ਬੋਸਟਨ ਮੈਰਾਥਨ ‘ਚ ਧਮਕੇ ਦੇ ਦੋਸ਼ੀ ਨੂੰ ਮੌਤ ਦੀ ਸਜ਼ਾ

jarnevਸਾਲ 2013 ‘ਚ ਬੋਸਟਨ ਮੈਰਾਥਨ ਦੌਰਾਨ ਧਮਾਕਾ ਕਰਨ ਦੇ ਦੋਸ਼ੀ ਜੋਖਾਰ ਜਾਰਨੇਵ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਇਸ ਧਮਾਕੇ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ ਤੇ 264 ਲੋਕ ਜ਼ਖਮੀ ਹੋ ਗਏ ਸਨ। ਅਮਰੀਕਾ ਦੀ ਇਕ ਅਦਾਲਤ ਨੇ ਸ਼ੁੱਕਰਵਾਰ ਨੂੰ 15 ਘੰਟੇ ਦੇ ਵਿਚਾਰ ਵਟਾਂਦਰੇ ਤੋਂ ਬਾਅਦ 21 ਸਾਲਾਂ ਜਾਰਨੇਵ ਨੂੰ ਜ਼ਹਿਰ ਦਾ ਟੀਕਾ ਲਗਾ ਕੇ ਮੌਤ ਦੀ ਸਜ਼ਾ ਦੇਣ ਦਾ ਆਦੇਸ਼ ਦਿੱਤਾ।