ਵਿਦਿਆਰਥੀਆਂ ਨੂੰ ਕਾਲਜ ਦੀ ਕਾਰਜ ਪ੍ਰਣਾਲੀ ਬਾਰੇ ਦਿੱਤੀ ਅਗਾਊਂ ਜਾਣਕਾਰੀ

ਚੰਡੀਗੜ੍ਹ ਐਜੂਕੇਸ਼ਨ ਕਾਲਜ, ਲਾਂਡਰਾਂ ਨੇ ਆਪਣੇ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਨੂੰ ਕਾਲਜ ਦੇ ਸਿੱਖਿਆ ਸੱਭਿਆਚਾਰ ਤੋਂ ਜਾਣੂੰ ਕਰਵਾਉਣ ਲਈ ਆਡੀਟੌਰੀਅਮ ਵਿਖੇ ਵਿਸ਼ੇਸ਼ ਓਰੀਐਨਟੇਸ਼ਨ ਪ੍ਰੋਗਰਾਮ ਦਾ ਆਯੋਜਨ ਕਰਵਾਇਆ, ਜਿਸ ਦੌਰਾਨ ਕਾਲਜ ਦੀ ਪ੍ਰਿੰਸੀਪਲ ਡਾ. ਨੀਨਾ ਸਾਹਨੀ ਨੇ ਬੀ. ਐਡ. ਵਿਦਿਆਰਥੀਆਂ ਨੂੰ ਅਕਾਦਮਿਕ ਕੈਲੰਡਰ ੨੦੧੪-੧੫ ‘ਚ ਹੋਣ ਵਾਲੀਆਂ ਵੱਖ-ਵੱਖ ਗਤੀਵਿਧੀਆਂ ਤੇ ਕਾਲਜ ਦੀਆਂ ਵਿਲੱਖਣ ਨੀਤੀਆਂ ਬਾਰੇ ਵਿਸਥਾਰ ‘ਚ ਦੱਸਿਆ। ਇਸ ਮੌਕੇ ਬੋਲਦਿਆਂ ਪਿੰ[wzslider]ਸੀਪਲ ਨੇ ਦੱਸਿਆ ਕਿ ਇਸ ਓਰੀਐਨਟੇਂਸ਼ਨ ਪ੍ਰੋਗਰਾਮ ਦਾ ਮੁੱਖ ਮੰਤਵ ਨਵੇਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਅਧਿਆਪਕਾਂ ਤੇ ਕਾਲਜ ਦੀ ਵਿਰਾਸਤ ਤੋਂ ਜਾਣੂੰ ਕਰਵਾ ਕਰਕੇ ਆਪਸੀ ਆਦਾਨ-ਪ੍ਰਦਾਨ ਦਾ ਮੌਕਾ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਕਾਲਜ ਨੇ ਸਖ਼ਤ ਅਨੁਸਾਸ਼ਨ ਤੇ ਵਿਦਿਆਰਥੀਆਂ ਦੇ ਸ਼ਖ਼ਸੀਅਤ ਉਸਾਰੀ ਵੱਲ ਵਿਸ਼ੇਸ਼ ਤਵੱਜੋ ਦਿੰਦਿਆਂ ਪਲੇਸਮੈਂਟ ਖੇਤਰ ‘ਚ ਵਿਲੱਖਣ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਨਵੇਂ ਵਿਦਿਆਰਥੀਆਂ ਨੂੰ ਵੀ ਰੁਜ਼ਗਾਰ ਦੇ ਇਨ੍ਹਾਂ ਅਵਸਰਾਂ ਦਾ ਉਚਿਤ ਲਾਭ ਪ੍ਰਾਪਤ ਕਰਨ ਲਈ ਪਹਿਲੇ ਦਿਨ ਤੋਂ ਹੀ ਪੜ੍ਹਾਈ ‘ਚ ਜੁੱਟ ਜਾਣ ਲਈ ਪ੍ਰੇਰਿਤ ਕੀਤਾ।
