ਵਿਸ਼ਵ ਕੱਪ 2015- ਭਾਰਤ ਨੇ ਦੱਖਣੀ ਅਫਰੀਕਾ ਨੂੰ 130 ਦੌੜਾਂ ਨਾਲ ਦਿੱਤੀ ਮਾਤ

indiawinsਆਸਟਰੇਲੀਆ ‘ਚ ਚੱਲ ਰਹੇ ਕ੍ਰਿਕਟ ਵਿਸ਼ਵ ਕੱਪ 2015 ਦੇ ਪੂਲ ਬੀ ਦੇ ਇਕ ਮਹੱਤਵਪੂਰਨ ਮੈਚ ‘ਚ ਭਾਰਤ ਨੇ ਆਪਣੇ ਦੂਸਰੇ ਮੈਚ ‘ਚ ਦੱਖਣੀ ਅਫਰੀਕਾ ‘ਤੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ। ਭਾਰਤ ਨੇ ਦੱਖਣੀ ਅਫਰੀਕਾ ਨੂੰ 130 ਦੌੜਾਂ ਨਾਲ ਹਰਾ ਦਿੱਤਾ ਹੈ। ਇਸ ਤੋਂ ਪਹਿਲਾ ਭਾਰਤ ਨੇ ਬੱਲੇਬਾਜ਼ੀ ਕਰਦੇ ਹੋਏ 307 ਦੌੜਾਂ ਬਣਾਈਆਂ ਸਨ ਜਿਸ ਵਿਚ ਸ਼ਿਖਰ ਧਵਨ ਨੇ ਸ਼ਾਨਦਾਰ 137 ਦੌੜਾਂ ਦਾ ਯੋਗਦਾਨ ਦਿੱਤਾ ਸੀ। ਇਸ ਦੇ ਜਵਾਬ ‘ਚ ਦੱਖਣੀ ਅਫਰੀਕਾ ਸਿਰਫ 177 ਦੌੜਾਂ ਹੀ ਬਣਾ ਸਕੀ। ਭਾਰਤ ਦੇ ਰਵੀਚੰਦਰ ਐਸ਼ਵਿਨ ਨੇ 3 ਵਿਕਟਾਂ ਲਈਆਂ। ਗੌਰਤਲਬ ਹੈ ਕਿ ਭਾਰਤ ਨੇ ਆਪਣੇ ਪਹਿਲੇ ਮੈਚ ਵਿਚ ਪਾਕਿਸਤਾਨ ਨੂੰ 76 ਦੌੜਾਂ ਨਾਲ ਮਾਤ ਦੇ ਚੁੱਕਾ ਹੈ।