ਆਮਦਨੀ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਜੈਲਲਿਤਾ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ

ਆਮਦਨੀ ਤੋਂ ਵੱਧ ਜਾਇਦਾਦ ਇਕੱਤਰ ਕਰਨ ਦੇ ਮਾਮਲੇ ‘ਚ ਸੁਪਰੀਮ ਕੋਰਟ ਨੇ ਅੱਜ ਤਾਮਿਲਨਾਡੂ ਦੀ ਸਾਬਕਾ ਮੁੱਖ ਮੰਤਰੀ ਜੇ. ਜੈਲਲਿਤਾ ਨੂੰ ਜ਼ਮਾਨਤ ਦੇ ਦਿੱਤੀ ਹੈ। ਜਾਣਕਾਰੀ ਅਨੁਸਾਰ ਸੁਪਰੀਮ ਕੋਰਟ ਨੇ ਜੈਲਲਿਤਾ ਨੂੰ ਦੋ ਮਹੀਨੇ ਦੀ ਸ਼ਰਤੀਆ ਜ਼ਮਾਨਤ ਦਿੱਤੀ ਹੈ। ਗੌਰਤਲਬ ਹੈ ਕਿ ਇਸ ਮਾਮਲੇ ‘ਚ ਜੈਲਲਿਤਾ 28 ਸਤੰਬਰ ਤੋਂ ਬੰਗਲੌਰ ਦੀ ਜੇਲ੍ਹ ‘ਚ ਬੰਦ ਹੈ।