ਕਸ਼ਮੀਰੀਆਂ ਦੀ ਹਮਾਇਤ ਜਾਰੀ ਰੱਖਾਂਗੇ- ਪਾਕਿਸਤਾਨ

1033561__fffਅੱਜ ਦਿੱਲੀ ਸਥਿਤ ਪਾਕਿਸਤਾਨੀ ਦੂਤਾਵਾਸ ‘ਚ ਪਾਕਿਸਤਾਨ ਦਾ ਆਜ਼ਾਦੀ ਦਿਵਸ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਮੌਕੇ ‘ਤੇ ਭਾਰਤ ‘ਚ ਪਾਕਿਸਤਾਨੀ ਹਾਈ ਕਮਿਸ਼ਨਰ ਅਬਦੁਲ ਬਸ਼ੀਰ ਨੇ ਕਿਹਾ ਕਿ ਪਾਕਿਸਤਾਨ ਹਮੇਸ਼ਾ ਤੋਂ ਭਾਰਤ ਨਾਲ ਚੰਗੇ ਤਾਲੁਕਾਤ ਰੱਖਣਾ ਚਾਹੁੰਦਾ ਹੈ ਤੇ ਇਸਦੇ ਲਈ ਉਹ ਹਮੇਸ਼ਾ ਕੋਸ਼ਿਸ਼ ਵੀ ਕਰਦਾ ਰਹਿੰਦਾ ਹੈ। ਉਨ੍ਹਾਂ ਨੇ ਕਿਹਾ ਕਿ ਕਸ਼ਮੀਰ ਮਸਲੇ ਦਾ ਹੱਲ ਭਾਰਤ ਤੇ ਪਾਕਿਸਤਾਨ ਆਪਸੀ ਗੱਲਬਾਤ ਨਾਲ ਹੀ ਕੱਢ ਸਕਦੇ ਹਨ। ਇਸ ਮੌਕੇ ‘ਤੇ ਪਾਕਿਸਤਾਨ ਨੇ ਇੱਕ ਵਾਰ ਫਿਰ ਕਸ਼ਮੀਰ ਰਾਗ ਅਲਾਪਿਆ ਤੇ ਕਿਹਾ ਕਿ ਜਦੋਂ ਤੱਕ ਕਸ਼ਮੀਰੀਆਂ ਨੂੰ ਉਨ੍ਹਾਂ ਦਾ ਹੱਕ ਨਹੀਂ ਮਿਲ ਜਾਂਦਾ ਪਾਕਿਸਤਾਨ ਕਸ਼ਮੀਰੀਆਂ ਦੀ ਹਿਮਾਇਤ ਜਾਰੀ ਰੱਖੇਗਾ।

Install Punjabi Akhbar App

Install
×