ਗੁਰੂ ਨਾਨਕ ਮੋਦੀਖਾਨਾ ਵਿਖੇ ਲਾਇਨਜ਼ ਕਲੱਬ ਰਾਇਲ ਨੇ ਪਹੁੰਚਾਏ 70 ਨਵੇਂ ਕੰਬਲ ਅਤੇ ਹੋਰ ਸਮਾਨ

ਕੋਟਕਪੂਰਾ:- ਲਾਇਨਜ਼ ਕਲੱਬ ਕੋਟਕਪੂਰਾ ਰਾਇਲ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਥਾਨਕ ਸਿੱਖਾਂਵਾਲਾ ਰੋਡ ‘ਤੇ ਸਥਿੱਤ ਗੁਰੂ ਨਾਨਕ ਮੋਦੀਖਾਨਾ ਵਿਖੇ 70 ਨਵੇਂ ਕੰਬਲ, ਗਰਮ ਕੱਪੜੇ ਅਤੇ ਨਿੱਤ ਵਰਤੋਂ ਵਾਲਾ ਸਮਾਨ ਭੇਂਟ ਕਰਦਿਆਂ ਜਥੇਬੰਦੀ ਦੇ ਉਕਤ ਉਪਰਾਲੇ ਦੀ ਭਰਪੂਰ ਪ੍ਰਸੰਸਾ ਕੀਤੀ ਗਈ। ਕਲੱਬ ਵਲੋਂ ਡਾ. ਰਾਜਿੰਦਰ ਸਿੰਘ ਸਰਾਂ, ਡਾ. ਸੁਨੀਲ ਛਾਬੜਾ, ਵਿਜੇ ਝਾਂਜੀ, ਸੁਰਜੀਤ ਸਿੰਘ ਘੁਲਿਆਣੀ, ਸੁਖਵਿੰਦਰ ਸਿੰਘ ਪੱਪੂ ਨੰਬਰਦਾਰ ਅਤੇ ਗੁਰਿੰਦਰ ਸਿੰਘ ਮਹਿੰਦੀਰੱਤਾ ਆਦਿ ਨੇ ਆਪੋ-ਆਪਣੇ ਵਿਚਾਰ ਸਾਂਝੇ ਕਰਦਿਆਂ ਦਾਅਵਾ ਕੀਤਾ ਕਿ ਦੁਨੀਆਂ ਦੇ ਇਤਿਹਾਸ ‘ਚ ਇਹ ਨਿਵੇਕਲੀ ਉਦਾਹਰਨ ਦੇਖਣ ਨੂੰ ਮਿਲ ਰਹੀ ਹੈ ਕਿ ਗੁਰੂ ਨਾਨਕ ਮੋਦੀਖਾਨਾ ਵਿਖੇ ਲੈਣ ਲਈ ਨਹੀਂ ਬਲਕਿ ਸਿਰਫ ਦੇਣ ਦੀ ਹੀ ਗੱਲ ਕੀਤੀ ਜਾ ਰਹੀ ਹੈ। ਗੁਰਦੀਪ ਸਿੰਘ ਮੈਨੇਜਰ, ਮਨਜੀਤ ਸਿੰਘ ਲਵਲੀ, ਵਿਜੈ ਕੁਮਾਰ ਟੀਟੂ, ਨਰਜਿੰਦਰ ਸਿੰਘ ਖਾਰਾ ਅਤੇ ਪਵਨ ਗੋਇਲ ਨੇ ਵਿਸ਼ਵਾਸ਼ ਦਿਵਾਇਆ ਕਿ ਜਿਲਾ ਫਰੀਦਕੋਟ ਦੀਆਂ ਸਮੂਹ ਲਾਇਨਜ਼ ਕਲੱਬਾਂ ਵਲੋਂ ਜਰੂਰਤਮੰਦ ਪਰਿਵਾਰਾਂ ਵਾਸਤੇ ਭਵਿੱਖ ‘ਚ ਵੀ ਇਸ ਤਰਾਂ ਦੀ ਮੱਦਦ ਜਾਰੀ ਰਹੇਗੀ। ਕਲੱਬ ਦੇ ਮੈਂਬਰਾਂ ਨੂੰ ਹਰਪ੍ਰੀਤ ਸਿੰਘ ਖਾਲਸਾ ਨੇ ਜੀ ਆਇਆਂ ਆਖਦਿਆਂ ਦੱਸਿਆ ਕਿ ਗੁਰੂ ਨਾਨਕ ਮੋਦੀਖਾਨਾ ਤੋਂ 17 ਹਜਾਰ ਦੇ ਕਰੀਬ ਲੋੜਵੰਦ ਪਰਿਵਾਰ ਵੱਖ ਵੱਖ ਤਰਾਂ ਦੀ ਮੱਦਦ ਲੈ ਚੁੱਕੇ ਹਨ। ਉਨਾ ਦੱਸਿਆ ਕਿ ਕੋਰੋਨਾ ਵਾਇਰਸ ਦੀ ਕਰੋਪੀ ਦੇ ਸੰਕਟ ਦੌਰਾਨ ਵੀ ਲੋੜਵੰਦਾਂ ਦੀ ਹਰ ਜਰੂਰਤ ਪੂਰੀ ਕਰਨ ਦੀ ਕੌਸ਼ਿਸ਼ ਕੀਤੀ। ਗੁਰਵਿੰਦਰ ਸਿੰਘ ਸਿਵੀਆਂ, ਮਾ ਜਗਮੋਹਨ ਸਿੰਘ ਅਤੇ ਸੰਤ ਸਿੰਘ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ 10 ਜਨਵਰੀ ਦਿਨ ਐਤਵਾਰ ਨੂੰ ‘ਇਕ ਦੌੜ ਕਿਸਾਨਾ ਲਈ’ (ਰਨ ਫਾਰ ਫਾਰਮਰ) ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਕਿਸਾਨ, ਮਜਦੂਰ, ਵਪਾਰੀ, ਮੁਲਾਜ਼ਮ, ਵਿਦਿਆਰਥੀ, ਦੁਕਾਨਦਾਰ ਸਮੇਤ ਹਰ ਵਰਗ ਨੂੰ ਸੱਦਾ ਦਿੱਤਾ ਗਿਆ ਹੈ।

Install Punjabi Akhbar App

Install
×