ਗੁਰਦੁਆਰਾ ਸਾਹਿਬ ਬੇਗਮਪੁਰਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਐਤਵਾਰ ਨੂੰ

ਗੁਰਦੁਆਰਾ ਸਾਹਿਬ ਬੇਗਮਪੁਰਾ ਪਾਪਾਕੁਰਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ 639ਵਾਂ ਪ੍ਰਕਾਸ਼ ਦਿਹਾੜਾ ਇਸ ਐਤਵਾਰ ਬੜੀ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ। ਅੱਜ ਸਵੇਰੇ ਅਖੰਠ ਪਾਠ ਸਾਹਿਬ ਅਰੰਭ ਕਰਵਾਏ ਗਏ ਹਨ ਜਿਨ੍ਹਾਂ ਦੇ ਭੋਗ ਐਤਵਾਰ 6 ਮਾਰਚ ਨੂੰ ਸਵੇਰੇ 10.30 ਵਜੇ ਪਾਏ ਜਾਣਗੇ। ਇਸ ਸਬੰਧ ਦੇ ਵਿਚ ਕੱਲ੍ਹ ਦਿਨ ਸਨਿਚਰਵਾਰ ਨੂੰ ਦੁਪਹਿਰ 12.30 ਵਜੇ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ ਉਪਰੰਤ ਕੀਰਤਨ ਦੀਵਾਨ ਸਜੇਗਾ ਅਤੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਐਤਵਾਰ ਹਫਤਾਵਾਰੀ ਦੀਵਾਨ ਦੇ ਵਿਚ ਵੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਹੋਣਗੀਆਂ। ਸਮੂਹ ਸੰਗਤਾਂ ਨੂੰ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ ਹੈ।