ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ

ਇਨਸਾਫ਼ ਲਈ ਅਜੇ ਹੋਰ ਇੰਤਜ਼ਾਰ

ਐੱਸ. ਏ. ਐੱਸ. ਨਗਰ (ਮੋਹਾਲੀ) – ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ ‘ਚ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸੁਣਵਾਈ ਕਰਦਿਆਂ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਇਸ ਮਾਮਲੇ ‘ਚ ਪਾਰਟੀ ਬਣਨ ਵਾਲੀ ਅਰਜ਼ੀ ਨੂੰ ਖ਼ਾਰਜ ਕਰ ਦਿੱਤਾ ਹੈ। ਇਸੇ ਤਰਾਂ ਸੀ. ਬੀ. ਆਈ. ਵੱਲੋਂ ਹਾਈਕੋਰਟ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ‘ਚ ਅਪੀਲ ਦਾਇਰ ਕਰਨ ਵਾਲੀ ਅਰਜ਼ੀ ‘ਤੇ ਅਦਾਲਤ ਵੱਲੋਂ 8 ਜਨਵਰੀ 2020 ਤੱਕ ਸੀ. ਬੀ. ਆਈ. ਨੂੰ ਇਸ ਮਾਮਲੇ ਦੀ ਸਟੇਟਸ ਰਿਪੋਰਟ ਅਦਾਲਤ ‘ਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਦੇ ਅੱਜ ਦੇ ਫ਼ੈਸਲੇ ਤੋਂ ਬਾਅਦ ਲੱਗ ਰਿਹਾ ਹੈ ਕਿ ਬੇਅਦਬੀ ਮਾਮਲੇ ‘ਚ ਇਨਸਾਫ਼ ਲਈ ਅਜੇ ਹੋਰ ਲੰਮਾ ਸਮਾਂ ਇੰਤਜ਼ਾਰ ਕਰਨਾ ਪਵੇਗਾ।

ਧੰਨਵਾਦ ਸਹਿਤ (ਰੌਜ਼ਾਨਾ ਅਜੀਤ)