ਪੱਤਰਕਾਰਾਂ ਦੀ ਗ੍ਰਿਫਤਾਰੀ ਦੀ ਨਿਖੇਧੀ

ਦਿੱਲੀ ਵਿਖੇ ਸ਼ਾਂਤਮਈ ਕਿਸਾਨ ਅੰਦੋਲਨ ਦੀ ਕਵਰੇਜ਼ ਕਰ ਰਹੇ ਪੱਤਰਕਾਰਾਂ ਨੁੰ ਗ੍ਰਿਫਤਾਰ ਅਤੇ ਝੂਠੇ ਮੁਕੱਦਮੇ ਦਰਜ ਕਰਕੇ ਕੇਂਦਰ ਸਰਕਾਰ ਕਿਸਾਨੀ ਅੰਦੋਲਨ ਨੂੰ ਕੁਲਚਣਾ ਚਾਹੁੰਦੀ ਹੈ। ਫਾਸੀਵਾਦੀ ਤਾਕਤਾਂ ਗਲਤ ਹਥਕੰਡੇ ਵਰਤਦੇ ਹੋਏ ਲੋਕਾਂ ਨੂੰ ਫਿਰਕੂ ਲੀਹਾਂ ਤੇ ਵੰਡਕੇ ਲੋਕ ਮਸਲਿਆਂ ਤੋਂ ਧਿਆਨ ਭਟਕਾਉਣਾ ਚਾਹੁੰਦੀਆਂ ਹਨ। ਇਸ ਬਾਰੇ ਮਾਲਵਾ ਰਿਸਰਚ ਸੈਂਟਰ ਪਟਿਆਲਾ ਨੇ ਪੱਤਰਕਾਰ ਮਨਦੀਪ ਪੂਨੀਆ, ਨੰਦੀਪ ਕੌਰ ਦੀ ਗ੍ਰਿਫਤਾਰੀ ਅਤੇ ਹੋਰ ਪੱਤਰਕਾਰਾਂ ਤੇ ਸੰਗੀਨ ਧਾਰਾਵਾਂ ਅਧੀਨ ਪਰਚੇ ਦਰਜ ਕਰਨ ਦੀ ਪੁਰਜੋਰ ਨਿਖੇਧੀ ਕੀਤੀ ਹੈ। ਸੈਂਟਰ ਦੇ ਸਰਪ੍ਰਸਤ ਡਾ. ਸਵਰਾਜ ਸਿੰਘ ਵਿਸ਼ਵ ਚਿੰਤਕ, ਪ੍ਰਧਾਨ ਜਗਦੀਪ ਸਿੰਘ ਗੰਧਾਰਾ, ਐਡਵੋਕੇਟ ਅਤੇ ਜਨਰਲ ਸਕੱਤਰ ਡਾ. ਭਗਵੰਤ ਸਿੰਘ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਕੇਂਦਰ ਪੱਤਰਕਾਰਾਂ ਤੇ ਪਰਚੇ ਦਰਜ ਕਰਨ ਦੀ ਕਾਰਵਾਈ ਕਰਕੇ ਲੋਕ ਆਵਾਜ਼ ਦਾ ਦਮਨ ਕਰ ਰਹੀ ਹੈ ਇਸ ਲਈ ਦਰਜ ਕੀਤੇ ਪਰਚੇ ਰੱਦ ਕਰਕੇ ਪੱਤਰਕਾਰਾਂ ਨੂੰ ਰਿਹਾਅ ਕਰੇ। ਇਸਦੇ ਨਾਲ ਹੀ ਕਿਸਾਨ ਅੰਦੋਲਨ ਵਿੱਚ ਨਵੀਂ ਰੂਹ ਭਰਨ ਵਾਲੇ ਰਾਕੇਸ਼ ਟਿਕੈਤ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਗੁਰਨਾਮ ਸਿੰਘ, ਪ੍ਰੋ. ਸ਼ੇਰ ਸਿੰਘ ਢਿੱਲੋਂ, ਡਾ. ਈਸ਼ਵਰ ਦਾਸ ਸਿੰਘ, ਡਾ. ਗਿਆਨ ਚੰਦ ਆਦਿ ਮੌਜੂਦ ਸਨ। ਇੱਕ ਵੱਖਰੇ ਬਿਆਨ ਰਾਹੀਂ ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ ਦੇ ਪ੍ਰਧਾਨ ਡਾ. ਤੇਜਵੰਤ ਮਾਨ ਨੇ ਵੀ ਪੱਤਰਕਾਰਾਂ ਤੇ ਦਰਜ ਪਰਚਿਆਂ ਨੂੰ ਪ੍ਰੈਸ ਦੀ ਆਜ਼ਾਦੀ ਤੇ ਹਮਲਾ ਕਰਾਰ ਦਿੱਤਾ।

Install Punjabi Akhbar App

Install
×