ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਟਾਕਾਨੀਨੀ ਵਿਖੇ ਖਾਲਸਾ ਸਾਜਨਾ ਦਿਵਸ ਮੌਕੇ 25 ਪ੍ਰਾਣੀ ਗੁਰੂ ਵਾਲੇ ਬਣੇ

NZ PIC 12 April-3
ਅੱਜ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਟਾਕਾਨੀਨੀ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਸਬੰਧੀ ਵਿਸ਼ੇਸ਼ ਸਮਾਗਮ ਕੀਤੇ ਗਏ। ਸਵੇਰੇ ਆਸਾ ਜੀ ਦੀ ਵਾਰ ਤੋਂ ਬਾਅਦ ਸਥਾਨਕ ਰਾਗੀ ਜੱਥਿਆਂ ਨੇ ਕੀਰਤਨ ਕੀਤਾ ਉਪਰੰਤ ਭਾਈ ਹਰਜੀਤ ਪਾਲ ਸਿੰਘ ਦੇ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਜੱਥੇ ਵੱਲੋਂ ਸ਼ਬਦ ਕੀਰਤਨ ਕੀਤਾ ਗਿਆ। ਪੰਜਾਬ ਤੋਂ ਵਿਸ਼ੇਸ਼ ਤੌਰ ‘ਤੇ ਪਹੁੰਚੇ ਗਿਆਨੀ ਰਣਜੋਧ ਸਿੰਘ ਹੋਰਾਂ ਖਾਲਸਾ ਸਾਜਨਾ ਦਿਵਸ ਵਿਸ਼ੇ ਵਿਚ ਰਹਿ ਕੇ ਗੁਰਬਾਣੀ ਕਥਾ ਦੇ ਨਾਲ ਸੰਗਤਾਂ ਨੂੰ ਜੋੜਿਆ। ਖਾਲਸਾ ਸਾਜਨਾ ਦਿਵਸ ਨੂੰ ਸਮਪਿਤ ਕਰਵਾਏ ਗਏ ਅੰਮ੍ਰਿਤ ਸੰਚਾਰ ਦੇ ਵਿਚ 25 ਪ੍ਰਾਣੀਆਂ ਨੇ ਅੰਮ੍ਰਿਤ ਪਾਨ ਕੀਤਾ।