ਸ਼ੀ ਜਿਨਪਿੰਗ ਦੀ ਅਮਰੀਕਾ ਦੀ ਪਹਿਲੀ ਅਧਿਕਾਰਕ ਯਾਤਰਾ ‘ਤੇ ਜਾਣ ਦੀ ਯੋਜਨਾ

jinpingਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਪ੍ਰਮੁੱਖ ਦੇਸ਼ਾਂ ਦੇ ਰਿਸ਼ਤਿਆਂ ਦੇ ਨਵੇਂ ਮਾਡਲ ਨੂੰ ਉਤਸ਼ਾਹਤ ਕਰਨ ਲਈ ਅਮਰੀਕਾ ਦੀ ਯਾਤਰਾ ਕਰਨ ਦੀ ਯੋਜਨਾ ਬਣਾ ਰਹੇ ਹਨ। ਇਹ ਯਾਤਰਾ ਅਜਿਹੇ ਸਮੇਂ ਹੋਵੇਗੀ ਜਦੋਂ ਚੀਨੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਏਸ਼ੀਆ ਪ੍ਰਸ਼ਾਂਤ ‘ਚ ਸੈਨਿਕ ਦਬਾਅ ਬਣਾ ਕੇ ਅਮਰੀਕਾ ਚੀਨ ਦੇ ਵੱਧ ਰਹੇ ਪ੍ਰਭਾਵ ਨੂੰ ਰੋਕਣ ਦਾ ਯਤਨ ਕਰ ਰਿਹਾ ਹੈ। ਅਮਰੀਕਾ ‘ਚ ਚੀਨ ਦੇ ਰਾਜਦੂਤ ਕੁਈ ਤਿਆਨਕਈ ਨੇ ਸਰਕਾਰੀ ਅਖ਼ਬਾਰ ਚਾਈਨਾ ਡੇਲੀ ਨੂੰ ਦੱਸਿਆ ਕਿ ਸ਼ੀ ਦੀ ਪਹਿਲੀ ਵਿਦੇਸ਼ ਯਾਤਰਾ ਦੇ ਤਹਿਤ ਉਨ੍ਹਾਂ ਦੇ ਅਮਰੀਕਾ ਦੌਰੇ ਨੂੰ ਲੈ ਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਜੋ ਇਸ ਸਾਲ ਹੋਵੇਗੀ। ਕੁਈ ਨੇ ਦੱਸਿਆ ਕਿ ਅਜੇ ਇਸ ਦੇ ਲਈ ਤਰੀਕ ਦਾ ਐਲਾਨ ਨਹੀਂ ਕੀਤਾ ਗਿਆ ਹੈ ਪਰ ਸ਼ੀ ਦੀ ਸੰਭਾਵਿਤ ਯਾਤਰਾ ਨੂੰ ਲੈ ਕੇ ਚੀਨ ਅਤੇ ਅਮਰੀਕਾ ਵਿਚਕਾਰ ਚਰਚਾ ਜਾਰੀ ਹੈ। ਉਨ੍ਹਾਂ ਨੇ ਇਹ ਵੀ ਉਲੇਖ ਕੀਤਾ ਕਿ ਮਤਭੇਦ ਦੇ ਬਾਵਜੂਦ ਦੋਵੇਂ ਦੇਸ਼ਾਂ ਵਿਚਕਾਰ ਹਾਲ ਦੇ ਸਾਲਾਂ ‘ਚ ਕਈ ਸਫਲ ਉੱਚ ਪੱਧਰੀ ਗੱਲਬਾਤ ਹੋਈ ਹੈ।