ਮਾਨ-ਸਨਮਾਨ: ਸਾਂਸਦ ਡਾ. ਪਰਮਜੀਤ ਕੌਰ ਪਰਮਾਰ ਵੱਲੋਂ ਗੁਰਮੀਤ ਬਾਵਾ, ਲਾਚੀ ਬਾਵਾ ਅਤੇ ਗਲੋਰੀ ਬਾਵਾ ਦਾ ਪਾਰਲੀਮੈਂਟ ‘ਚ ਸਨਮਾਨ

(ਨਿਊਜ਼ੀਲੈਂਡ ਦੀ ਪਾਰਲੀਮੈਂਟ ਦੇ ਵਿਚ ਗਾਇਕਾ ਗੁਰਮੀਤ ਬਾਵਾ ਦਾ ਸਨਮਾਨ ਕਰਦੇ ਹੋਏ ਸਾਂਸਦ ਡਾ. ਪਰਮਜੀਤ ਕੌਰ ਪਰਮਾਰ)
(ਨਿਊਜ਼ੀਲੈਂਡ ਦੀ ਪਾਰਲੀਮੈਂਟ ਦੇ ਵਿਚ ਗਾਇਕਾ ਗੁਰਮੀਤ ਬਾਵਾ ਦਾ ਸਨਮਾਨ ਕਰਦੇ ਹੋਏ ਸਾਂਸਦ ਡਾ. ਪਰਮਜੀਤ ਕੌਰ ਪਰਮਾਰ)

ਔਕਲੈਂਡ 29 ਅਗਸਤ – ਬੀਤੇ ਕੱਲ੍ਹ ਨਿਊਜ਼ੀਲੈਂਡ ਦੀ ਪਾਰਲੀਮੈਂਟ ਵਲਿੰਗਟਨ ਵਿਖੇ ਪੰਜਾਬ ਦੀ ਸ਼ੋ੍ਰਮਣੀ ਗਾਇਕਾ ਅਤੇ ਰਾਜ ਗਾਇਕਾ ਗੁਰਮੀਤ ਕੌਰ ਬਾਵਾ, ਉਨ੍ਹਾਂ ਦੀਆਂ ਗਾਇਕ ਧੀਆਂ ਲਾਚੀ ਬਾਵਾ ਅਤੇ ਗਲੋਰੀ ਬਾਵਾ ਦਾ  ਮਾਨ-ਸਨਮਾਨ ਕੀਤਾ ਗਿਆ | ਸਾਂਸਦ ਡਾ. ਪਰਮਜੀਤ ਕੌਰ ਪਰਮਾਰ ਨੇ ਇਕ ਮਹਿਲਾ ਹੋਣ ਦੇ ਨਾਤੇ ਗਾਇਕ ਮਹਿਲਾਵਾਂ ਦੀ ਵਿਸ਼ੇਸ਼ ਕਦਰ ਕਰਦਿਆਂ ਜਿੱਥੇ ਉਨ੍ਹਾਂ ਨੂੰ ਪਾਰਲੀਮੈਂਟ ਦਾ ਟੂਰ ਕਰਵਾਇਆ ਉਥੇ ਉਨ੍ਹਾਂ ਨੂੰ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ | ਵਲਿੰਗਟਨ ਪੰਜਾਬੀ ਸਪੋਰਟਸ ਐਾਡ ਕਲਚਰਲ ਕਲੱਬ ਦੇ ਮੈਂਬਰਾਂ ਵੱਲੋਂ ਵੀ ਪੰਜਾਬ ਦੀਆਂ ਲੋਕ ਗਾਇਕਾਵਾਂ ਦਾ ਮਾਨ-ਸਨਮਾਨ ਕੀਤਾ ਗਿਆ | ਇਸ ਮੌਕੇ ਪੰਜਾਬ ਹੈਰੀਟੇਜ਼ਰਜ਼ ਤੋਂ ਰੇਡੀਓ ਪੇਸ਼ਕਾਰ ਹਰਜੀਤ ਕੌਰ ਅਤੇ ਸ. ਕੁਲਬੀਰ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਨਾਲ ਗਏ ਹੋਏ ਸਨ |

Install Punjabi Akhbar App

Install
×