ਸੰਗਤ ਲਈ ਟੋਲ ਪਲਾਜ਼ਾ ਦਾ ਲਾਂਘਾ ਮੁਫਤ ਕਰਵਾਏ ਹਰਸਿਮਰਤ ਕੌਰ ਬਾਦਲ- ਹਰਪਾਲ ਚੀਮਾ

h cheema

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ‘ਚ ਨਾਨਕ ਨਾਮ ਲੇਵਾ ਸੰਗਤ ਨੂੰ ਇਸ ਵਾਰ ਖੁੱਲ੍ਹੇ ਦਰਸ਼ਨ-ਦੀਦਾਰੇ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਇਸ ‘ਚ ਬਹੁਤ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਅਰਦਾਸ ਦੇ ਅਸਰ ਦੇ ਨਾਲ-ਨਾਲ ਮੋਹਰੀ, ਸ਼ੁਰੂਆਤੀ ਅਤੇ ਅਹਿਮ ਭੂਮਿਕਾ ਨਿਭਾਉਣ ਦਾ ਸਿਹਰਾ ਕਿਤੇ ਨਾ ਕਿਤੇ ਨਵਜੋਤ ਸਿੰਘ ਸਿੱਧੂ ਦੇ ਸਿਰ ਵੀ ਬੱਝਦਾ ਹੈ ਪਰ ਇਹਦੇ ‘ਚ ਹੋਰਨਾਂ ਦੀ ਭੂਮਿਕਾ ਨੂੰ ਵੀ ਘੱਟ ਕਰਕੇ ਨਹੀਂ ਤੋਲਿਆ ਜਾਣਾ ਚਾਹੀਦਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਪਟਿਆਲਾ ਵਿਖੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਮੰਗ ਕੀਤੀ ਕਿ ਜਿਸ ਤਰ੍ਹਾਂ ਦਿੱਲੀ ‘ਚ ਨਾਨਕ ਨਾਮ ਲੇਵਾ ਸੰਗਤ ਨੂੰ ਸ੍ਰੀ ਕਰਤਾਰਪੁਰ ਸਾਹਿਬ ਭੇਜਣ ਦਾ ਸਾਰਾ ਖ਼ਰਚਾ ਆਮ ਆਦਮੀ ਪਾਰਟੀ ਦੀ ਸਰਕਾਰ ਚੁੱਕ ਰਹੀ ਹੈ, ਉਸੇ ਤਰ੍ਹਾਂ ਹਰਸਿਮਰਤ ਕੌਰ ਬਾਦਲ ਘੱਟੋ-ਘੱਟ ਹਿੰਦੁਸਤਾਨ ਦੇ ਸਾਰੇ ਇਲਾਕਿਆਂ ਤੋਂ ਆਉਣ ਵਾਲੀ ਸੰਗਤ ਦੇ ਟੋਲ ਪਲਾਜ਼ਾ ‘ਤੇ ਲੱਗਣ ਵਾਲੇ ਪੈਸੇ ਕੇਂਦਰ ਸਰਕਾਰ ਨਾਲ ਗੱਲ ਕਰਾ ਕੇ ਮੁਆਫ਼ ਕਰਾਉਣ। ਇਸ ਤਰ੍ਹਾਂ ਸੂਬਾ ਸਰਕਾਰ ਨੂੰ ਵੀ ਸੰਗਤ ਲਈ ਆਪਣੇ ਇਲਾਕਿਆਂ ‘ਚ ਲੱਗਣ ਵਾਲਾ ਟੋਲ ਪਲਾਜ਼ਾ ਮੁਆਫ਼ ਕਰਨਾ ਚਾਹੀਦਾ ਹੈ।