ਗੁਰਮਤਿ ਲੋਕਧਾਰਾ ਵਿਚਾਰਮੰਚ ਵੱਲੋਂ ਡਾ. ਜੋਧ ਸਿੰਘ ਅਤੇ ਉੱਡਣੇ ਸਿੱਖ ਮਿਲਖਾ ਸਿੰਘ ਦੇ ਅਕਾਲ ਚਲਾਣੇ ਤੇ ਦੁੱਖ ਦਾ ਪ੍ਰਗਟਾਵਾ

ਗੁਰਮਤਿ ਲੋਕਧਾਰਾ ਵਿਚਾਰ ਮੰਚ ਵੱਲੋਂ ਉੱਘੇ ਸਿੱਖ ਚਿੰਤਕ ਡਾ. ਜੋਧ ਸਿੰਘ ਦੇ ਅਕਾਲ ਚਲਾਣੇ ਤੇ ਗਹਿਰੇ ਸ਼ੋਕ ਦਾ ਪ੍ਰਗਟਾਵਾ ਕੀਤਾ ਹੈ। ਵਿਚਾਰ ਮੰਚ ਦੇ ਪ੍ਰਧਾਨ ਡਾ. ਸਵਰਾਜ ਸਿੰਘ ਵਿਸ਼ਵ ਚਿੰਤਕ ਨੇ ਕਿਹਾ ਕਿ ਡਾ. ਜੋਧ ਸਿੰਘ ਨੇ ਗੁਰਮਤਿ ਸਾਹਿਤ ਬਾਰੇ ਗੁਣਾਤਮਕ ਅਤੇ ਗਿਣਾਤਮਕ ਪੱਖ ਤੋਂ ਵਿੱਲਖਣ ਯੋਗਦਾਨ ਪਾਇਆ ਹੈ। ਉਨ੍ਹਾਂ ਨੇ ਭਾਈ ਗੁਰਦਾਸ ਦੀਆਂ ਵਾਰਾਂ ਦਾ ਅੰਗਰੇਜੀ ਵਿੱਚ ਅਨੁਵਾਦ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਹਿੰਦੀ ਵਿੱਚ ਅਨੁਵਾਦ ਕਰਕੇ ਸਿੱਖ ਚਿੰਤਨ ਲਈ ਨਵੇਂ ਰਾਹ ਖੋਲ੍ਹੇ। ਉਨ੍ਹਾਂ ਨੇ ਦਸਮ ਗ੍ਰੰਥ ਬਾਰੇ ਤਰਕਮਈ ਦ੍ਰਿਸ਼ਟੀ ਤੋਂ ਕਾਰਜ ਕੀਤਾ ਹੈ। ਉਨ੍ਹਾਂ ਹੋਰ ਕਿਹਾ ਕਿ ਪੰਜਾਬ ਵਿੱਚ ਚੱਲ ਰਹੇ ਉੱਜਡਵਾਦ ਦੇ ਦੌਰ ਵਿੱਚ ਵੀ ਉਹ ਗਿਆਨ ਦੇ ਇੱਕ ਸਿਤਾਰੇ ਵਾਂਗ ਅਕਾਸ਼ ਵਿੱਚ ਚਮਕਦੇ ਰਹੇ। ਡਾ. ਭਗਵੰਤ ਸਿੰਘ ਜਨਰਲ ਸਕੱਤਰ ਵੱਲੋਂ ਜਾਰੀ ਕੀਤੇ ਪ੍ਰੈੱਸ ਨੋਟ ਵਿੱਚ ਡਾ. ਜੋਧ ਸਿੰਘ ਦੀਆਂ ਸੇਵਾਵਾਂ ਨੂੰ ਯਾਦ ਕਰਦੇ ਹੋਏ ਉੱਡਣੇ ਸਿੱਖ ਮਿਲਖਾ ਸਿੰਘ ਦੇ ਵਿਛੋੜੇ ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਇਹ ਸਮੇਂ ਦੀ ਕਰੂਰੀ ਹੈ ਕਿ ਵਿਦਿਅਕ, ਸਮਾਜਿਕ ਅਤੇ ਖੇਡ ਜਗਤ ਦੀਆਂ ਉੱਚ ਹਸਤੀਆਂ ਵਿਛੜ ਰਹੀਆਂ ਹਨ।। ਇਸ ਮੌਕੇ ਗੁਰਨਾਮ ਸਿੰਘ, ਜਗਦੀਪ ਸਿੰਘ, ਡਾ. ਗੁਰਪ੍ਰੀਤ ਕੋਰ, ਹਰਪ੍ਰੀਤ, ਅਮਰੀਤ ਸਿੰਘ, ਸੰਦੀਪ ਸਿੰਘ, ਚਰਨ ਸਿੰਘ, ਚਰਨਜੀਤ ਸਿੰਘ, ਕਰਮਜੀਤ ਸਿੰਘ, ਪਰਮਜੀਤ ਸਿੰਘ ਆਦਿ ਵੀ ਮੌਜੂਦ ਸਨ। 

Welcome to Punjabi Akhbar

Install Punjabi Akhbar
×
Enable Notifications    OK No thanks