ਗ੍ਰਹਿ ਮੰਤਰਾਲੇ ਨੇ ਇਹ ਕਹਿੰਦੇ ਹੋਏ ਦਿੱਲੀ ਸਰਕਾਰ ਦੇ ਸਾਰੇ ਬਿਲ ਵਾਪਸ ਭੇਜ ਦਿੱਤੇ ਹਨ ਕਿ ਪ੍ਰਕ੍ਰਿਆ ਦਾ ਪਾਲਨ ਨਹੀਂ ਹੋਇਆ ਹੈ। ਮੰਤਰਾਲੇ ਨੇ ਕਿਹਾ ਕਿ ਇਨ੍ਹਾਂ ਸਾਰੇ ਬਿੱਲਾਂ ‘ਤੇ ਐਲ.ਜੀ. ਆਪਣੀ ਰਾਏ ਦੇਵੇ, ਉਸ ਦੇ ਬਾਅਦ ਹੀ ਕੇਂਦਰ ਸਰਕਾਰ ਕੋਈ ਫ਼ੈਸਲਾ ਲਵੇਂਗੀ। ਉੱਧਰ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਹੈ ਕਿ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਿੱਲੀ ਸਰਕਾਰ ਨੂੰ ਕੰਮ ਨਹੀਂ ਕਰਨ ਦੇਣਾ ਚਾਹੁੰਦੀ।
(ਰੋਜ਼ਾਨਾ ਅਜੀਤ)