ਗੁਰੂ ਨਾਨਕ ਭਲਾਈ ਟਰੱਸਟ ਹਾਂਗਕਾਂਗ ਵੱਲੋਂ ਲੋੜਵੰਦ 21 ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਵੰਡਿਆ

05gsc
ਫਰੀਦਕੋਟ — ਗੁਰੂ ਨਾਨਕ ਭਲਾਈ ਟਰੱਸਟ ਹਾਂਗਕਾਂਗ ਵੱਲੋਂ ਜਿਲ੍ਹਾ ਫਰੀਦਕੋਟ ਦੇ ਲੋੜਵੰਦ 21 ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਦੀ ਵੰਡ ਕੀਤੀ ਗਈ। ਭਾਈ ਘਨ੍ਹੱਈਆ ਨਿਸ਼ਕਾਮ ਕੰਪਿਊਟਰ ਸੈਂਟਰ ਫਰੀਦਕੋਟ ਵਿਖੇ ਹੋਏ ਇਸ ਸਮਾਗਮ ਸਬੰਧੀ ਟਰੱਸਟ ਦੇ ਸੇਵਾਦਾਰਾਂ ਬਿੰਦਰ ਸਿੰਘ ਅਤੇ ਜਤਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਅੰਗਹੀਣ, ਵਿਧਵਾ ਅਤੇ ਬੇਸਹਾਰਾ ਪਰਿਵਾਰਾਂ ਨੂੰ ਟਰੱਸਟ ਵੱਲੋਂ ਮਹੀਨਾਵਾਰ ਰਾਸ਼ਨ ਦੀ ਸੇਵਾ ਕੀਤੀ ਜਾਂਦੀ ਹੈ ਜਿਸ ਸਬੰਧੀ ਸਾਰੀ ਮਾਇਕ ਮੱਦਦ ਹਾਂਗਕਾਂਗ ਵਿੱਚ ਵਸੇ ਪੰਜਾਬੀ ਪਰਿਵਾਰ ਕਰਦੇ ਹਨ।ਉਹਨਾਂ ਦੱਸਿਆ ਕਿ ਪੰਜਾਬੀਆਂ ਵੱਲੋਂ ਇੱਕ ਜਗ੍ਹਾ ਦਸਵੰਧ ਇਕੱਤਰ ਕਰਕੇ ਪੰਜਾਬ ਦੇ ਲੋੜਵੰਦਾਂ ਨੂੰ ਰਾਸ਼ਨ, ਪੜ੍ਹਾਈ ਅਤੇ ਇਲਾਜ ਵਿੱਚ ਸਹਾਇਤਾ ਕੀਤੀ ਜਾਂਦੀ ਹੈ।ਅੱਜ ਦੇ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਸ਼ਿਵਜੀਤ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਭਲਾਈ ਟਰੱਸਟ ਹਾਂਗਕਾਂਗ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਫਰੀਦਕੋਟ ਸ਼ਹਿਰ ਦੇ 7, ਕੋਟਕਪੂਰਾ ਸ਼ਹਿਰ ਦੇ 4, ਰੱਤੀਰੋੜੀ ਟਿੱਬੀਆਂ ਦੇ 2, ਜੀਵਨਵਾਲਾ, ਧੂੜਕੋਟ, ਜੰਡਵਾਲਾ, ਦਾਨਾ ਰੁਮਾਣਾ, ਪੱਖੀ ਕਲਾਂ, ਪਹਿਲੂਵਾਲਾ, ਝੋਟੀਵਾਲਾ ਅਤੇ ਮਿੱਡੂਮਾਨ ਦੇ ਇੱਕ-ਇੱਕ ਪਰਿਵਾਰ ਨੂੰ ਮਹੀਨਾਵਾਰ ਰਾਸ਼ਨ ਦੀ ਸੇਵਾ ਕੀਤੀ ਜਾ ਰਹੀ ਹੈ।ਅੱਜ ਦੇ ਇਸ ਸਮਾਗਮ ਵਿੱਚ ਹਰਜਿੰਦਰ ਸਿੰਘ ਸੇਵਾਮੁਕਤ ਡੀ.ਐਸ.ਪੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ (ਰਜਿ) ਫਰੀਦਕੋਟ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚੰਦਬਾਜਾ ਨੇ ਟਰੱਸਟ ਦੇ ਸਮੂਹ ਸੇਵਾਦਾਰ ਵੀਰਾਂ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ।ਇਸ ਮੌਕੇ ‘ਤੇ ਹਰਵਿੰਦਰ ਸਿੰਘ ਖਾਲਸਾ, ਅਵਤਾਰ ਸਿੰਘ ਪਿਪਲੀ, ਮਨਪ੍ਰੀਤ ਸਿੰਘ ਮਨੀ ਧਾਲੀਵਾਲ, ਇੰਜ: ਮਨਿੰਦਰ ਸਿੰਘ ਅਤੇ ਜਸਪਾਲ ਸਿੰਘ ਵਿਸ਼ੇਸ਼ ਤੌਰ ‘ਤੇ ਹਾਜਰ ਸਨ।
ਗੁਰੂ ਨਾਨਕ ਭਲਾਈ ਟਰੱਸਟ ਹਾਂਗਕਾਂਗ ਵੱਲੋਂ ਮਹੀਨਾਵਾਰ ਰਾਸ਼ਨ ਵੰਡਣ ਸਮੇਂ ਲੋੜਵੰਦ ਪਰਿਵਾਰਾਂ ਨਾਲ ਸੇਵਾਦਾਰ

Install Punjabi Akhbar App

Install
×