ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਨੇ ਉਘੇ ਪੰਜਾਬੀ ਗੀਤਕਾਰ ਗਿੱਲ ਸੁਰਜੀਤ ਦੇ ਗੀਤਾਂ ਦੀ ਨਵੀਂ ਛਪੀ ਪੁਸਤਕ – ਚੀਰੇ ਵਾਲਿਆ ਗੱਭਰੂਆ – ਦਾ ਲੋਕ ਅਰਪਣ ਕੀਤਾ। ਇਸ ਮੌਕੇ ਡਾ. ਜਸਪਾਲ ਸਿੰਘ ਨੇ ਗਿੱਲ ਸੁਰਜੀਤ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਹਨਾਂ ਵੱਲੋਂ ਪੰਜਾਬੀ ਗੀਤਾਂ ਰਾਹੀਂ ਪੰਜਾਬੀ ਗੀਤਾਂ ਰਾਹੀਂ ਪੰਜਾਬੀ ਸਭਿਆਚਾਰ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ ਅਤੇ ਸਾਫ ਸੁਥਰੀ ਗੀਤਕਾਰੀ ਹੀ ਹਮੇਸ਼ਾਂ ਜਿੰਦਾ ਰਹਿੰਦੀ ਹੈ। ਇਸ ਮੌਕੇ ਸਾਹਿਤ ਅਕਾਦਮੀ ਅਵਾਰਡੀ ਡਾ. ਦਰਸ਼ਨ ਸਿੰਘ ਆਸ਼ਟ, ਡਾ. ਮਨਮੋਹਨ ਸਹਿਗਲ, ਪ੍ਰੋ. ਕੁਲਵੰਤ ਸਿੰਘ ਗਰੇਵਾਲ, ਡਾ. ਹੁਕਮ ਚੰਦ ਰਾਜਪਾਲ ਅਤੇ ਯੂਨੀਵਰਸਿਟੀ ਦੇ ਕਈ ਹੋਰ ਵਿਭਾਗਾਂ ਦੇ ਅਧਿਆਪਕ ਅਤੇ ਵਿਦਵਾਨ ਸ਼ਾਮਲ ਸਨ। ਜਿ਼ਕਰਯੋਗ ਹੈ ਕਿ ਗਿੱਲ ਦੇ ਗੀਤ ਸੰਗ੍ਰਹਿ ਵਿਚਲੇ ਗੀਤ ਕਈ ਪ੍ਰਸਿੱਧ ਗਾਇਕਾਂ ਦੀ ਆਵਾਜ਼ ਵਿਚ ਰਿਕਾਰਡ ਹੋ ਚੁਕੇ ਹਨ।