ਅਮਰੀਕਾ ਨੇ ਕਿਹਾ ਕਿ ਭਾਰਤ ਨੂੰ ਆਪਣੇ ਗੁਆਂਢੀਆਂ ਨਾਲ ਸਬੰਧ ਸੁਧਾਰਨ ਲਈ ਜ਼ਰੂਰੀ ਕਦਮ ਚੁੱਕਣ ਨੂੰ ਕਿਹਾ ਹੈ। ਵਿਦੇਸ਼ ਵਿਭਾਗ ਨੇ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਭਾਰਤ ਨੂੰ ਆਪਣੇ ਗੁਆਂਢੀ ਦੇਸ਼ਾਂ ਨਾਲ ਚੰਗੇ ਸਬੰਧ ਰੱਖਣੇ ਚਾਹੀਦੇ ਹਨ ਅਤੇ ਉਨ੍ਹਾਂ ਸਬੰਧਾਂ ਨੂੰ ਸੁਧਾਰਨ ਲਈ ਕਦਮ ਚੁੱਕਣੇ ਚਾਹੀਦੇ ਹਨ। ਵਿਦੇਸ਼ ਵਿਭਾਗ ਦੀ ਬੁਲਾਰਨ ਨੇ ਕਿਹਾ ਕਿ ਅਮਰੀਕਾ ਦੇ ਭਾਰਤ ਅਤੇ ਪਾਕਿਸਤਾਨ ਨਾਲ ਮਜ਼ਬੂਤ ਸਬੰਧ ਹਨ। ਉਨ੍ਹਾਂ ਨੇ ਕਿਹਾ ਕਿ ਦੋਵੇਂ ਮਜ਼ਬੂਤ ਦੇਸ਼ ਹਨ, ਤੇ ਰਣਨੀਤਕ ਹਿਤਾਂ ਲਈ ਦੋਵੇਂ ਦੇਸ਼ਾਂ ਨਾਲ ਸਬੰਧ ਜ਼ਰੂਰੀ ਹਨ। ਉਨ੍ਹਾਂ ਨੇ ਕਿਹਾ ਕਿ ਹਾਲ ਹੀ ‘ਚ ਰਾਸ਼ਟਰਪਤੀ ਬਰਾਕ ਓਬਾਮਾ ਦੀ ਭਾਰਤ ਯਾਤਰਾ ਅਮਰੀਕਾ ਲਈ ਕਾਫੀ ਮਹੱਤਵਪੂਰਨ ਸੀ।