ਚੰਡੀਗੜ੍ਹ ਗਰੁੱਪ ਆਫ ਕਾਲਜਿਜ਼ ਲਾਂਡਰਾਂ ਦੇ ਚੇਅਰਮੈਨ ਸ. ਸਤਨਾਮ ਸਿੰਘ ਸੰਧੂ ਤੇ ਪ੍ਰੈਜ਼ੀਡੈਂਟ ਸ. ਰਸ਼ਪਾਲ ਸਿੰਘ ਧਾਲੀਵਾਲ ਨੇ ਇਸ ਮੌਕੇ ਆਖਿਆ ਕਿ ਚੰਡੀਗੜ੍ਹ ਐਜੂਕੇਸ਼ਨ ਕਾਲਜ ਨੇ ਆਪਣੇ ਵਿਦਿਆਰਥੀਆਂ ਨੂੰ ਹਮੇਸ਼ਾਂ ਹੀ ਢੁੱਕਵੀਂ ਅਗਵਾਈ ਪ੍ਰਦਾਨ ਕੀਤੀ ਹੈ। ਨਵੇਂ ਸ਼ੈਸ਼ਨ ਦੇ ਨਾਲ ਆਪਣੀ ਜ਼ਿੰਦਗੀ ਦੇ ਨਵੇਂ ਅਧਿਆਇ ਦੀ ਸ਼ੁਰੂਆਤ ਕਰਨ ਜਾ ਰਹੇ ਭਵਿੱਖ ਦੇ ਅਧਿਆਪਕਾਂ ਨੂੰ ਹੱਲਾਸ਼ੇਰੀ  ਦਿੰਦੇ ਹੋਏ ਉਨ੍ਹਾਂ ਆਖਿਆ ਕਿ ਜ਼ਿੰਦਗੀ ਦੇ ਸੁਪਨਿਆਂ ਨੂੰ ਸੱਚ ਕਰ ਵਿਖਾਉਣ ਦਾ ਇਹ ਸਭ ਤੋਂ ਢੁੱਕਵਾਂ ਸਮਾਂ ਹੈ। ਉਨ੍ਹਾਂ ਕਿਹਾ ਕਿ ਹਰੇਕ ਵਿਦਿਆਰਥੀ ਨੂੰ ਆਪਣੇ ਅੰਦਰਲੀਆਂ ਵਿਲੱਖਣ ਯੋਗਤਾਵਾਂ ਦੀ ਉਚਿਤ ਵਰਤੋਂ ਕਰਦੇ ਹੋਏ ਕਾਲਜ ਵੱਲੋਂ ਦਿੱਤੀ ਜਾ ਰਹੀ ਉੱਚ-ਕੋਟੀ ਦੀ ਕਿੱਤਾਮੁਖੀ ਸਿੱਖਿਆ ਤੇ ਕੈਰੀਅਰ ਦੀਆਂ ਨਵੀਂਆਂ ਸੰਭਾਵਨਾਵਾਂ ਦਾ ਵੱਧ ਤੋਂ ਵੱਧ ਫ਼ਾਇਦਾ ਉਠਾਵੁਣਾ ਚਾਹੀਦਾ ਹੈ ਤੇ ਦੇਸ਼ ਨੂੰ ਸਿੱਖਿਆ ਦੇ ਖੇਤਰ ‘ਚ ਮੋਹਰੀ ਬਨਾਉਣ ਲਈ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਕਾਲਜ ਦੇ ਕੈਂਪਸ ਡਾਇਰੈਕਟਰ ਡਾ. ਵਿਕਾਸ ਸਿੰਘ ਨੇ ਇਸ ਮੌਕੇ ਨਵੇਂ ਦਾਖ਼ਲ ਹੋਏ ਸਮਹ ਵਿਦਿਆਰਥੀਆਂ ਨੂੰ ਚੰਗੇ ਰੁਜ਼ਗਾਰ ਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦਾ ਭਰੋਸਾ ਦਿੰਦੇ ਹੋਏ ਜ਼ਿੰਦਗੀ ‘ਚ ਵੱਡੀ ਸਫਲਤਾ ਦੀ ਪ੍ਰਾਪਤੀ ਲਈ ਸ਼ਾਰਟਕੱਟ ਅਪਨਾਉਣ ਤੋਂ ਗੁਰੇਜ਼ ਕਰਨ ਲਈ ਆਖਿਆ