ਪ੍ਰਧਾਨ ਮੰਤਰੀ ਸਕਾਟ ਮੋਰੀਸਨ ਦੀ ਅਮਰੀਕਾ ਦੇ ਰਾਸ਼ਟਰਪਤੀ ਜੋਇ ਬਾਇਡਨ ਨਾਲ ਪਹਿਲੀ ਮੀਟਿੰਗ

ਆਸਟ੍ਰੇਲੀਆ ਅਤੇ ਅਮਰੀਕਾ ਦੇ ਰਾਜਨੀਤਿਕ, ਆਰਥਿਕ ਅਤੇ ਰੱਖਿਆ ਸਬੰਧਾਂ ਨੂੰ ਹੋਰ ਪੁਖਤਾ ਅਤੇ ਵਾਜਿਬ ਕਰਨ ਤਹਿਤ ਪ੍ਰਧਾਨ ਮੰਤਰੀ ਸਕਾਟ ਮੋਰੀਸਨ ਦੀ ਅਮਰੀਕਾ ਦੇ ਰਾਸ਼ਟਰਪਤੀ ਜੋਇ ਬਾਇਡਨ ਨਾਲ ਪਹਿਲੀ ਮੀਟਿੰਗ ਹੋਈ। ਜ਼ਿਕਰਯੋਗ ਹੈ ਕਿ ਬ੍ਰਿਟੇਨ, ਅਮਰੀਕਾ ਅਤੇ ਆਸਟ੍ਰੇਲੀਆ ਵਿਚਾਲੇ ਹੋਈ ਪ੍ਰਮਾਣੂ ਸ਼ਕਤੀ ਯੁਕਤ ਪਣਡੁੱਬੀਆਂ ਵਾਲੇ ਸਮਝੌਤੇ ਤੋਂ ਬਾਅਦ ਇਹ ਪਹਿਲੀ ਮੀਟਿੰਗ ਹੈ ਜਿਸ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਨੇ ਕਿਹਾ ਕਿ ਦੋਹਾਂ ਦੇਸ਼ਾਂ ਵਿਚਾਲੇ ਦੇ ਸਬੰਧ ਹੋਰ ਮਜ਼ਬੂਤ ਅਤੇ ਪਾਰਦਰਸ਼ੀ ਹੋਣਗੇ ਅਤੇ ਇਸ ਤੋਂ ਪਹਿਲਾਂ ਉਨ੍ਹਾਂ ਇਹ ਵੀ ਕਿਹਾ ਸੀ ਇਸ ਸਮਝੌਤੇ ਕਾਰਨ ਫਰਾਂਸ ਨਾਲ ਰਾਜਨੀਤਿਕ ਰਿਸ਼ਤਿਆਂ ਵਿੱਚ ਵੀ ਕੋਈ ਵਿਗਾੜ ਨਹੀਂ ਆਵੇਗਾ।
ਜ਼ਿਕਰਯੋਗ ਇਹ ਵੀ ਹੈ ਕਿ ਪ੍ਰਧਾਨ ਮੰਤਰੀ ਸਕਾਟ ਮੋਰੀਸਨ -ਅਮਰੀਕਾ ਵਿੱਚ ਹੋਣ ਵਾਲੀ ਕੁਆਡ ਸੰਗਠਨ (ਆਸਟ੍ਰੇਲੀਆ, ਭਾਰਤ, ਜਪਾਨ ਅਤੇ ਅਮਰੀਕਾ) ਦੀ ਮੀਟਿੰਗ ਵਿੱਚ ਹਿੱਸਾ ਲੈਣ ਲਈ ਅਮਰੀਕਾ ਗਏ ਹਨ ਅਤੇ ਇਹ ਮੀਟਿੰਗ ਆਉਣ ਵਾਲੇ ਸ਼ੁਕਰਵਾਰ ਨੂੰ ਵ੍ਹਾਈਟ ਹਾਊਸ ਵਿਖੇ ਹੋਣੀ ਹੈ।

Install Punjabi Akhbar App

Install
×