ਨਿਊਜ਼ੀਲੈਂਡ ‘ਚ ਗੁਰਦੁਆਰਾ ਸਾਹਿਬ ਹੇਸਟਿੰਗਜ਼ ਵਿਖੇ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਉਤਸਵ ਮਨਾਇਆ

NZ-PIC-12-jan-1

ਨਿਊਜ਼ੀਲੈਂਡ ‘ਚ ਗੁਰਦੁਆਰਾ ਸਾਹਿਬ ਹੇਸਟਿੰਗਜ਼ ਵਿਖੇ ਦਸਵੇਂ ਪਾਤਸ਼ਾਹਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਉਤਸਵ ਬੜੇ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧ ਦੇ ਵਿਚ ਰੱਖੇ ਗਏ ਸ੍ਰੀ ਅਖੰਠ ਪਾਠ ਸਾਹਿਬ ਦੇ ਭੋਗ ਪਾਏ ਗਏ। ਤਿੰਨੇ ਦਿਨ ਗੁਰੂ ਕੇ ਲੰਗਰ ਦੀ ਸੇਵਾ ਸ. ਹਰਬੰਸ ਸਿੰਘ ਸ਼ਾਹ ਦੇ ਪਰਿਵਾਰ ਵੱਲੋਂ ਕਰਵਾਈ ਗਈ। ਮੁੱਖ ਗ੍ਰੰਥੀ ਭਾਈ ਵਰਿੰਦਰਜੀਤ ਸਿੰਘ ਜਲੰਧਰ ਵਾਲਿਆਂ ਗੁਰਬਾਣੀ ਕਥਾ ਰਾਹੀਂ ਗੁਰੂ ਸਾਹਿਬ ਜੀ ਦੇ ਜੀਵਨ ਉਤੇ ਚਾਨਣਾ ਪਾਇਆ ਜਦ ਕਿ ਹਜ਼ੂਰੀ ਰਾਗੀ ਭਾਈ ਸੁਖਵੀਰ ਸਿੰਘ, ਭਾਈ ਰੇਸ਼ਮ ਸਿੰਘ ਤੇ ਭਾਈ ਹਰਪਾਲ ਸਿੰਘ ਨੇ ਸ਼ਬਦ ਕੀਰਤਨ ਰਾਹੀਂ ਆਈਆਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਰੀ ਸੰਗਤ ਨੂੰ ਗੁਰਪੁਰਬ ਦੀ ਵਧਾਈ ਦਿੱਤੀ ਗਈ ਅਤੇ ਸੇਵਾਦਾਰਾਂ ਦਾ ਧੰਨਵਾਦ ਕੀਤਾ ਗਿਆ।