ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਟਾਕਾਨੀਨੀ ਵਿਖੇ ਸ਼ਹੀਦ ਭਾਈ ਕਾਰਜ ਸਿੰਘ ਥਾਂਦੇ ਦੀ ਸਪੁਤਨੀ ਦਾ ਸਨਮਾਨ

NZ PIC 14 May-1ਆਪ੍ਰੇਸ਼ਨ ਬਲੈਕ ਥੰਡਰ 1988 ਨੂੰ ਸਿੱਖੀ ਸਵੈਮਾਣ ਅਤੇ ਖਾਲਸਾ ਰਾਜ ਦੀ ਸਥਾਪਤੀ ਲਈ ਭਾਰਤ ਦੀਆਂ ਜ਼ਾਲਮ ਫੌਜਾਂ ਨਾਲ ਜੂਝਦਿਆਂ ਸ਼ਹੀਦ ਹੋ ਗਏ ਭਾਈ ਕਾਰਜ ਸਿੰਘ ਥਾਂਦੇ ਦੀ ਸੁਪਤਨੀ ਬੀਬੀ ਸੁਰਜੀਤ ਕੌਰ ਇਨ੍ਹੀਂ ਦਿਨੀਂ ਨਿਊਜ਼ੀਲੈਂਡ ਆਪਣੇ ਨਿੱਜੀ ਦੌਰੇ ਉਤੇ ਆਏ ਹੋਏ ਹਨ। ਅੱਜ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਟਾਕਾਨੀਨੀ ਵਿਖੇ ਹੋਏ ਹਫਤਾਵਾਰੀ ਸਮਾਗਮ ਦੇ ਵਿਚ ਬੀਬੀ ਸੁਰਜੀਤ ਕੌਰ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਸਿੱਖ ਪੰਥ ਨੂੰ ਦਿੱਤੀਆਂ ਸ਼ਹੀਦੀਆਂ ਸਬੰਧੀ ਸੰਖੈਪ ਰੂਪ ਵਿਚ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ। ਸੁਪਰੀਮ ਸਿੱਖ ਸੁਸਾਇਟੀ ਦੀਆਂ ਬੀਬੀਆਂ ਦੇ ਵਿੰਗ ਵੱਲੋਂ ਮਾਤਾ ਸੁਰਜੀਤ ਕੌਰ ਨੂੰ ਸਨਮਾਨਿਤ ਕਰਨ ਦੀ ਸੇਵਾ ਨਿਭਾਈ ਗਈ।  ਵਰਨਣਯੋਗ ਹੈ ਕਿ ਸੁਪਰੀਮ ਸਿੱਖ ਸੁਸਾਇਟੀ ਇਸ ਤੋਂ ਪਹਿਲਾਂ ਵੀ ਇਸੇ ਪਰਿਵਾਰ ਦੇ ਸਪੁੱਤਰ ਨੂੰ ਸਨਮਾਨਿਤ ਕਰ ਚੁੱਕੀ ਹੈ।