੈਪਟਨ ਸਰਕਾਰ ਦਾ ਇਤਿਹਾਸਿਕ ਫ਼ੈਸਲਾ: ਰਣਜੀਤ ਸਿੰਘ ਰਾਣਾ

ਭੁਲੱਥ —ਰਣਜੀਤ ਸਿੰਘ ਰਾਣਾ ਇੰਚਾਰਜ ਹਲਕਾ ਭੁਲੱਥ ਨੇ ਕਿਹਾ ਕਿ  ਪੰਜਾਬ ਅੰਦਰ ਔਰਤਾਂ ਨੂੰ ਬੱਸਾਂ ਵਿਚ ਮੁਫ਼ਤ ਸਫ਼ਰ ਦੀ ਸਹੂਲਤ ਦੇਣਾ ਕੈਪਟਨ ਅਮਰਿੰਦਰ ਸਿੰਘ ਦਾ ਇਕ ਇਤਿਹਾਸਿਕ ਫੈਸਲਾ ਹੈ ।ਇਸ ਨਾਲ ਔਰਤਾਂ ਦਾ ਸਰਕਾਰ ਪ੍ਰਤੀ ਹੋਰ ਮਾਣ-ਸਨਮਾਨ ਵਧੇਗਾ, ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਹਰੇਕ ਵਰਗ ਬਾਬਤ ਚੰਗੀਆਂ ਨੀਤੀਆਂ ਬਣਾਉਂਦੀ ਹੈ, ਕਿਸਾਨਾਂ, ਵਪਾਰੀਆਂ, ਮਜ਼ਦੂਰਾਂ ਸਮੇਤ ਹਰੇਕ ਪੰਜਾਬੀ ਲਈ ਵੱਖ -ਵੱਖ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਤੋਂ ਸਾਡੀਆਂ ਮਾਤਾਵਾਂ ਭੈਣਾਂ ਅਤੇ ਸਕੂਲਾਂ-ਕਾਲਜਾਂ ਦੇ ਵਿਦਿਆਰਥੀ ਸਰਕਾਰੀ ਬੱਸਾਂ ਅੰਦਰ ਮੁਫ਼ਤ ਸਫ਼ਰ ਦੀ ਸਹੂਲਤ ਲੈ ਸਕਦੇ ਹਨ, ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ 100 ਫੀਸਦੀ ਵਾਅਦਿਆਂ ਨੂੰ ਪੂਰਾ ਕਰਨ ਲਈ  ਅੱਗੇ ਵਧ ਰਹੀ ਹੈ। ਰਾਣਾ ਨੇ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਜੀ ਨੇ ਮਹਿਲਾਵਾਂ ਪ੍ਰਤੀ ਹੋਰ ਬਹੁਤ ਸਾਰੇ ਠੋਸ ਕਦਮ ਚੁੱਕੇ ਹਨ ਜਿਨ੍ਹਾਂ ਨਾਲ ਹਰੇਕ ਧੀ ਭੈਣ ਨੂੰ ਵੱਖ ਵੱਖ ਸਹੂਲਤਾਂ ਮਿਲਣਗੀਆਂ, ਉਨ੍ਹਾਂ ਕਿਹਾ ਕਿ ਅੱਜ ਜੋ ਵੀ ਸਾਡੇ ਸਮਾਜ ਵਿੱਚ ਧੀਆਂ ਭੈਣਾਂ ਨਾਲ ਗਲਤ ਹੋ ਰਿਹਾ ਹੈ , ਉਸ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਹਾ ਗਿਆ ਹੈ ਕਿ ਆਪਣੇ  ਅਧਾਰ ਕਾਰਡ ,ਵੋਟਰ ਕਾਰਡ ਜਾਂ ਪੰਜਾਬ ਵਾਸੀ ਹੋਣ ਦੇ ਸਬੂਤ ਵਜੋਂ ਕੋਈ ਹੋਰ  ਦਸਤਾਵੇਜ਼ ਦਿਖਾ ਕੇ ਇਸ ਸਕੀਮ ਦਾ ਲਾਭ ਲਿਆ ਜਾ ਸਕਦਾ ਹੈ, ਉਨ੍ਹਾਂ ਕਿਹਾ ਕਿ ਇਨ੍ਹਾਂ ਦਸਤਾਵੇਜ਼ ਨੂੰ ਦਿਖਾਉਣ ਮਗਰੋਂ ਔਰਤਾਂ ਭਾਵੇਂ ਉਹ ਕਿਸੇ ਵੀ ਉਮਰ ਦੀਆਂ ਹੋਣ, ਉਨ੍ਹਾਂ ਕੋਲੋਂ ਸਰਕਾਰੀ ਬੱਸਾਂ ਵਿੱਚ ਕੋਈ ਵੀ ਕਿਰਾਇਆ  ਨਹੀਂ ਵਸੂਲਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਸ ਸਕੀਮ ਨਾਲ ਸਿਰਫ ਜ਼ਿਆਦਾ ਕਿਰਾਏ ਕਾਰਨ ਸਕੂਲ ਦੀ ਪੜ੍ਹਾਈ ਵਿਚਾਲੇ ਛੱਡ ਰਹੀਆਂ ਲੜਕੀਆਂ ਦੀ ਸਕੂਲ ਛੱਡਣ ਦੀ ਦਰ ਵਿੱਚ ਕਮੀ ਆਵੇਗੀ, ਸਗੋਂ ਉਨ੍ਹਾਂ ਕੰਮਕਾਜੀ ਔਰਤਾਂ ਨੂੰ ਸਹੂਲਤ ਮਿਲੇਗੀ, ਜਿਨ੍ਹਾਂ ਨੂੰ ਆਪਣੇ ਆਪਣੇ ਕੰਮ ਵਾਲੀਆਂ ਥਾਵਾਂ ਉੱਤੇ ਪੁੱਜਣ ਲਈ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਨੇ ਕਿਹਾ ਕਿ ਕੈਪਟਨ ਸਰਕਾਰ ਦਾ ਇਹ ਕਦਮ ਬਹੁਤ ਹੀ ਸ਼ਲਾਘਾਯੋਗ ਹੈ।

Install Punjabi Akhbar App

Install
×