ਧੰਨਵਾਦ ਕਰਨ ਲਈ ਬਠਿੰਡਾ ਤੋਂ ਕਾਫ਼ਲਾ ਪਹੁੰਚਿਆਂ ਪਿੰਡ ਬਾਦਲ

ਬਠਿੰਡਾ -ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ: ਸੁਖਬੀਰ ਸਿੰਘ ਬਾਦਲ ਵੱਲੋਂ ਇਹ ਐਲਾਨ ਕਰਨ ਕਿ ਜੇਕਰ ਅਗਲੀ ਸਰਕਾਰ ਅਕਾਲੀ ਦਲ ਦੀ ਬਣੀ ਤਾਂ ਹਿੰਦੂ ਤੇ ਦਲਿਤ ਸਮਾਜ ਚੋਂ ਦੋ ਉਪ ਮੁੱਖ ਮੰਤਰੀ ਬਣਾਏ ਜਾਣਗੇ, ਦੀ ਅਕਾਲੀ ਆਗੂਆਂ ਵਰਕਰਾਂ ਵੱਲੋਂ ਭਰਵਾਂ ਸੁਆਗਤ ਕੀਤਾ ਜਾ ਰਿਹਾ ਹੈ।
ਪਾਰਟੀ ਦੇ ਇਸ ਫੈਸਲੇ ਸਬੰਧੀ ਸ੍ਰ: ਬਾਦਲ ਦਾ ਧੰਨਵਾਦ ਕਰਨ ਲਈ ਵਿਧਾਨ ਸਭਾ ਹਲਕਾ ਬਠਿੰਡਾ ਤੋਂ ਸਾਬਕਾ ਸੰਸਦੀ ਸਕੱਤਰ ਸ੍ਰੀ ਸਰੂਪ ਚੰਦ ਸਿੰਗਲਾ ਦੀ ਅਗਵਾਈ ਵਿੱਚ ਸੈਂਕੜੇ ਗੱਡੀਆਂ ਦੇ ਕਾਫ਼ਲੇ ਨਾਲ ਵਰਕਰ ਉਹਨਾਂ ਦੀ ਰਿਹਾਇਸ ਪਿੰਡ ਬਾਦਲ ਵਿਖੇ ਪਹੁੰਚੇ। ਆਗੂਆਂ ਵਰਕਰਾਂ ਦੇ ਪਿੰਡ ਬਾਦਲ ਪਹੁੰਚਣ ਤੇ ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਸੁਆਗਤ ਕੀਤਾ। ਬੀਬੀ ਹਰਸਿਮਰਤ ਕੌਰ ਬਾਦਲ ਨੇ ਪਹੁੰਚੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਦਲ ਹਰ ਵਰਗ ਦੀ ਨੁਮਾਇੰਦਾ ਪਾਰਟੀ ਹੈ, ਹਰ ਧਰਮ, ਹਰ ਵਰਗ ਦਾ ਸਤਿਕਾਰ ਕਰਦੀ ਹੈ। ਉਹਨਾਂ ਸ੍ਰੀ ਸਿੰਗਲਾ ਦੀ ਸਲਾਘਾ ਕਰਦਿਆਂ ਕਿਹਾ ਕਿ ਉਹਨਾਂ ਦੀ ਅਗਵਾਈ ਵਿੱਚ ਬਠਿੰਡਾ ਹਲਕੇ ਵਿੱਚ ਅਕਾਲੀ ਦਲ ਮਜਬੂਤ ਹੋਇਆ ਹੈ।
ਬੀਬੀ ਬਾਦਲ ਨੇ ਕਿਹਾ ਕਿ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੀਆਂ ਲੋਕ ਵਿਰੋਧੀ ਨੀਤੀਆਂ ਕਰਕੇ ਲੋਕ ਸੜਕਾਂ ਤੇ ਹੱਕ ਮੰਗ ਰਹੇ ਹਨ, ਧਰਨੇ ਲੱਗ ਰਹੇ ਹਨ, ਹਰ ਵਰਗ ਦੁਖੀ ਹੈ, ਇਸ ਲਈ ਖਜਾਨਾ ਮੰਤਰੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੁਮੇਵਾਰ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮਾਰੂ ਨੀਤੀਆਂ ਸਦਕਾ ਵਪਾਰੀਆਂ ਵਿੱਚ ਰੋਸ ਹੈ। ਉਹਨਾਂ ਕਿਹਾ ਕਿ ਅਗਲੀਆਂ ਚੋਣਾਂ ਲਈ ਕਾਂਗਰਸ ਤੇ ਆਮ ਆਦਮੀ ਪਾਰਟੀ ਦਾ ਜਹਾਜ ਡੁੱਬ ਚੁੱਕਾ ਹੈ ਅਤੇ ਅਕਾਲੀ ਦਲ ਬਸਪਾ ਗੱਠਜੋੜ ਦੀ ਸਰਕਾਰ ਬਣਨੀ ਤਹਿ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਵਿਧਾਨ ਸਭਾ ਹਲਕਾ ਬਠਿੰਡਾ ਤੋਂ ਲੜਾਈ ਭ੍ਰਿਸ਼ਟ ਨੇਤਾ ਜੋ ਵਿਕਾਸ ਦੇ ਨਾਂ ਤੇ ਵੱਡੇ ਘਪਲੇ ਕਰਨ ਲਈ ਮਸ਼ਹੂਰ ਹੈ ਅਤੇ ਸਾਫ਼ ਅਕਸ ਵਾਲੇ ਉਮੀਦਵਾਰਾਂ ਵਿੱਚ ਹੈ। ਉਹਨਾਂ ਕਿਹਾ ਕਿ ਉਹ ਸ਼ਹਿਰ ਵਾ ਤੋਂ ਉਮੀਦ ਕਰਦੇ ਹਨ ਕਿ ਉਹ ਸਾਫ਼ ਅਕਸ ਵਾਲੇ ਉਮੀਦਵਾਰ ਨੂੰ ਚੁਣ ਕੇ ਲੋਕ ਸੇਵਾ ਦਾ ਮੌਕਾ ਦੇਣਗੇ।

Welcome to Punjabi Akhbar

Install Punjabi Akhbar
×
Enable Notifications    OK No thanks