ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮਿਲੇ ਅਰਵਿੰਦ ਕੇਜਰੀਵਾਲ

arvindmodiਦਿੱਲੀ ਵਿਧਾਨ ਸਭਾ ਚੋਣਾਂ ‘ਚ ਵਿਰੋਧੀ ਦਲਾਂ ਨੂੰ ਹਾਸ਼ੀਏ ‘ਤੇ ਕਰ ਚੁੱਕੀ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਦਿੱਲੀ ਦੇ ਮਨੋਨੀਤ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਕਰੀਬ 20-25 ਮਿੰਟ ਤੱਕ ਚਲੀ। ਕੇਜਰੀਵਾਲ ਅੱਜ ਸਵੇਰੇ 10.30 ਵਜੇ ਪ੍ਰਧਾਨ ਮੰਤਰੀ ਦੀ ਅਧਿਕਾਰਕ ਰਿਹਾਇਸ਼ ‘ਤੇ ਮੋਦੀ ਨਾਲ ਮੁਲਾਕਾਤ ਕਰਨ ਪਹੁੰਚੇ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਉੱਘੇ ਸਾਥੀ ਨੇਤਾ ਮਨੀਸ਼ ਸਿਸੋਦੀਆ ਵੀ ਸਨ। ਕੇਜਰੀਵਾਲ ਨੇ ਇਸ ਦੌਰਾਨ ਪ੍ਰਧਾਨ ਮੰਤਰੀ ਨੂੰ 14 ਫਰਵਰੀ ਨੂੰ ਰਾਮਲੀਲਾ ਮੈਦਾਨ ‘ਚ ਸਹੁੰ ਚੁੱਕ ਸਮਾਗਮ ‘ਚ ਆਉਣ ਲਈ ਸੱਦਾ ਦਿੱਤਾ। ਇਸ ਵਿਚਕਾਰ ਇਕ ਰਿਪੋਰਟ ਅਨੁਸਾਰ ਪ੍ਰਧਾਨ ਮੰਤਰੀ ਰਾਮਲੀਲਾ ਮੈਦਾਨ ‘ਚ ਕੇਜਰੀਵਾਲ ਦੇ ਸਹੁੰ ਚੁੱਕ ਸਮਾਰੋਹ ‘ਚ ਨਹੀਂ ਜਾਣਗੇ। ਦੱਸਿਆ ਜਾ ਰਿਹਾ ਹੈ ਕਿ 14 ਫਰਵਰੀ ਨੂੰ ਉਹ ਮਹਾਰਾਸ਼ਟਰ ਜਾ ਰਹੇ ਹਨ। ਇਸ ਮੁਲਾਕਾਤ ਤੋਂ ਬਾਅਦ ਆਪ ਨੇਤਾ ਮਨੀਸ਼ ਸਿਸੋਦੀਆ ਨੇ ਦੱਸਿਆ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਸਹੁੰ ਚੁੱਕ ਸਮਾਰੋਹ ਲਈ ਨਿਓਤਾ ਦਿੱਤਾ ਅਤੇ ਪ੍ਰਧਾਨ ਮੰਤਰੀ ਨੂੰ ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦੇਣ ਨੂੰ ਲੈ ਕੇ ਗੱਲ ਹੋਈ।

 

Install Punjabi Akhbar App

Install
×