ਗੁਰਦੁਆਰਾ ਨਾਨਕਸਰ ਠਾਠ ਈਸ਼ਰ ਦਰਬਾਰ ਮੈਨੁਰੇਵਾ ਵਿਖੇ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੱਜ ਗੁਰਦੁਆਰਾ ਨਾਨਕਸਰ ਠਾਠ ਈਸ਼ਰ ਦਰਬਾਰ ਮੈਨੁਰੇਵਾ ਵਿਖੇ  ਅੱਜ ਦਸਵੇਂ ਪਾਤਸ਼ਾਹਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰੇ ਪਹਿਲਾਂ ਨਿਸ਼ਾਨ ਸਾਹਿਬ ਦਾ ਚੋਲਾ ਬਦਲਿਆ ਗਿਆ ਉਪਰੰਤ ਸਜੇ ਦੀਵਾਨ ਦੇ ਵਿਚ ਰਾਗੀ ਸਿੰਘਾਂ ਗੁਰਬਾਣੀ ਕੀਰਤਨ ਕੀਤਾ। ਯੂਥ ਗਰੁੱਪ ਵੱਲੋਂ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਆਈਸ ਕ੍ਰੀਮ ਸਟਾਲ ਵੀ ਸੰਗਤਾਂ ਵਾਸਤੇ ਲਗਾਇਆ ਗਿਆ ਤੇ ਫੰਡ ਰੇਜਿੰਗ ਕੀਤੀ ਗਈ। ਸਮਾਗਮ ਦੀ ਸਮਾਪਤੀ ਉਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।