ਗੁਰੂ ਨਾਨਕ ਦੇਵ ਜੀ ਲੋਕ ਭਲਾਈ ਟਰੱਸਟ ਹਾਂਗਕਾਂਗ ਵੱਲੋਂ ਰਾਸ਼ਨ ਦੀ ਵੰਡ

IMG_5657
(ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀ ਸੇਵਾ ਕਰਨ ਸਮੇਂ ਭਾਈ ਸ਼ਿਵਜੀਤ ਸਿੰਘ ਸੰਘਾ ਅਤੇ ਮਾਸਟਰ ਮਾਨ ਸਿੰਘ)

ਫਰੀਦਕੋਟ 10 ਅਗਸਤ –ਸਮਾਜ ਸੇਵਾ ਵਿੱਚ ਮੋਹਰੀ ਸੰਸਥਾ ਗੁਰੂ ਨਾਨਕ ਦੇਵ ਜੀ ਲੋਕ ਭਲਾਈ ਟਰੱਸਟ ਹਾਂਗਕਾਂਗ ਵੱਲੋਂ ਮਹੀਨਾਵਾਰ ਰਾਸ਼ਨ ਦੀ ਵੰਡ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰੱਸਟ ਦੇ ਸੇਵਾਦਾਰਾਂ ਬਿੰਦਰ ਸਿੰਘ ਅਤੇ ਜਤਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਟਰੱਸਟ ਦੇ ਮੈਂਬਰਾਂ ਵੱਲੋਂ ਹਰ ਮਹੀਨੇ ਦਸਵੰਧ ਕੱਢਿਆ ਜਾਂਦਾ ਹੈ ਅਤੇ ਲੋੜਵੰਦਾਂ ਦੀ ਰਾਸ਼ਨ, ਫੀਸ ਅਤੇ ਇਲਾਜ ਲਈ ਮੱਦਦ ਕੀਤੀ ਜਾਂਦੀ ਹੈ। ਭਾਈ ਸ਼ਿਵਜੀਤ ਸਿੰਘ ਸੰਘਾ ਨੇ ਦੱਸਿਆ ਕਿ ਫਰੀਦਕੋਟ ਸ਼ਹਿਰ ਅਤੇ ਆਸ ਪਾਸ ਦੇ ਇਲਾਕਿਆਂ ਦੇ ਲੋੜਵੰਦ ਅੰਗਹੀਣਾਂ ਅਤੇ ਵਿਧਵਾਵਾਂ ਸਮੇਤ 22 ਪਰਿਵਾਰਾਂ ਦੀ ਪਛਾਣ ਕੀਤੀ ਗਈ ਹੈ ਜਿੰਨ੍ਹਾਂ ਵਿੱਚ ਫਰੀਦਕੋਟ ਸ਼ਹਿਰ, ਕੋਟਕਪੂਰਾ ਸ਼ਹਿਰ, ਜੀਵਨਵਾਲਾ, ਰੱਤੀਰੋੜੀ ਟਿੱਬੀਆਂ, ਦਾਨਾ ਰੁਮਾਣਾ, ਗੋਲੇਵਾਲਾ, ਜੰਡਵਾਲਾ, ਮਿੱਢੂਮਾਨ, ਘੁਗਿਆਣਾ, ਝੋਟੀਵਾਲਾ ਅਤੇ ਹੱਸਣ ਭੱਟੀ ਪਿੰਡਾਂ ਦੇ ਲੋੜਵੰਦ ਪਰਿਵਾਰ ਸ਼ਾਮਲ ਹਨ। ਇਹਨਾਂ ਪਰਿਵਾਰਾਂ ਨੂੰ ਭਾਈ ਘਨ੍ਹੱਈਆ ਨਿਸ਼ਕਾਮ ਕੰਪਿਊਟਰ ਸੈਂਟਰ ਵਿਖੇ ਰਾਸ਼ਨ ਵੰਡਿਆ ਗਿਆ। ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ (ਰਜਿ) ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚੰਦਬਾਜਾ ਅਤੇ ਨਿਸ਼ਕਾਮ ਸਿੱਖ ਵੈੱਲਫੇਅਰ ਕੌਂਸਲ ਦੇ ਕੋਆਰਡੀਨੇਟਰ ਹਰਵਿੰਦਰ ਸਿੰਘ ਖਾਲਸਾ ਨੇ ਗੁਰੂ ਨਾਨਕ ਦੇਵ ਜੀ ਲੋਕ ਭਲਾਈ ਟਰੱਸਟ ਹਾਂਗਕਾਂਗ ਦੇ ਉੱਦਮ ਦੀ ਸ਼ਲਾਘਾ ਕੀਤੀ।ਇਸ ਮੌਕੇ ‘ਤੇ ਮਾਸਟਰ ਮਾਨ ਸਿੰਘ ਅਤੇ ਜਸਪਾਲ ਸਿੰਘ ਵਿਸ਼ੇਸ਼ ਤੌਰ ‘ਤੇ ਹਾਜਰ ਸਨ।

Install Punjabi Akhbar App

Install
×