ਗੁਰਦੁਆਰਾ ਮਾਤਾ ਸਾਹਿਬ ਕੌਰ ਹਮਿਲਟਨ ਵਿਖੇ ਮਾਤਾ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ

NZ PIC 1 Nov-1ਅੱਜ ਗੁਰਦੁਆਰਾ ਮਾਤਾ ਸਾਹਿਬ ਕੌਰ ਹਮਿਲਟਨ ਵਿਖੇ ਮਾਤਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਰੱਖੇ ਗਏ ਸ੍ਰੀ ਅਖੰਠ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਕੀਰਤਨ ਦੀਵਾਨ ਸਜਿਆ। ਸਜੇ ਦੀਵਾਨ ਦੇ ਵਿਚ ਪਹਿਲਾਂ ਸਥਾਨਕ ਬੱਚੀਆਂ ਸੁਖਨੀਤ ਕੌਰ ਅਤੇ ਲਵਜੀਤ ਕੌਰ ਨੇ ਸ਼ਬਦ ਗਾਇਨ ਕੀਤੇ ਉਪਰੰਤ ਹਜ਼ੂਰੀ ਰਾਗੀ ਭਾਈ ਦਿਲਬਾਗ ਸਿੰਘ ਲੁਧਿਆਣਾ ਵਾਲਿਆਂ ਨੇ ਗੁਰਬਾਣੀ ਕੀਰਤਨ ਅਤੇ ਕਥਾ ਦੇ ਨਾਲ ਹਾਜ਼ਿਰ ਸੰਗਤਾਂ ਨੂੰ ਮਾਤਾ ਸਾਹਿਬ ਕੌਰ ਦੇ ਇਤਿਹਾਸ ਨਾਲ ਜੋੜਿਆ। ਉਨ੍ਹਾਂ ਮਾਤਾ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖ ਪੰਥ ਨੂੰ ਦਿੱਤੀਆਂ ਮਹਾਨ ਸੇਵਾਵਾਂ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਿਆ। ਅਗਲੇ ਹਫਤੇ 8 ਨਵੰਬਰ ਨੂੰ ਪੰਜਾਬ ਦੇ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਪਸ਼ਚਾਤਾਪ ਵੱਜੋਂ ਅਤੇ ਰੋਸ ਪ੍ਰਦਰਸ਼ਨ ਦੇ ਵਿਚ ਸ਼ਹੀਦ ਹੋਏ ਸਿੰਘਾਂ ਨੂੰ ਸ਼ਰਧਾਂਜਲੀ ਸਮਰਪਿਤ ਕਰਨ ਲਈ ਸਮਾਗਮ ਰੱਖੇ ਗਏ ਹਨ। ਸੰਗਤਾਂ ਨੂੰ ਅਗਲੇ ਹਫਤੇ ਹਾਜ਼ਰੀਆਂ ਭਰਨ ਦੀ ਅਪੀਲ ਕੀਤੀ ਗਈ ਹੈ।

Picture 6ile:
NZ P93 ੦੧ Nov-੧. jpg

Install Punjabi Akhbar App

Install
×